ETV Bharat / bharat

ਵਾਇਰਲ ਪੋਸਟ 'ਚ ਦਾਅਵਾ ਬਿਸ਼ੋਨਈ ਦੇ ਮਰਡਰ ਪਿੱਛੇ ਬੰਬੀਹਾ ਗਰੁੱਪ - ਬੰਬੀਹਾ ਗੈਂਗ ਵੱਲੋਂ ਸੰਦੀਪ ਨੂੰ ਮਾਰਨ ਦਾ ਦਾਅਵਾ

ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਬੰਬੀਹਾ ਗੈਂਗ ਵੱਲੋਂ ਪੋਸਟ ਪਾ ਕੇ ਸੰਦੀਪ ਨੂੰ ਮਾਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸੁਲਤਾਨ ਦਵਿੰਦਰ ਬੰਬੀਹਾ ਨਾਂ ਦੀ ਫੇਸਬੁੱਕ ਆਈ. ਡੀ. ’ਤੇ ਪਾਈ ਗਈ ਪੋਸਟ ਵਿਚ ਲਿਖਿਆ ਗਿਆ ਹੈ ਕਿ ਸੰਦੀਪ ਬਿਸ਼ਨੋਈ ਦਾ ਜਿਹੜ੍ਹਾ ਕੰਮ ਹੋਇਆ ਹੈ, ਉਹ ਸਾਡੇ ਸ਼ੇਰ ਭਰਾਵਾਂ ਨੇ ਕੀਤਾ ਹੈ।

Etv BharatViral post claims Bambiha group behind Bishnoi murder
Viral post claims Bambiha group behind Bishnoi murder
author img

By

Published : Sep 20, 2022, 3:36 PM IST

Updated : Sep 20, 2022, 4:21 PM IST

ਚੰਡੀਗੜ੍ਹ: ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਬੰਬੀਹਾ ਗੈਂਗ ਵੱਲੋਂ ਪੋਸਟ ਪਾ ਕੇ ਸੰਦੀਪ ਨੂੰ ਮਾਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸੁਲਤਾਨ ਦਵਿੰਦਰ ਬੰਬੀਹਾ ਨਾਂ ਦੀ ਫੇਸਬੁੱਕ ਆਈ. ਡੀ. ’ਤੇ ਪਾਈ ਗਈ ਪੋਸਟ ਵਿਚ ਲਿਖਿਆ ਗਿਆ ਹੈ ਕਿ ਸੰਦੀਪ ਬਿਸ਼ਨੋਈ ਦਾ ਜਿਹੜ੍ਹਾ ਕੰਮ ਹੋਇਆ ਹੈ, ਉਹ ਸਾਡੇ ਸ਼ੇਰ ਭਰਾਵਾਂ ਨੇ ਕੀਤਾ ਹੈ। ਅੱਗੇ ਆਉਣ ਵਾਲੇ ਸਮੇਂ ਵਿਚ ਲਾਰੈਂਸ, ਜੱਗੂ ਅਤੇ ਗੋਲਡੀ ਬਰਾੜ ਦਾ ਵੀ ਹੋਵੇਗਾ ਪੱਕਾ, ਦੇਖਦੇ ਰਹੋ ਅਤੇ ਇੰਤਜ਼ਾਰ ਕਰੋ।

ਵਾਇਰਲ ਪੋਸਟ
ਵਾਇਰਲ ਪੋਸਟ

ਦੱਸ ਦੇਈਏ ਕਿ ਰਾਜਸਥਾਨ ਦੇ ਨਾਗੌਰ ਵਿਚ 19 ਸਤੰਬਰ ਦਿਨ ਸੋਮਵਾਰ ਨੂੰ ਦਿਨ ਦਿਹਾੜ੍ਹੇ ਪੇਸ਼ੀ ’ਤੇ ਆਏ ਗੈਂਗਸਟਰ ਸੰਦੀਪ ਬਿਸ਼ਨੋਈ ਨੂੰ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਹਮਲੇ ਵਿਚ ਸੰਦੀਪ ਨੂੰ 9 ਗੋਲੀਆਂ ਲੱਗੀਆਂ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ, ਇਸ ਵਾਰਦਾਤ ਵਿਚ ਉਸ ਦੇ ਦੋ ਸਾਥੀ ਗੰਭੀਰ ਜ਼ਖਮੀ ਹੋ ਗਏ।

ਇਥੇ ਇਹ ਵੀ ਦੱਸਣਯੋਗ ਹੈ ਕਿ ਲਾਰੈਂਸ ਅਤੇ ਜੱਗੂ ਦੋਵੇਂ ਪੰਜਾਬ ਪੁਲਿਸ ਦੀ ਗ੍ਰਿਫਤ ਵਿਚ ਹਨ। ਗੈਂਗਸਟਰ ਗੋਲਡੀ ਬਰਾੜ ਕੈਨੇਡਾ ਵਿਚ ਲੁੱਕ ਕੇ ਬੈਠਾ ਹੈ। ਪਹਿਲਾਂ ਹੀ ਬੰਬੀਹਾ ਗੈਂਗ ਕਹਿ ਚੁੱਕਾ ਹੈ ਕਿ ਸਿੱਧੂ ਮੂਸੇਵਾਲਾ ਦਾ ਨਾਮ ਉਨ੍ਹਾਂ ਦੇ ਗੈਂਗ ਨਾਲ ਜ਼ਬਰਨ ਜੋੜਿਆ ਗਿਆ ਹੈ ਅਤੇ ਇਸ ਲਈ ਲਾਰੈਂਸ ਗੈਂਗ ਨੇ ਉਸ ਦਾ ਕਤਲ ਕਰ ਦਿੱਤਾ। ਜੇ ਹੁਣ ਨਾਮ ਜੁੜ ਹੀ ਗਿਆ ਹੈ ਤਾਂ ਉਹ ਆਪਣੇ ਭਰਾ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਜ਼ਰੂਰ ਲੈਣਗੇ। ਇਸ ਦੇ ਨਾਲ ਹੀ ਪੰਜਾਬ ਵਿਚ ਫਿਰ ਵੱਡੀ ਗੈਂਗਵਾਰ ਹੋਣ ਦਾ ਖਦਸ਼ਾ ਹੋਰ ਵੱਧ ਗਿਆ ਹੈ। ਇਸ ਵਾਰਦਾਤ ਤੋਂ ਬਾਅਦ ਪੰਜਾਬ ਪੁਲਿਸ ਨੂੰ ਵੀ ਹੱਥਾਂ-ਪੈਰਾਂ ਦੀ ਪੈ ਗਈ ਹੈ।

ਗੈਂਗਸਟਰ ਸੰਦੀਪ ਸ਼ੈਟੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸੂਚਨਾ ਮਿਲਦੇ ਹੀ ਅਦਾਲਤ ਦੇ ਬਾਹਰ ਹਫੜਾ-ਦਫੜੀ ਮਚ ਗਈ ਅਤੇ ਵੱਡੀ ਗਿਣਤੀ ’ਚ ਲੋਕ ਉਥੇ ਪਹੁੰਚ ਗਏ। ਸੂਚਨਾ ਮਿਲਣ ’ਤੇ ਐੱਸ. ਪੀ. ਰਾਮਾਮੂਰਤੀ ਜੋਸ਼ੀ ਅਤੇ ਏ. ਐੱਸ. ਪੀ. ਰਾਜੇਸ਼ ਮੀਨਾ ਸਮੇਤ ਹੋਰ ਅਧਿਕਾਰੀ ਵੀ ਉਥੇ ਪਹੁੰਚ ਗਏ ਅਤੇ ਮਾਮਲੇ ਦੀ ਜਾਣਕਾਰੀ ਲਈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸੰਦੀਪ ਸ਼ੈਟੀ ਹਰਿਆਣਾ ਨਿਵਾਸੀ ਬਦਨਾਮ ਗੈਂਗਸਟਰ ਦੇ ਨਾਲ ਸੁਪਾਰੀ ਕਿੱਲਰ ਵੀ ਸੀ। ਸੰਦੀਪ ਸ਼ੈਟੀ ਅਦਾਲਤ ’ਚ ਪੇਸ਼ੀ ਲਈ ਆਇਆ ਸੀ। ਪੇਸ਼ੀ ਤੋਂ ਵਾਪਸੀ ਦੌਰਾਨ ਉਸ ’ਤੇ 8 ਤੋਂ 10 ਗੋਲੀਆਂ ਚਲਾਈਆਂ ਗਈਆਂ। ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਚਸ਼ਮਦੀਦਾਂ ਮੁਤਾਬਿਕ ਸ਼ੂਟਰ ਕਾਲੇ ਰੰਗ ਦੀਆਂ ਦੋ ਸਕਾਰਪੀਓ ਗੱਡੀਆਂ ’ਚ ਆਏ ਸਨ, ਜੋ ਸ਼ੈਟੀ ਦੀ ਲਾਸ਼ ਨੂੰ ਸਕਾਰਪੀਓ ’ਚ ਪਾ ਕੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ: ਨਾਗੌਰ ਕੋਰਟ ਦੇ ਬਾਹਰ ਬਦਮਾਸ਼ਾਂ ਨੇ ਕੀਤਾ ਹਰਿਆਣਾ ਦੇ ਗੈਂਗਸਟਰ ਦਾ ਕਤਲ, ਕੁਝ ਹੀ ਮਿੰਟਾਂ 'ਚ ਫਰਾਰ

etv play button

Last Updated : Sep 20, 2022, 4:21 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.