ਉਨਾਵ: ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਹਰ ਦਿਨ ਨਵੇਂ ਨਵੇਂ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਜਿਸ ਨਾਲ ਦੇਸ਼ ਵਿੱਚ ਸਥਿਤੀ ਤਨਾਅ ਪੂਰਵਕ ਬਣੀ ਰਹਿੰਦੀ ਹੈ। ਅਜਿਹਾ ਹੀ ਇੱਕ ਮਾਮਲਾ ਹੀ ਯੂ.ਪੀ ਦੇ ਉਨਾਵ ਤੋਂ ਮੰਨਿਆ ਜਾਂ ਰਿਹਾ ਹੈ, ਜਿਸ ਵਿੱਚ ਭਾਜਪਾ ਦੇ ਸਦਰ ਵਿਧਾਇਕ ਪੰਕਜ ਗੁਪਤਾ ਦੀ ਕੁੱਟਮਾਰ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ।
ਇਸ ਵੀਡੀਓ 'ਚ ਸਦਰ ਤੋਂ ਮੌਜੂਦਾ ਵਿਧਾਇਕ ਪੰਕਜ ਗੁਪਤਾ ਇਕ ਮੰਚ 'ਤੇ ਬੈਠੇ ਹਨ। ਇਸੇ ਦੌਰਾਨ ਸਾਹਮਣੇ ਤੋਂ ਆਏ ਇੱਕ ਬਜ਼ੁਰਗ ਕਿਸਾਨ ਨੇ ਪੰਕਜ ਗੁਪਤਾ ਦੇ ਥੱਪੜ ਮਾਰ ਦਿੱਤਾ। ਮੌਕੇ 'ਤੇ ਮੌਜੂਦ ਸੁਰੱਖਿਆ ਮੁਲਾਜ਼ਮਾਂ ਨੇ ਕਿਸਾਨ ਨੂੰ ਫੜ੍ਹ ਕੇ ਸਟੇਜ ਤੋਂ ਹੇਠਾਂ ਉਤਾਰ ਦਿੱਤਾ।
ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਸੂਤਰਾਂ ਦੀ ਮੰਨੀਏ ਤਾਂ ਬਜ਼ੁਰਗ ਕਿਸਾਨ ਅਵਾਰਾ ਪਸ਼ੂਆਂ ਤੋਂ ਕਾਫ਼ੀ ਪਰੇਸ਼ਾਨ ਸੀ। ਉਸ ਨੇ ਇਸ ਬਾਰੇ ਕਈ ਵਾਰ ਸ਼ਿਕਾਇਤ ਕੀਤੀ ਸੀ। ਪਰ ਕੋਈ ਸੁਣਵਾਈ ਨਹੀਂ ਹੋਈ। ਇਸ ਤੋਂ ਪ੍ਰੇਸ਼ਾਨ ਹੋ ਕੇ ਉਹ ਭਾਜਪਾ ਦੀ ਜਨ ਸਭਾ ਵਿੱਚ ਪਹੁੰਚ ਗਿਆ ਅਤੇ ਪੰਕਜ ਗੁਪਤਾ ਨੂੰ ਥੱਪੜ ਮਾਰ ਦਿੱਤਾ। ਹਾਲਾਂਕਿ ਈਟੀਵੀ ਭਾਰਤ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ।
ਇਹ ਵੀ ਪੜੋ:- ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਅੱਜ