ਵਾਸ਼ਿੰਗਟਨ: ਅਮਰੀਕਾ ਦੇ ਸੰਸਦ ਮੈਂਬਰ ਬ੍ਰੈਂਡਨ ਬੋਇਲ ਨੇ ਭਾਰਤ 'ਚ 1984 ਦੇ ਸਿੱਖ ਵਿਰੋਧੀ ਦੰਗਿਆਂ 'ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਨਸਲਕੁਸ਼ੀ ਦੇ ਪੀੜਤਾਂ ਦੇ ਪਰਿਵਾਰਾਂ ਲਈ ਇਨਸਾਫ ਦੀ ਮੰਗ ਕੀਤੀ ਹੈ।
ਪੈਨਸਿਲਵੇਨੀਆ ਦੇ ਸੰਸਦ ਮੈਂਬਰ ਬੋਇਲ ਨੇ ਮੰਗਲਵਾਰ ਨੂੰ ਅਮਰੀਕੀ ਪ੍ਰਤੀਨਿਧੀ ਸਭਾ 'ਚ ਕਿਹਾ, 'ਮੈਡਮ ਸਪੀਕਰ, ਮੈਂ ਨਵੰਬਰ 1984 'ਚ ਭਾਰਤ 'ਚ ਹੋਏ ਸਿੱਖ ਵਿਰੋਧੀ ਦੰਗਿਆਂ (Anti sikh roits) ਬਾਰੇ ਗੱਲ ਕਰਨਾ ਚਾਹੁੰਦਾ ਹਾਂ, ਜਿਸ ਨੂੰ ਸਿੱਖ ਨਸਲਕੁਸ਼ੀ ਵੀ ਕਿਹਾ ਜਾਂਦਾ ਹੈ (It is called sikh genocide)।
ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 31 ਅਕਤੂਬਰ 1984 ਨੂੰ ਉਨ੍ਹਾਂ ਦੇ ਦੋ ਸਿੱਖ ਅੰਗ ਰੱਖਿਅਕਾਂ ਵੱਲੋਂ ਹੱਤਿਆ ਕਰਨ ਤੋਂ ਬਾਅਦ ਦੇਸ਼ ਵਿੱਚ ਸਿੱਖ ਵਿਰੋਧੀ ਦੰਗੇ ਭੜਕ ਗਏ ਸਨ।ਬੋਇਲ ਨੇ ਕਿਹਾ ਕਿ ਅੱਜ ਅਮਰੀਕਾ ਵਿੱਚ ਸਵਾ ਲੱਖ ਤੋਂ ਵੱਧ ਸਿੱਖ ਹਨ, ਜਿਨ੍ਹਾਂ ਨੇ 130 ਸਾਲ ਪਹਿਲਾਂ ਇੱਥੇ ਆਉਣਾ ਸ਼ੁਰੂ ਕੀਤਾ ਸੀ
ਉਨ੍ਹਾਂ ਕਿਹਾ ਕਿ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ 1 ਨਵੰਬਰ 1984 ਨੂੰ ਭਾਰਤ ਦੀ ਰਾਜਧਾਨੀ ਦਿੱਲੀ (Roits after assassination of them PM Indira Gandhi happened in Delhi) ਅਤੇ ਹੋਰ ਕਈ ਸ਼ਹਿਰਾਂ ਵਿੱਚ ਸਿੱਖਾਂ ਦਾ ਕਤਲੇਆਮ ਹੋਇਆ ਸੀ। ਉਸ ਦਿਨ ਤੜਕੇ ਪਹਿਲਾਂ ਸਿੱਖ ਵਿਅਕਤੀ ਨੂੰ ਮਾਰਿਆ ਗਿਆ ਸੀ ਅਤੇ ਹਿੰਸਾ ਤਿੰਨ ਦਿਨਾਂ ਤੱਕ ਚੱਲੀ ਸੀ, ਜਿਸ ਵਿੱਚ ਸਿੱਖ ਭਾਈਚਾਰੇ ਦੇ ਹਜ਼ਾਰਾਂ ਲੋਕ ਮਾਰੇ ਗਏ ਸਨ। ਇਸ ਕਤਲੇਆਮ ਤੋਂ ਬਾਅਦ, ਕਥਿਤ ਤੌਰ 'ਤੇ ਲਗਭਗ 20,000 ਸਿੱਖਾਂ ਨੂੰ ਭੱਜਣ ਲਈ ਮਜਬੂਰ ਕੀਤਾ ਗਿਆ, ਅਣਗਿਣਤ ਲੋਕਾਂ ਨੂੰ ਉਜਾੜ ਦਿੱਤਾ ਗਿਆ।
ਸੰਸਦ ਮੈਂਬਰ ਨੇ ਕਿਹਾ, ਮੈਡਮ ਸਪੀਕਰ, ਸਿੱਖ ਨਸਲਕੁਸ਼ੀ ਨੂੰ ਯਾਦ ਕਰਨਾ ਉਨ੍ਹਾਂ ਸਾਰੇ ਪੀੜਤ ਪਰਿਵਾਰਾਂ ਲਈ ਨਿਆਂ ਅਤੇ ਜਵਾਬਦੇਹੀ ਦੀ ਲੜਾਈ ਵਿੱਚ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਹੈ।