ETV Bharat / bharat

ਮੋਦੀ ਦੀ ਸੁਰੱਖਿਆ ਨੂੰ ਲੈ ਕੇ ਕੇਂਦਰੀ ਮੰਤਰੀ ਨੇ ਘੇਰੀ ਪੰਜਾਬ ਸਰਕਾਰ, ਕਿਹਾ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਕੇਂਦਰੀ ਮੰਤਰੀ ਪਸ਼ੂਪਤੀ ਕੁਮਾਰ ਪਾਰਸ ਨੇ ਸੁਰੱਖਿਆ ਪ੍ਰਬੰਧਾਂ 'ਚ ਹੋਈ ਢਿੱਲ ਨੂੰ ਲੈ ਕੇ ਆਪਣਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਇਸ ਕੁਤਾਹੀ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਪੂਰੀ ਖਬਰ ਪੜ੍ਹੋ...

ਕੇਂਦਰੀ ਮੰਤਰੀ ਨੇ ਘੇਰੀ ਪੰਜਾਬ ਸਰਕਾਰ
ਕੇਂਦਰੀ ਮੰਤਰੀ ਨੇ ਘੇਰੀ ਪੰਜਾਬ ਸਰਕਾਰ
author img

By

Published : Jan 6, 2022, 10:56 AM IST

ਨਵੀਂ ਦਿੱਲੀ/ਪਟਨਾ: ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ (Big Mistake In Security Of PM Narendra Modi) ਸਾਹਮਣੇ ਆਈ ਹੈ। ਇਸ ਮਾਮਲੇ ਸਬੰਧੀ ਕੇਂਦਰੀ ਮੰਤਰੀ ਅਤੇ ਰਾਸ਼ਟਰੀ ਲੋਕ ਜਨਸ਼ਕਤੀ ਪਾਰਟੀ ਦੇ ਪ੍ਰਧਾਨ ਪਸ਼ੂਪਤੀ ਕੁਮਾਰ ਪਾਰਸ (Union Minister Pashupati Kumar Paras) ਨੇ ਕਿਹਾ ਹੈ ਕਿ ਪੰਜਾਬ ਸਰਕਾਰ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਹੋਈ ਕੁਤਾਹੀ ਲਈ ਜ਼ਿੰਮੇਵਾਰ ਹੈ। ਪੰਜਾਬ ਦੇ ਪ੍ਰਸ਼ਾਸਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ, ਉਸ ਤੋਂ ਬਾਅਦ ਵੀ ਅਜਿਹਾ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜੋ: PM's Security breach: ਪੰਜਾਬ ਭਾਜਪਾ ਦਾ ਵਫ਼ਦ ਅੱਜ ਰਾਜਪਾਲ ਨਾਲ ਕਰੇਗਾ ਮੁਲਾਕਾਤ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਫੇਲ ਸਾਬਤ ਹੋਇਆ ਹੈ। ਪ੍ਰਦਰਸ਼ਨਕਾਰੀਆਂ ਨੂੰ ਜਾਣਬੁੱਝ ਕੇ ਪ੍ਰਧਾਨ ਮੰਤਰੀ ਦੇ ਰਸਤੇ ਵਿਚ ਜਾਣ ਦਿੱਤਾ ਗਿਆ। ਇਹ ਬਹੁਤ ਚਿੰਤਾਜਨਕ ਗੱਲ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਉਹ ਇਸ ਘਟਨਾ ਦੀ ਸਖ਼ਤ ਨਿੰਦਾ ਕਰਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਦੇਸ਼ ਦੀ ਜਨਤਾ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਦੋਸ਼ੀ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

ਕੇਂਦਰੀ ਮੰਤਰੀ ਨੇ ਘੇਰੀ ਪੰਜਾਬ ਸਰਕਾਰ

ਰਾਜਸਥਾਨ ਦੇ ਮੁੱਖ ਮੰਤਰੀ ਦਾ ਟਵੀਟ

ਰਾਜਸਥਾਨ ਦੇ ਮੁੱਖ ਮੰਤਰੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ’ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਇੱਕ ਗੰਭੀਰ ਮਾਮਲਾ ਹੈ। ਭਾਰਤ ਦੇ 2 ਪ੍ਰਧਾਨ ਮੰਤਰੀਆਂ ਸ਼੍ਰੀਮਤੀ ਇੰਦਰਾ ਗਾਂਧੀ ਅਤੇ ਸ਼੍ਰੀ ਰਾਜੀਵ ਗਾਂਧੀ ਦੀ ਹੱਤਿਆ ਹੋ ਚੁੱਕੀ ਹੈ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੀ ਪੂਰੀ ਜ਼ਿੰਮੇਵਾਰੀ ਐੱਸਪੀਜੀ ਨੂੰ ਦਿੱਤੀ ਗਈ ਸੀ।

  • प्रधानमंत्री की सुरक्षा में चूक होना एक गंभीर मामला है। पूर्व में भारत के दो प्रधानमंत्रियों श्रीमती इन्दिरा गांधी एवं श्री राजीव गांधी की हत्या हो चुकी है जिसके बाद प्रधानमंत्री की सुरक्षा की पूरी जिम्मेदारी एसपीजी को दी गई। pic.twitter.com/bAnNRDRfdz

    — Ashok Gehlot (@ashokgehlot51) January 5, 2022 " class="align-text-top noRightClick twitterSection" data=" ">

ਦੱਸ ਦੇਈਏ ਕਿ ਫਿਰੋਜ਼ਪੁਰ ਦੇ ਹੁਸੈਨੀਵਾਲਾ ਨੇੜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਵੱਡੀ ਢਿੱਲ ਮੱਠ ਸਾਹਮਣੇ ਆਈ ਹੈ। ਪ੍ਰਦਰਸ਼ਨਕਾਰੀਆਂ ਵੱਲੋਂ ਰਸਤਾ ਰੋਕੇ ਜਾਣ ਕਾਰਨ ਪ੍ਰਧਾਨ ਮੰਤਰੀ ਦਾ ਕਾਫਲਾ ਕਰੀਬ 20 ਮਿੰਟ ਤੱਕ ਫਲਾਈਓਵਰ ’ਤੇ ਫਸਿਆ ਰਿਹਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਤਾਇਨਾਤ ਐੱਸ.ਪੀ.ਜੀ. ਨੇ ਆਪਣੀ ਗੱਡੀ ਨੂੰ ਸੰਭਾਲ ਲਿਆ ਅਤੇ ਚਾਰੇ ਪਾਸੇ ਸੁਰੱਖਿਆ ਘੇਰਾ ਬਣਾ ਲਿਆ। ਸੁਰੱਖਿਆ ਵਿੱਚ ਢਿੱਲ ਦੇਣ ਤੋਂ ਬਾਅਦ, ਪੀਐਮ ਮੋਦੀ ਨੇ ਫਿਰੋਜ਼ਪੁਰ ਵਿੱਚ ਰੈਲੀ ਰੱਦ ਕਰ ਦਿੱਤੀ ਅਤੇ ਬਠਿੰਡਾ ਏਅਰਪੋਰਟ ਪਰਤ ਆਏ।

ਇਹ ਵੀ ਪੜੋ: pm modi security breach: ਅਮਰਿੰਦਰ ਨੇ CM ਚਰਨਜੀਤ ਸਿੰਘ ਚੰਨੀ ਦਾ ਮੰਗਿਆ ਅਸਤੀਫਾ

ETV Bharat Logo

Copyright © 2024 Ushodaya Enterprises Pvt. Ltd., All Rights Reserved.