ETV Bharat / bharat

ਮੁਫਤ ਕੋਰੋਨਾ ਟੀਕਿਆਂ ਕਾਰਨ ਹੋਇਆ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ: ਕੇਂਦਰੀ ਮੰਤਰੀ - ਪੈਟਰੋਲੀਅਮ ਮੰਤਰਾਲੇ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਨੂੰ ਲੈ ਕੇ ਕੇਂਦਰੀ ਮੰਤਰੀ ਰਾਮੇਸ਼ਵਰ ਤੇਲੀ (Rameshwar Teli) ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਤੇਲ ਦੀ ਕੀਮਤ ਜ਼ਿਆਦਾ ਨਹੀਂ ਹੈ, ਪਰ ਟੈਕਸ ਸ਼ਾਮਿਲ ਹੋਣ ਕਾਰਨ ਤੇਲ ਦਾ ਰੇਟ ਜ਼ਿਆਦਾ ਲੱਗ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਜੇਕਰ ਇੱਕ ਪਾਸੇ ਤੇਲ ਦੀਆਂ ਕੀਮਤਾਂ ਵਧੀਆ ਹਨ, ਪਰ ਦੂਜੇ ਪਾਸੇ ਕੋਰੋਨਾ ਵਾਇਰਸ ਦੀ ਵੈਕਸੀਨ (vaccine) ਵੀ ਸਰਕਾਰ ਮੁਫ਼ਤ ਵਿਚ ਲਗਾ ਰਹੀ ਹੈ।

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰੀ ਮੰਤਰੀ ਰਾਮੇਸ਼ਵਰ ਤੇਲੀ ਦਾ ਵੱਡਾ ਬਿਆਨ

author img

By

Published : Oct 12, 2021, 12:57 PM IST

ਅਸਾਮ: ਪਿਛਲੇ ਕਾਫੀ ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਕੋਰੋਨਾ ਵਾਇਰਸ ਕਾਰਨ ਜਿੱਥੇ ਲੋਕਾਂ ਦੇ ਕੰਮ ਠੱਪ ਹੋਣ ਕਾਰਨ ਆਰਥਿਕ ਮੰਦੀ ਦਾ ਮਾਰ ਝੱਲਣੀ ਪੈ ਰਹੀ ਹੈ। ਉਥੇ ਹੀ ਕੇਂਦਰੀ ਮੰਤਰੀ ਰਾਮੇਸ਼ਵਰ ਤੇਲੀ ਦਾ ਬਿਆਨ ਸਾਹਮਣੇ ਆਇਆ ਹੈ ਜਿਸ ਨੂੰ ਲੈ ਕੇ ਲੋਕ ਵਿਰੋਧ ਕਰ ਰਹੇ ਹਨ। ਕੇਂਦਰੀ ਮੰਤਰੀ ਰਾਮੇਸ਼ਵਰ ਤੇਲੀ (Rameshwar Teli) ਦਾ ਕਹਿਣਾ ਹੈ ਕਿ ਤੇਲ ਦੀਆਂ ਕੀਮਤਾਂ ਜ਼ਿਆਦਾ ਨਹੀਂ ਹੈ, ਪਰ ਇਸ ਵਿੱਚ ਟੈਕਸ ਅਤੇ ਹੋਣ ਕਾਰਨ ਤੇਲ ਦੇ ਰੇਟ ਵਧੇ ਹਨ।

ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ (Government) ਨੂੰ ਜੋ ਟੈਕਸ ਇੱਕਠਾ ਹੁੰਦਾ ਹੈ ਉਸ ਵਿਚੋ ਹੀ ਸਰਕਾਰ ਲੋਕਾਂ ਨੂੰ ਫਰੀ ਵੈਕਸੀਨ ਲਗਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਨੂੰ ਰੁਪਏ ਨਹੀਂ ਦੇਣੇ ਪੈ ਰਹੇ ਹਨ। ਵੈਕਸੀਨ ਸਰਕਾਰ ਵੱਲੋਂ ਫਰੀ ਦਿੱਤੀ ਜਾ ਰਹੀ ਹੈ।

  • Fuel prices aren't high but include the tax levied. You must've taken a free vaccine, where will the money come from? You haven't paid the money, this is how it was collected: Union MoS (Petroleum & Natural Gas) Rameswar Teli in Assam on Oct 9 pic.twitter.com/uZZCpXdUCj

    — ANI (@ANI) October 11, 2021 " class="align-text-top noRightClick twitterSection" data=" ">

ਜ਼ਿਕਰਯੋਗ ਹੈ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹਰ ਰੋਜ਼ ਵਾਧਾ ਹੋ ਰਿਹਾ ਹੈ। ਪੈਟਰੋਲ ਦਾ ਰੇਟ 100 ਰੁਪਏ ਤੋਂ ਜ਼ਿਆਦਾ ਹੋ ਗਿਆ ਹੈ। ਤੁਹਾਨੂੰ ਦੱਸਦੇਈਏ ਕਿ ਕੇਂਦਰੀ ਮੰਤਰੀ ਨੇ ਇਹ ਬਿਆਨ 9 ਅਕਤੂਬਰ ਨੂੰ ਅਸਾਮ ਵਿੱਚ ਇੱਕ ਪ੍ਰੋਗਰਾਮ ਵਿੱਚ ਦਿੱਤਾ ਸੀ, ਜਿਸ ਤੋਂ ਬਾਅਦ ਇਹ ਬਿਆਨ ਚਰਚਾ ਦਾ ਵਿਸ਼ਾ ਬਣ ਗਿਆ ਹੈ।

ਕੇਂਦਰੀ ਮੰਤਰੀ ਦਾ ਕਹਿਣਾ ਹੈ ਕਿ ਪੈਟਰੋਲ ਦੀ ਕੀਮਤ 40 ਰੁਪਏ ਹੈ, ਪਰ ਅਸਾਮ ਦੀ ਸਰਕਾਰ ਦਾ 28 ਰੁਪਏ ਵੈਟ ਲਗਾਉਂਦੀ ਹੈ। ਪੈਟਰੋਲੀਅਮ ਮੰਤਰਾਲੇ ਦੁਆਰਾ 30 ਰੁਪਏ ਟੈਕਸ ਲਗਾਇਆ ਗਿਆ ਹੈ ਜਿਸ ਤੋਂ ਬਾਅਦ ਪੈਟਰੋਲ 100 ਤੋਂ ਪਾਰ ਹੋ ਜਾਂਦਾ ਹੈ। ਕੇਂਦਰੀ ਮੰਤਰੀ ਦਾ ਕਹਿਣਾ ਹੈ ਕਿ ਸਰਕਾਰ ਜੇਕਰ ਟੈਕਸ ਲੈਂਦੀ ਹੈ ਤਾਂ ਉਹ ਫਰੀ ਵਿੱਚ ਕੋਰੋਨਾ ਦੀ ਵੈਕਸੀਨ ਵੀ ਲਗਾ ਲਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਦੀ ਵੈਕਸੀਨ ਲੱਗਣ ਨਾਲ ਕਿੰਨੇ ਲੋਕਾਂ ਦੀਆਂ ਜਾਨਾਂ ਬਚੀਆ ਹਨ।

ਉਨ੍ਹਾਂ ਨੇ ਅੱਗੇ ਕਿਹਾ ਕਿ ਰਾਜਸਥਾਨ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ ਕਿਉਂਕਿ ਰਾਜ ਸਰਕਾਰ ਨੇ ਪੈਟਰੋਲ ਉੱਤੇ ਵੱਧ ਤੋਂ ਵੱਧ ਵੈਟ ਲਗਾਇਆ ਹੈ ਅਤੇ ਜੇਕਰ ਰਾਜ ਦੇ ਹੁਕਮਰਾਨਾਂ ਦੁਆਰਾ ਟੈਕਸਾਂ ਨੂੰ ਘੱਟ ਕੀਤਾ ਜਾਂਦਾ ਹੈ ਤਾਂ ਇਸਨੂੰ ਘੱਟ ਕੀਤਾ ਜਾ ਸਕਦਾ ਹੈ।

ਇਹ ਵੀ ਪੜੋ:ਰਾਜਾ ਵੜਿੰਗ ਨੇ ਤੰਜ ਕੱਸਦੇ ਹੋਏ ਕੇਜਰੀਵਾਲ ਤੋਂ ਮੁੜ ਮੰਗਿਆ ਮਿਲਣ ਦਾ ਸਮਾਂ, ਕਿਹਾ...

ETV Bharat Logo

Copyright © 2024 Ushodaya Enterprises Pvt. Ltd., All Rights Reserved.