ਨਵੀਂ ਦਿੱਲੀ: ਦਿੱਲੀ ਦੀ ਰੋਹਿਣੀ ਅਦਾਲਤ ਨੇ ਫਿਲਮ ਅਭਿਨੇਤਰੀ ਸ਼ਿਲਪਾ ਸ਼ੈੱਟੀ ਅਤੇ ਉਸ ਦੇ ਪਤੀ ਰਾਜ ਕੁੰਦਰਾ ਖਿਲਾਫ ਇਕ ਨਿਵੇਸ਼ਕ ਦੇ ਪੈਸੇ ਦੀ ਵਰਤੋਂ ਪੋਰਨ ਫਿਲਮ ਬਣਾਉਣ ਲਈ ਐੱਫਆਈਆਰ ਦਰਜ ਕਰਨ ਦੀ ਮੰਗ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਮੈਟਰੋਪੋਲੀਟਨ ਮੈਜਿਸਟਰੇਟ ਮਾਨਸੀ ਮਲਿਕ ਨੇ ਸ਼ਿਕਾਇਤ ਕਰਤਾ ਦੀਆਂ ਦਲੀਲਾਂ ਸੁਣਨ ਤੋਂ ਬਾਅਦ 22 ਮਾਰਚ ਨੂੰ ਫੈਸਲਾ ਸੁਣਾਉਣ ਦਾ ਹੁਕਮ ਦਿੱਤਾ ਹੈ।
9 ਨਵੰਬਰ 2021 ਨੂੰ ਦਿੱਲੀ ਪੁਲਿਸ ਨੇ ਇਸ ਮਾਮਲੇ 'ਤੇ ਸਥਿਤੀ ਰਿਪੋਰਟ ਦਰਜ ਕੀਤੀ ਸੀ। ਇਹ ਪਟੀਸ਼ਨ ਆਰਟੈਕ ਬਿਲਡਰਜ਼ ਦੇ ਭਾਈਵਾਲ ਵਿਸ਼ਾਲ ਗੋਇਲ ਨੇ ਦਾਇਰ ਕੀਤੀ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਇਕ ਸਾਜ਼ਿਸ਼ ਤਹਿਤ ਆਪਣੀ ਕੰਪਨੀ ਵਿਆਨ ਇੰਡਸਟਰੀਜ਼ ਦਾ ਚਮਕਦਾਰ ਚਿਹਰਾ ਦਿਖਾਉਂਦੇ ਹੋਏ ਉਨ੍ਹਾਂ ਨੂੰ ਨਿਵੇਸ਼ ਕਰਨ ਲਈ ਕਿਹਾ। ਪਟੀਸ਼ਨ 'ਚ ਦੋਸ਼ ਹੈ ਕਿ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਨੇ ਕਿਹਾ ਕਿ ਉਨ੍ਹਾਂ ਦਾ ਐਨੀਮੇਸ਼ਨ, ਗੇਮਿੰਗ, ਲਾਇਸੈਂਸ, ਟੈਕਨਾਲੋਜੀ ਅਤੇ ਬਿਊਟੀ ਪ੍ਰੋਡਕਟਸ ਦਾ ਕਾਰੋਬਾਰ ਹੈ।
ਇਹ ਵੀ ਪੜ੍ਹੋ: Shilpa loan non repayment: ਸ਼ਿਲਪਾ ਤੇ ਸ਼ਮਿਤਾ ਨੂੰ ਅਦਾਲਤ 'ਚ ਪੇਸ਼ ਹੋਣ ਦਾ ਹੁਕਮ
ਪਟੀਸ਼ਨਰ ਨੂੰ ਇਸ ਧੋਖਾਧੜੀ ਬਾਰੇ ਜਾਣਕਾਰੀ ਉਨ੍ਹਾਂ ਰਿਪੋਰਟਾਂ ਤੋਂ ਮਿਲੀ ਕਿ ਮੁਲਜ਼ਮਾਂ ਨੇ ਨਿਵੇਸ਼ਕਾਂ ਨਾਲ ਠੱਗੀ ਮਾਰੀ ਹੈ। ਪਟੀਸ਼ਨ 'ਚ ਉਸ ਨੇ ਜਾਅਲਸਾਜ਼ੀ ਅਤੇ ਅਪਰਾਧਿਕ ਸਾਜ਼ਿਸ਼ ਰਚਣ ਦਾ ਦੋਸ਼ ਲਗਾਉਂਦੇ ਹੋਏ ਦੋਸ਼ੀਆਂ ਖਿਲਾਫ ਐੱਫ.ਆਈ.ਆਰ ਦਰਜ ਕਰਨ ਦੇ ਹੁਕਮ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਸ਼ਿਲਪਾ ਸ਼ੈਟੀ ਦੇ ਘਰ ਪੁੱਜੀ ਮੁੰਬਈ ਪੁਲਿਸ, ਅਦਾਕਾਰਾ ਨੇ ਕਿਹਾ,ਮੈਂ ਚੁਣੌਤੀਆਂ ਦਾ ਸਾਹਮਣਾ ਕਰਾਂਗੀ