ਜੈਪੁਰ : ਰਾਜਸਥਾਨ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਨੂੰ ਲੈ ਕੇ ਅੱਜ ਵੱਡਾ ਫੈਸਲਾ ਲਿਆ ਹੈ। ਮੰਤਰੀ ਮੰਡਲ ਦੀ ਬੈਠਕ 'ਚ ਪੈਟਰੋਲ 'ਤੇ 4 ਰੁਪਏ ਅਤੇ ਡੀਜ਼ਲ 'ਤੇ 5 ਰੁਪਏ ਪ੍ਰਤੀ ਲੀਟਰ ਵੈਟ ਦੀ ਕਟੌਤੀ ਕੀਤੀ ਗਈ ਹੈ। ਨਵੀਆਂ ਦਰਾਂ ਅੱਜ ਰਾਤ 12 ਵਜੇ ਤੋਂ ਲਾਗੂ ਹੋਣਗੀਆਂ। ਇਸ ਫੈਸਲੇ ਕਾਰਨ ਸੂਬਾ ਸਰਕਾਰ ਨੂੰ 3500 ਕਰੋੜ ਰੁਪਏ ਦਾ ਸਾਲਾਨਾ ਮਾਲੀਆ ਨੁਕਸਾਨ ਹੋਵੇਗਾ।
ਮੁੱਖ ਮੰਤਰੀ ਨਿਵਾਸ 'ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ 'ਚ ਕੈਬਨਿਟ ਦੀ ਸਹਿਮਤੀ ਨਾਲ ਰਾਜਸਥਾਨ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਤੋਂ ਵੈਟ ਘਟਾ ਕੇ ਆਮ ਲੋਕਾਂ ਨੂੰ ਰਾਹਤ ਦਿੱਤੀ ਹੈ। ਨਵੀਆਂ ਦਰਾਂ ਅੱਜ ਰਾਤ 12 ਵਜੇ ਤੋਂ ਲਾਗੂ ਹੋਣਗੀਆਂ। ਮੁੱਖ ਮੰਤਰੀ ਪਹਿਲਾਂ ਹੀ ਵੈਟ ਘਟਾਉਣ ਦੇ ਸੰਕੇਤ ਦੇ ਚੁੱਕੇ ਸਨ। ਇਸ ਨੂੰ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਵਿਜੇ ਸਾਂਪਲਾ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ
ਇੱਕ ਟਵੀਟ ਵਿੱਚ ਮੁੱਖ ਮੰਤਰੀ ਨੇ ਲਿਖਿਆ ਕਿ ‘ਅੱਜ ਕੈਬਨਿਟ ਮੀਟਿੰਗ ਵਿੱਚ ਪੈਟਰੋਲ/ਡੀਜ਼ਲ ‘ਤੇ ਵੈਟ ਦੀ ਦਰ ਘਟਾਉਣ ਦਾ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ। ਇਸ ਤੋਂ ਬਾਅਦ ਅੱਜ ਰਾਤ 12 ਵਜੇ ਤੋਂ ਪੈਟਰੋਲ 'ਚ 4 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਚ 5 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਹੋ ਜਾਵੇਗੀ। ਇਸ ਕਾਰਨ ਸੂਬਾ ਸਰਕਾਰ ਨੂੰ 3500 ਕਰੋੜ ਰੁਪਏ ਦੇ ਸਾਲਾਨਾ ਮਾਲੀਏ ਦਾ ਘਾਟਾ ਸਹਿਣਾ ਪਵੇਗਾ।
ਅੱਜ ਦੇ ਹਿਸਾਬ ਨਾਲ ਸੂਬੇ 'ਚ ਕਿੰਨੀ ਰਾਹਤ?
ਕੇਂਦਰ ਸਰਕਾਰ ਤੋਂ ਬਾਅਦ ਹੁਣ ਸੂਬੇ ਦੀ ਗਹਿਲੋਤ ਸਰਕਾਰ ਨੇ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਕਰਨ ਦਾ ਫੈਸਲਾ ਲਿਆ ਹੈ। ਪੈਟਰੋਲ 'ਤੇ 4 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਤੋਂ ਬਾਅਦ ਅੱਜ ਰਾਤ 12 ਵਜੇ ਤੋਂ ਬਾਅਦ ਸੂਬੇ 'ਚ ਪੈਟਰੋਲ ਦੀ ਕੀਮਤ 107.10 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ। ਇਸ ਦੇ ਨਾਲ ਹੀ ਡੀਜ਼ਲ 'ਤੇ 5 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਤੋਂ ਬਾਅਦ ਡੀਜ਼ਲ ਦੀ ਕੀਮਤ ਲਗਭਗ 90.71 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ। ਇਸ ਸਮੇਂ ਸੂਬੇ ਵਿੱਚ ਪੈਟਰੋਲ ਦੀ ਕੀਮਤ 111.10 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 95.71 ਰੁਪਏ ਪ੍ਰਤੀ ਲੀਟਰ ਹੈ।
ਇਹ ਵੀ ਪੜ੍ਹੋ : ਸਿੱਧੂ ਨੇ ਮੁੜ ਸੰਭਾਲਿਆ ਦਫ਼ਤਰ ਦਾ ਚਾਰਜ, ਲਾਂਘੇ ’ਤੇ ਕਹੀ ਵੱਡੀ ਗੱਲ