ETV Bharat / bharat

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦਿੱਲੀ ’ਚ ਵੀਰ ਬਾਲ ਦਿਵਸ ਸਮਾਗਮ, ਪੀਐਮ ਮੋਦੀ ਨੇ ਕਿਹਾ- ਸਾਨੂੰ ਅਪਣਾ ਅਤੀਤ ਜਾਣਨ ਦਾ ਮੌਕਾ ਮਿਲਿਆ - ਵੀਰ ਬਾਲ ਦਿਵਸ

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦਿੱਲੀ ਵਿੱਚ ਵੀਰ ਬਾਲ ਦਿਵਸ ਮਨਾਇਆ ਜਾ ਰਿਹਾ ਹੈ। ਦੱਸ ਦਈਏ ਕਿ ਇਸ ਵਿਸ਼ੇਸ਼ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bal Veer Diwas Celebtated In Delhi) ਸ਼ਾਮਲ ਹੋਏ ਹਨ।

Veer Bal Diwas Celebtated In Delhi
Veer Bal Diwas Celebtated In Delhi
author img

By

Published : Dec 26, 2022, 12:14 PM IST

Updated : Dec 26, 2022, 4:41 PM IST

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦਿੱਲੀ ’ਚ ਵੀਰ ਬਾਲ ਦਿਵਸ ਸਮਾਗਮ

ਨਵੀਂ ਦਿੱਲੀ: ਦਿੱਲੀ 'ਚ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਵੀਰ ਬਾਲ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਸਮਾਗਮ ਵਿੱਚ ਸ਼ਾਮਲ ਹੋਏ ਹਨ। ਇਹ ਇਤਿਹਾਸਕ ਸਮਾਗਮ ਦਿੱਲੀ ਦੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਬੱਚਿਆਂ ਵੱਲੋਂ ਕੀਰਤਨ ਕੀਤਾ ਗਿਆ ਹੈ। ਇਸ ਮੌਕੇ ਮਹਾਰਾਸ਼ਟਰ ਦੇ ਸੀਐਮ ਏਕਨਾਥ ਛਿੰਦੇ, ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਸਣੇ ਹੋਰ ਵੀ ਕਈ ਮੰਤਰੀ ਸਮਾਗਮ ਦਾ ਹਿੱਸਾ ਬਣੇ ਹਨ।

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦਿੱਲੀ ’ਚ ਵੀਰ ਬਾਲ ਦਿਵਸ ਸਮਾਗਮਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦਿੱਲੀ ’ਚ ਵੀਰ ਬਾਲ ਦਿਵਸ ਸਮਾਗਮ

ਸਾਨੂੰ ਆਪਣੇ ਅਤੀਤ ਨੂੰ ਜਾਣਨ ਦਾ ਮੌਕਾ ਮਿਲਿਆ: ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਵਸ ਨੂੰ ਸਮਰਪਿਤ ਇਹ ਸਮਾਂ ਸਾਨੂੰ ਅਪਣਾ ਅਤੀਤ ਜਾਣਨ ਦਾ ਮੌਕਾ ਦਿੰਦਾ ਹੈ। ਇਹ ਦੱਸਦਾ ਹੈ ਕਿ ਮਾਨਵਤਾ ਦੇ ਘੋਰ ਹਨ੍ਹੇਰੇ ਦੇ ਦੌਰ ਵਿੱਚ ਵੀ ਸਾਡੀ ਨੌਜਵਾਨ ਪੀੜ੍ਹੀ ਨੇ ਲੋਕਾਂ ਨੂੰ ਕਿਵੇਂ ਬਾਹਰ ਕੱਢਿਆ ਹੈ ਤੇ ਕੁਰਬਾਨੀਆਂ ਦੇ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੱਡਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਨੇ ਮਾਤਾ ਗੁਜਰੀ ਦੇ ਹੌਂਸਲੇ ਨੂੰ ਪ੍ਰਣਾਮ ਕੀਤਾ। ਉਨ੍ਹਾਂ ਕਿਹਾ ਕਿ ਵੀਰ ਬਾਲ ਦਿਵਸ ਪ੍ਰੇਰਨਾ ਨਾਲ ਜੋੜਿਆ ਹੈ।

'ਜੇਕਰ ਭਾਰਤ ਨੂੰ ਸਫਲਤਾ ਦੇ ਸਿਖਰ 'ਤੇ ਲਿਜਾਣਾ ਹੈ ਤਾਂ ਇਸ ਨੂੰ ਅਤੀਤ ਦੇ ਤੰਗ ਨਜ਼ਰੀਏ ਤੋਂ ਮੁਕਤ ਹੋਣਾ ਪਵੇਗਾ': ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਜੇਕਰ ਭਾਰਤ ਨੂੰ ਸਫਲਤਾ ਦੇ ਸਿਖਰ 'ਤੇ ਲਿਜਾਣਾ ਹੈ ਤਾਂ ਇਸ ਨੂੰ ਅਤੀਤ ਦੇ ਤੰਗ ਨਜ਼ਰੀਏ ਤੋਂ ਮੁਕਤ ਹੋਣਾ ਪਵੇਗਾ। ਪ੍ਰਧਾਨ ਮੰਤਰੀ ਨੇ ਇਹ ਗੱਲ ਰਾਜਧਾਨੀ ਦੇ ਮੇਜਰ ਧਿਆਨਚੰਦ ਨੈਸ਼ਨਲ ਸਟੇਡੀਅਮ ਵਿੱਚ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ ਪਹਿਲੇ ‘ਵੀਰ ਬਾਲ ਦਿਵਸ’ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕਹੀ। ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਅਤੇ ਉਨ੍ਹਾਂ ਦੀ ਮਹਾਨ ‘ਸ਼ੌਰਿਆ ਗਾਥਾ’ ਨੂੰ ਇਤਿਹਾਸ ਵਿੱਚ ਵਿਸਾਰ ਦਿੱਤਾ ਗਿਆ ਹੈ।

'ਦਹਾਕੇ ਪਹਿਲਾਂ ਕੀਤੀ ਗਈ ਪੁਰਾਣੀ ਗਲਤੀ ਨੂੰ ਸੁਧਾਰ ਰਿਹਾ ਹੈ ‘ਨਵ ਭਾਰਤ’: ਉਨ੍ਹਾਂ ਕਿਹਾ ਕਿ ਪਰ ਹੁਣ ‘ਨਵ ਭਾਰਤ’ ਦਹਾਕੇ ਪਹਿਲਾਂ ਕੀਤੀ ਗਈ ਪੁਰਾਣੀ ਗਲਤੀ ਨੂੰ ਸੁਧਾਰ ਰਿਹਾ ਹੈ। ਉਨ੍ਹਾਂ ਕਿਹਾ, 'ਬਦਕਿਸਮਤੀ ਨਾਲ ਇਤਿਹਾਸ ਦੇ ਨਾਂ 'ਤੇ ਉਹ ਮਨਘੜਤ ਭਾਸ਼ਣ ਸੁਣਾਏ ਅਤੇ ਪੜ੍ਹਾਏ ਜਾਂਦੇ ਹਨ, ਜੋ ਸਾਡੇ ਅੰਦਰ ਹੀਣ ਭਾਵਨਾ ਪੈਦਾ ਕਰਦੇ ਹਨ। ਇਸ ਦੇ ਬਾਵਜੂਦ ਸਾਡੇ ਸਮਾਜ ਅਤੇ ਸਾਡੀਆਂ ਪਰੰਪਰਾਵਾਂ ਨੇ ਇਨ੍ਹਾਂ ਗੌਰਵ ਕਹਾਣੀਆਂ ਨੂੰ ਜਿਉਂਦਾ ਰੱਖਿਆ। ਉਨ੍ਹਾਂ ਕਿਹਾ 'ਜੇਕਰ ਅਸੀਂ ਭਵਿੱਖ ਵਿੱਚ ਭਾਰਤ ਨੂੰ ਸਫਲਤਾ ਦੇ ਸਿਖਰ 'ਤੇ ਲਿਜਾਣਾ ਹੈ, ਤਾਂ ਸਾਨੂੰ ਅਤੀਤ ਦੇ ਤੰਗ ਨਜ਼ਰੀਏ ਤੋਂ ਮੁਕਤ ਹੋਣਾ ਪਵੇਗਾ। ਇਸ ਲਈ ਆਜ਼ਾਦੀ ਦੇ ‘ਅੰਮ੍ਰਿਤ ਕਾਲ’ ਵਿੱਚ ਦੇਸ਼ ਨੇ ‘ਗੁਲਾਮੀ ਦੀ ਮਾਨਸਿਕਤਾ ਤੋਂ ਆਜ਼ਾਦੀ’ ਦਾ ਸਾਹ ਲਿਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਨੌਜਵਾਨ ਆਪਣੀ ਹਿੰਮਤ ਨਾਲ ਸਮੇਂ ਦੀ ਚਾਲ ਨੂੰ ਹਮੇਸ਼ਾ ਲਈ ਬਦਲ ਸਕਦੇ ਹਨ ਅਤੇ ਇਸੇ ਦ੍ਰਿੜ ਇਰਾਦੇ ਨਾਲ ਅੱਜ ਭਾਰਤ ਦੀ ਨੌਜਵਾਨ ਪੀੜ੍ਹੀ ਵੀ ਦੇਸ਼ ਨੂੰ ਨਵੀਂ ਉਚਾਈ 'ਤੇ ਲਿਜਾਣ ਲਈ ਨਿੱਕਲ ਚੁੱਕੀ ਹੈ। ਮੋਦੀ ਨੇ ਕਿਹਾ ਕਿ ਸਿੱਖ ਗੁਰੂ ਪਰੰਪਰਾ ਨਾ ਸਿਰਫ ਇਕ ਵਿਸ਼ਵਾਸ ਅਤੇ ਅਧਿਆਤਮਿਕ ਪਰੰਪਰਾ ਹੈ, ਸਗੋਂ 'ਇਕ ਭਾਰਤ, ਸਰਵੋਤਮ ਭਾਰਤ' ਦੇ ਵਿਚਾਰ ਦੀ ਪ੍ਰੇਰਨਾ ਵੀ ਹੈ।

ਪਹਿਲੀ ਵਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੁਨੀਆਂ ਤੱਕ ਪਹੁੰਚ ਰਹੀ: ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਸਮਾਗਮ ਨਾਲ ਪਹਿਲੀ ਵਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੁਨੀਆਂ ਤੱਕ ਪਹੁੰਚ ਰਹੀ ਹੈ।

ਭਾਜਪਾ ਆਗੂ ਮਨਜਿੰਦਰ ਸਿਰਸਾ

ਪੀਐਮਓ ਨੇ ਇੱਕ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਭਗ 300 ਬਾਲ ਕੀਰਤਨੀਆਂ ਦੁਆਰਾ ਕੀਤੇ ਜਾਣ ਵਾਲੇ ਸ਼ਬਦ ਕੀਰਤਨ ਵਿੱਚ ਸ਼ਾਮਲ ਹੋਣਗੇ ਅਤੇ ਲਗਭਗ 3,000 ਬੱਚਿਆਂ ਦੁਆਰਾ ਕੀਤੇ ਜਾਣ ਵਾਲੇ ‘ਮਾਰਚ-ਪਾਸਟ’ ਨੂੰ ਹਰੀ ਝੰਡੀ ਦੇਣਗੇ।

ਇਸ ਤੋਂ ਇਲਾਵਾ ਦੇਸ਼ ਭਰ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਲੇਖ ਲਿਖਣ, ਕੁਇਜ਼ ਮੁਕਾਬਲੇ ਅਤੇ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ। ਬਿਆਨ 'ਚ ਕਿਹਾ ਗਿਆ ਹੈ ਕਿ ਰੇਲਵੇ ਸਟੇਸ਼ਨਾਂ, ਪੈਟਰੋਲ ਪੰਪਾਂ ਅਤੇ ਹਵਾਈ ਅੱਡਿਆਂ ਵਰਗੀਆਂ ਜਨਤਕ ਥਾਵਾਂ 'ਤੇ ਡਿਜੀਟਲ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ।

  • Delhi | It's a proud day for us when the sacrifice of 'Sahibzades' has been recognised as 'Veer Bal Diwas'. This way people all over the world will know about their sacrifice and its importance: Bhupinder Singh Bhullar, Member, Delhi Sikh Gurudwara Management committee pic.twitter.com/7oQhbb2WhP

    — ANI (@ANI) December 26, 2022 " class="align-text-top noRightClick twitterSection" data=" ">

ਦੁਨੀਆ ਭਰ ਦੇ ਲੋਕ ਕੁਰਬਾਨੀ ਦੀ ਮਹੱਤਤਾ ਨੂੰ ਜਾਣਨਗੇ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲਾ ਦਿਨ ਹੈ ਜਦੋਂ 'ਸਾਹਿਬਜ਼ਾਦਿਆਂ' ਦੀ ਕੁਰਬਾਨੀ ਨੂੰ 'ਵੀਰ ਬਾਲ ਦਿਵਸ' ਵਜੋਂ ਮਾਨਤਾ ਮਿਲੀ ਹੈ। ਇਸ ਤਰ੍ਹਾਂ ਦੁਨੀਆ ਭਰ ਦੇ ਲੋਕ ਉਨ੍ਹਾਂ ਦੀ ਕੁਰਬਾਨੀ ਅਤੇ ਇਸ ਦੀ ਮਹੱਤਤਾ ਬਾਰੇ ਜਾਣ ਸਕਣਗੇ।

PM ਦਾ ਐਲਾਨ: 9 ਜਨਵਰੀ 2022 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ (Bal Veer Diwas Celebtated In Delhi) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਨ ਲਈ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਉਣ ਦਾ ਐਲਾਨ ਕੀਤਾ ਸੀ।

26 ਦਸੰਬਰ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ: ਪ੍ਰਧਾਨ ਮੰਤਰੀ ਨੇ ਟਵੀਟ ਰਾਹੀਂ ਇਹ ਜਾਣਕਾਰੀ ਸਾਂਝਾ ਕਰਦਿਆਂ ਲਿਖਿਆ, ''ਅੱਜ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ, ਮੈਨੂੰ ਇਹ ਦੱਸਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਸ ਵਰ੍ਹੇ ਤੋਂ 26 ਦਸੰਬਰ ਨੂੰ 'ਵੀਰ ਬਾਲ ਦਿਵਸ' ਵਜੋਂ ਮਨਾਇਆ ਜਾਵੇਗਾ। ਇਹ ਸਾਹਿਬਜ਼ਾਦਿਆਂ ਦੇ ਸਾਹਸ ਅਤੇ ਉਨ੍ਹਾਂ ਦੀ ਨਿਆਂ ਦੀ ਖੋਜ ਪ੍ਰਤੀ ਢੁਕਵੀਂ ਸ਼ਰਧਾਂਜਲੀ ਹੈ।''

ਉਨ੍ਹਾਂ ਅੱਗੇ ਲਿਖਿਆ, ''ਵੀਰ ਬਾਲ ਦਿਵਸ' ਉਸੇ ਦਿਨ ਮਨਾਇਆ ਜਾਵੇਗਾ ਜਿਸ ਦਿਨ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਨੇ ਆਪਣੇ ਆਪ ਨੂੰ ਕੰਧ ਵਿੱਚ ਜ਼ਿੰਦਾ ਚਿਣਵਾ ਕੇ ਸ਼ਹੀਦੀ ਪ੍ਰਾਪਤ ਕੀਤੀ ਸੀ। ਇਨ੍ਹਾਂ ਦੋਹਾਂ ਮਹਾਪੁਰਖਾਂ ਨੇ ਧਰਮ ਦੇ ਨੇਕ ਸਿਧਾਂਤਾਂ ਤੋਂ ਭਟਕਣ ਦੀ ਬਜਾਏ ਮੌਤ ਨੂੰ ਤਰਜੀਹ ਦਿੱਤੀ।''

'ਵੀਰ ਬਾਲ ਦਿਵਸ' ਵਜੋਂ ਮਨਾਉਣ ਦਾ ਵਿਰੋਧ: ਇਸ ਐਲਾਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਰੋਧ ਕੀਤਾ ਹੈ। ਉਨ੍ਹਾਂ ਦਾ 'ਵੀਰ ਬਾਲ ਦਿਵਸ' ਨੂੰ ਰੱਦ ਕਰਦਿਆਂ ਸਿੱਖ ਇਤਿਹਾਸ ਛੁਟਿਆਉਣ ਵਾਲੀ ਸਰਕਾਰੀ ਚਾਲ ਤੋਂ ਸੰਗਤ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਭਾਰਤ ਸਰਕਾਰ ਸਿੱਖਾਂ ਦੇ ਇਤਿਹਾਸ ਨੂੰ ਰਲਗੱਡ ਕਰਨ ਦੇ ਰਾਹ ਤੁਰੀ ਹੋਈ ਹੈ। ਦੁੱਖ ਦੀ ਗੱਲ ਹੈ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਸ.ਹਰਮੀਤ ਸਿੰਘ ਕਾਲਕਾ ਇਸ ਵਿਚ ਸਹਿਯੋਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਪਰੰਪਰਾਵਾਂ ਦੇ ਵਿਰੁੱਧ ਜਾ ਕੇ ਭਾਰਤ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹਾਦਤ ਦਿਵਸ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣਾ ਦੁਨੀਆ ਦੇ ਧਰਮ ਇਤਿਹਾਸ ਅੰਦਰ ਸਭ ਤੋਂ ਵੱਡੀ ਸ਼ਹਾਦਤ ਤੇ ਮੁੱਲਵਾਨ ਵਿਰਾਸਤ ਨੂੰ ਖੋਰਾ ਲਗਾਉਣ ਦੀ ਕੋਝੀ ਸਾਜ਼ਿਸ਼ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਕੀਤੀ ਗਈ ਸੀ ਨਿੰਦਾ: ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੂੰ ਵੀ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਵੀਰ ਬਾਲ ਦਿਵਸ ਨਾਮ ਕੌਮ ਨੂੰ ਪ੍ਰਵਾਨ ਨਾ ਹੁੰਦੀਆਂ ਵੀ ਕਾਲਕਾ ਕੇਂਦਰ ਸਰਕਾਰ ਦਾ ਮੋਹਰਾ ਬਣੇ ਹੋਏ ਹਨ। ਉਨ੍ਹਾਂ ਕਾਲਕਾ ਨੂੰ ਸੁਆਲ ਕੀਤਾ ਕਿ ਕੀ ਉਸ ਦੀ ਇਹ ਹਰਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਮੰਨਣ ਤੋਂ ਇਨਕਾਰੀ ਹੋਣਾ ਨਹੀਂ ਹੈ? ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ 'ਤੇ ਸਿੱਖ ਵਿਦਵਾਨਾਂ ਦੀ ਕਮੇਟੀ ਵੱਲੋਂ ਵੀਰ ਬਾਲ ਦਿਵਸ ਦੀ ਥਾਂ 'ਤੇ ਸਾਹਿਬਜ਼ਾਦੇ ਸ਼ਹਾਦਤ ਦਿਵਸ ਨਾਮ ਸੁਝਾਇਆ ਗਿਆ ਹੈ।

ਕੇਂਦਰ ਸਰਕਾਰ ਵੱਲੋਂ ਸਿੱਖਾਂ ਲਈ ਕਰਵਾਏ ਗਏ ਕੰਮ:

- ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਰੋਪ ਵੇ ਦਾ ਨਿਰਮਾਣ

- ਲੰਗਰ ਤੋਂ ਜੀਐਸਟੀ ਹਟਾਈ

- ਅਫ਼ਗਾਨ ਸਿੱਖਾਂ ਨੂੰ ਮੁਸ਼ਕਲ ਦੀ ਘੜੀ ਵਿੱਚ ਸਮਰਥਨ

- ਕਰਤਾਰਪੁਰ ਲਾਂਘੇ ਦਾ ਨਿਰਮਾਣ

- ਸੁਲਤਾਨਪੁਰ ਲੋਧੀ ਦਾ ਹੈਰੀਟੇਜ ਸਿਟੀ ਵਜੋਂ ਵਿਕਾਸ

- ਜਲਿਆਵਾਲਾ ਬਾਗ ਦਾ ਮੁੜ ਵਿਕਾਸ

ਇਹ ਵੀ ਪੜ੍ਹੋ: Look Back 2022 : ਚਰਚਾ 'ਚ ਰਿਹਾ PFI ਉੱਤੇ ਬੈਨ, ਸਰਕਾਰ ਨੇ ਦੇਸ਼ ਵਿਰੋਧੀ ਸੰਗਠਨ ਕੀਤਾ ਕਰਾਰ

Last Updated : Dec 26, 2022, 4:41 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.