ਨਵੀਂ ਦਿੱਲੀ : ਜਹਾਂਗੀਰਪੁਰੀ ਵਿੱਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਖੁੱਲ੍ਹ ਕੇ ਉਲੰਘਣਾ ਹੋਈ ਹੈ। ਸੁਪਰੀਮ ਕੋਰਟ ਨੇ ਜਹਾਂਗੀਰਪੁਰੀ 'ਚ ਕਬਜ਼ੇ ਹਟਾਉਣ ਦਾ ਕੰਮ ਤੁਰੰਤ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਮੌਕੇ 'ਤੇ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦੇ ਵੀ ਨਿਰਦੇਸ਼ ਦਿੱਤੇ ਹਨ। ਇਸ ਦੇ ਬਾਵਜੂਦ ਬੁਲਡੋਜ਼ਰ ਚਲਾਏ ਜਾ ਰਹੇ ਹਨ। ਇਲਾਕੇ ਦੀ ਮਸਜਿਦ ਦੇ ਇੱਕ ਹਿੱਸੇ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਨੁਕਸਾਨ ਪਹੁੰਚਾਇਆ ਗਿਆ ਹੈ।
ਨਗਰ ਨਿਗਮ ਦੀ ਕਬਜ਼ਿਆਂ ਵਿਰੋਧੀ ਕਾਰਵਾਈ ਨੂੰ ਰੋਕਣ ਦੇ ਹੁਕਮਾਂ ਤੋਂ ਬਾਅਦ ਕੁਝ ਸਮੇਂ ਲਈ ਬੁਲਡੋਜ਼ਰ ਚਲਾ ਕੇ ਕਾਰਵਾਈ ਰੋਕ ਦਿੱਤੀ ਗਈ। ਪਰ ਕੁਝ ਸਮੇਂ ਬਾਅਦ ਬੁਲਡੋਜ਼ਰ ਦੁੱਗਣੀ ਰਫ਼ਤਾਰ ਨਾਲ ਚਲਾ ਦਿੱਤਾ ਗਿਆ। ਇਸ ਦੌਰਾਨ ਇੱਕ ਮਸਜਿਦ ਦੇ ਇੱਕ ਹਿੱਸੇ ਨੂੰ ਕਬਜ਼ੇ ਵਜੋਂ ਢਾਹ ਦਿੱਤਾ ਗਿਆ।
ਅਦਾਲਤ ਦੇ ਹੁਕਮਾਂ ਦੀ ਅਣਦੇਖੀ ਕਰਦਿਆਂ ਮੌਕੇ ’ਤੇ ਲਗਾਤਾਰ ਬੁਲਡੋਜ਼ਰ ਚਲਾਏ ਜਾ ਰਹੇ ਹਨ। ਇਸ ਦੌਰਾਨ ਐਕਸ਼ਨ ਸਕੁਐਡ 'ਤੇ ਪਥਰਾਅ ਕਰਨ ਦਾ ਮਾਮਲਾ ਵੀ ਸਾਹਮਣੇ ਆਇਆ।ਪੁਲਿਸ ਨੇ ਪਥਰਾਅ ਕਰਨ ਵਾਲੇ ਦੋ ਨੌਜਵਾਨਾਂ ਨੂੰ ਹਿਰਾਸਤ 'ਚ ਲੈ ਲਿਆ ਹੈ। ਮੌਕੇ 'ਤੇ ਤਣਾਅਪੂਰਨ ਸਥਿਤੀ ਬਣੀ ਹੋਈ ਹੈ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਨੇ ਜਹਾਂਗੀਰਪੁਰੀ 'ਚ ਬੁਲਡੋਜ਼ਰ ਦੀ ਕਾਰਵਾਈ 'ਤੇ ਲਾਈ ਰੋਕ