ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਦਿੱਲੀ ਹਾਰਟ ਐਂਡ ਲੰਗ ਇੰਸਟੀਚਿਊਟ ਵਿੱਚ ਪਤਨੀ ਨੂਤਨ ਗੋਇਲ ਨਾਲ ਕੋਰੋਨਾ ਟੀਕਾਕਰਨ ਮੁਹਿੰਮ ਤਹਿਤ ਕੋਵਿਡ ਵੈਕਸੀਨ ਦੀ ਦੂਜੀ ਖੁਰਾਕ ਲਈ।
ਉਥੇ ਇਸਤੋਂ ਪਹਿਲਾਂ 60 ਸਾਲ ਤੋਂ ਜਿਆਦਾ ਉਮਰ ਦੇ ਲੋਕਾਂ ਦੀ ਵੈਕਸੀਨੇਸ਼ਨ ਸ਼ੁਰੂ ਹੋਣ ਦੇ ਦੂਜੇ ਦਿਨ ਹਰਸ਼ਵਰਧਨ ਨੇ ਇੱਕ ਨਿੱਜੀ ਹਸਪਤਾਲ ਵਿੱਚ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲਈ ਸੀ। ਹਰਸ਼ਵਰਧਨ ਨੇ ਭਾਰਤ ਬਾਇਓਟੈਕ ਦੀ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਇਆ ਸੀ।
ਤੁਹਾਨੂੰ ਦੱਸ ਦਈਏ ਕਿ ਦੇਸ਼ ਵਿੱਚ ਕੋਰੋਨੇ ਦੇ ਵਧਦੇ ਮਾਮਲਿਆਂ ਨਾਲ ਵੈਕਸੀਨੇਸ਼ਨ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਹੁਣ ਤੱਕ ਅੰਕੜਿਆਂ ਨੂੰ ਵੇਖਿਆ ਜਾਵੇ ਤਾਂ ਕੁੱਲ 6,11,13,354 ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ।