ETV Bharat / bharat

ਪੱਛਮੀ ਬੰਗਾਲ: ਨਾਬਾਲਿਗ ਨਾਲ ਬਲਾਤਕਾਰ ਕਰ ਕੀਤਾ ਕਤਲ, ਕਾਲੀਆਗੰਜ ਵਿੱਚ ਹਿੰਸਾ, NCW ਨੇ ਲਿਆ ਨੋਟਿਸ

ਪੱਛਮੀ ਬੰਗਾਲ ਦੇ ਉੱਤਰ ਦਿਨਾਜਪੁਰ ਜ਼ਿਲ੍ਹੇ ਦੇ ਕਾਲੀਆਗੰਜ ਵਿੱਚ ਇੱਕ ਨਾਬਾਲਗ ਲੜਕੀ ਨਾਲ ਕਥਿਤ ਬਲਾਤਕਾਰ ਤੋਂ ਬਾਅਦ ਕਤਲ ਕਰਨ ਦੇ ਮਾਮਲੇ ਵਿੱਚ ਵਿਰੋਧ ਪ੍ਰਦਰਸ਼ਨ ਹਿੰਸਕ ਹੋ ਗਿਆ। ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋ ਗਈ ਅਤੇ ਉਨ੍ਹਾਂ 'ਤੇ ਪਥਰਾਅ ਕੀਤਾ, ਜਿਸ ਤੋਂ ਬਾਅਦ ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ।

VIOLENCE ROCKS BENGALS KALIAGANJ AFTER MINOR GIRLS RAPE AND MURDER NCW TAKES COGNIZANCE

author img

By

Published : Apr 23, 2023, 7:20 AM IST

ਕਾਲੀਆਗੰਜ: ਪੱਛਮੀ ਬੰਗਾਲ ਦੇ ਉੱਤਰੀ ਦਿਨਾਜਪੁਰ ਜ਼ਿਲ੍ਹੇ ਦੇ ਕਾਲੀਆਗੰਜ ਵਿੱਚ ਸ਼ਨੀਵਾਰ ਨੂੰ ਇੱਕ ਨਾਬਾਲਗ ਲੜਕੀ ਨਾਲ ਕਥਿਤ ਬਲਾਤਕਾਰ ਕਰ ਉਸ ਦਾ ਕਤਲ ਕਰ ਦਿੱਤਾ ਗਿਆ। ਇਸ ਦੇ ਰੋਸ ਵਜੋਂ ਸਥਾਨਕ ਲੋਕਾਂ ਨੇ ਵਿਰੋਧ ਕੀਤਾ ਤੇ ਇਸ ਵਿਰੋਧ ਨੇ ਬਾਅਦ ਵਿੱਚ ਹਿੰਸਕ ਰੂਪ ਧਾਰ ਲਿਆ। ਪੱਛਮੀ ਬੰਗਾਲ ਦੇ ਉੱਤਰੀ ਦਿਨਾਜਪੁਰ ਜ਼ਿਲ੍ਹੇ ਦੇ ਕਾਲੀਆਗੰਜ ਵਿਖੇ, ਭਾਰਤ-ਬੰਗਲਾਦੇਸ਼ ਸਰਹੱਦ ਦੇ ਨੇੜੇ ਦੇ ਖੇਤਰਾਂ ਵਿੱਚ ਤਾਇਨਾਤ ਪੁਲਿਸ ਕਰਮਚਾਰੀਆਂ ਨਾਲ ਭੀੜ ਦੀ ਝੜਪ ਹੋ ਗਈ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਤਾਕਤ ਦੀ ਵਰਤੋਂ ਕੀਤੀ। ਗੁੱਸੇ 'ਚ ਆਈ ਭੀੜ ਨੇ ਕਈ ਦੁਕਾਨਾਂ ਦੀ ਭੰਨਤੋੜ ਕੀਤੀ ਅਤੇ ਕੁਝ ਦੁਕਾਨਾਂ ਨੂੰ ਅੱਗ ਲਾ ਦਿੱਤੀ, ਜਿਸ ਕਾਰਨ ਇਲਾਕੇ 'ਚ ਤਣਾਅ ਪੈਦਾ ਹੋ ਗਿਆ।

ਇਹ ਵੀ ਪੜੋ: Jalandhar Lok Sabha by-election: 9 ਵਿਧਾਨ ਸਭਾ ਹਲਕਿਆਂ ’ਚ 1621800 ਵੋਟਰ, 1972 ਪੋਲਿੰਗ ਸਟੇਸ਼ਨ, 1850 ਸਰਵਿਸ ਵੋਟਰ

ਕਈ ਦੁਕਾਨਾਂ ਤੇ ਵਾਹਨਾਂ ਨੂੰ ਲਾਈ ਅੱਗ: ਸਥਿਤੀ ਨੂੰ ਕਾਬੂ ਹੇਠ ਕਰਨ ਤੋਂ ਪਹਿਲਾਂ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਭੀੜ ਨੇ ਕਈ ਦੁਕਾਨਾਂ ਅਤੇ ਈ-ਰਿਕਸ਼ਾ ਨੂੰ ਅੱਗ ਲਗਾ ਦਿੱਤੀ। ਸ਼ਨੀਵਾਰ ਨੂੰ, ਭਾਰਤੀ ਜਨਤਾ ਪਾਰਟੀ ਅਤੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਨੇ ਕਿਸ਼ੋਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਖਿਲਾਫ ਰਾਜ ਵਿੱਚ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਸਥਿਤੀ 'ਤੇ ਕਾਬੂ ਪਾਉਣ ਲਈ ਰੈਪਿਡ ਐਕਸ਼ਨ ਫੋਰਸ (ਆਰਏਐਫ) ਨੂੰ ਬੁਲਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਹਿੰਸਾ ਵਿੱਚ ਸ਼ਾਮਲ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਪੁਲਿਸ ਮੁਲਾਜ਼ਮਾਂ ਉੱਤੇ ਕੀਤਾ ਪਥਰਾਅ: ਅਧਿਕਾਰੀਆਂ ਮੁਤਾਬਕ ਸਥਾਨਕ ਲੋਕਾਂ ਨੇ ਸੜਕਾਂ 'ਤੇ ਟਾਇਰ ਸਾੜ ਕੇ ਆਵਾਜਾਈ ਰੋਕ ਦਿੱਤੀ ਅਤੇ ਪੁਲਿਸ ਮੁਲਾਜ਼ਮਾਂ 'ਤੇ ਪਥਰਾਅ ਕੀਤਾ। ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਸੁਕਾਂਤ ਮਜੂਮਦਾਰ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪੁਲੀਸ ਮੁਖੀ ਦੇ ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠ ਗਏ। ਉਨ੍ਹਾਂ ਪੱਤਰਕਾਰਾਂ ਨੂੰ ਕਿਹਾ, "ਸਾਨੂੰ ਲੱਗਦਾ ਹੈ ਕਿ ਸੀਬੀਆਈ (ਸੈਂਟਰਲ ਬਿਊਰੋ ਆਫ਼ ਇਨਵੈਸਟੀਗੇਸ਼ਨ) ਵੱਲੋਂ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਹੀ ਸੱਚਾਈ ਸਾਹਮਣੇ ਆਵੇਗੀ।"

ਰਾਸ਼ਟਰੀ ਮਹਿਲਾ ਕਮਿਸ਼ਨ (ਐਨਸੀਡਬਲਯੂ) ਨੇ ਟਵਿੱਟਰ 'ਤੇ ਸ਼ੇਅਰ ਕੀਤੀ ਇੱਕ ਵੀਡੀਓ ਦਾ ਨੋਟਿਸ ਲਿਆ ਹੈ, ਜਿਸ ਵਿੱਚ ਕਥਿਤ ਤੌਰ 'ਤੇ ਪੁਰਸ਼ਾਂ ਦੇ ਇੱਕ ਸਮੂਹ ਦੁਆਰਾ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਅਤੇ ਹੱਤਿਆ ਨੂੰ ਦਿਖਾਇਆ ਗਿਆ ਹੈ। ਕੌਮੀ ਮਹਿਲਾ ਕਮਿਸ਼ਨ ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ ਹੈ ਅਤੇ ਤਿੰਨ ਦਿਨਾਂ ਵਿੱਚ ਸੂਬਾ ਪੁਲੀਸ ਤੋਂ ਘਟਨਾ ਸਬੰਧੀ ਰਿਪੋਰਟ ਮੰਗੀ ਹੈ। ਕਮਿਸ਼ਨ ਨੇ ਇਹ ਵੀ ਕਿਹਾ ਕਿ ਜੇਕਰ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਜਾਵੇਗੀ। ਪੁਲਸ ਨੇ ਦੱਸਿਆ ਕਿ ਲੜਕੀ ਦੀ ਲਾਸ਼ ਸ਼ੁੱਕਰਵਾਰ ਨੂੰ ਇਕ ਨਹਿਰ 'ਚੋਂ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਭਾਜਪਾ ਦੇ ਸੂਬਾ ਪ੍ਰਧਾਨ ਸੁਕਾਂਤ ਮਜੂਮਦਾਰ ਨੇ ਅੱਜ ਕਾਲੀਗੰਜ ਦਾ ਦੌਰਾ ਕੀਤਾ। ਉਨ੍ਹਾਂ ਇਸ ਘਟਨਾ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਇਸ ਸਬੰਧੀ ਅਦਾਲਤ ਵਿੱਚ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਅਤੇ ਕੌਮੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਇਸ ਦੀ ਵਿਸ਼ੇਸ਼ ਜਾਂਚ ਕਰਵਾਏ। ਇਸ ਦੇ ਨਾਲ ਹੀ ਭਾਜਪਾ ਨੇਤਾ ਨੇ ਮਾਮਲੇ ਨੂੰ ਸਹੀ ਤਰੀਕੇ ਨਾਲ ਨਜਿੱਠਣ ਲਈ ਰਾਏਗੰਜ ਦੇ ਪੁਲਿਸ ਸੁਪਰਡੈਂਟ ਅਤੇ ਕਾਲੀਆਗੰਜ ਥਾਣੇ ਦੇ ਆਈਸੀ ਦੇ ਖਿਲਾਫ ਜਾਂਚ ਦੀ ਮੰਗ ਕੀਤੀ ਹੈ। ਮਜੂਮਦਾਰ ਦੇ ਨਾਲ ਰਾਏਗੰਜ ਦੀ ਸੰਸਦ ਦੇਬਾਸ਼੍ਰੀ ਚੌਧਰੀ, ਸੰਸਦ ਮੈਂਬਰ ਖਗੇਨ ਮੁਰਮੂ ਅਤੇ ਕਈ ਭਾਜਪਾ ਵਿਧਾਇਕ ਵੀ ਮੌਜੂਦ ਸਨ। (ਏਜੰਸੀ-ਇਨਪੁਟ)

ਇਹ ਵੀ ਪੜੋ: ਸਰਬਲੋਹ ਦੇ ਬਾਟਿਆਂ 'ਚ ਸ਼ੇਕ ਪਿਲਾ ਰਹੇ ਇਸ ਨਿਹੰਗ ਸਿੰਘ ਨੇ ਲੋਕ ਕੀਤੇ ਕਾਇਲ, ਦੂਰ-ਦੂਰ ਤੱਕ ਹੋਏ ਚਰਚੇ, ਜਾਣੋ ਖਾਸੀਅਤ

ETV Bharat Logo

Copyright © 2024 Ushodaya Enterprises Pvt. Ltd., All Rights Reserved.