ਕੁਰੂਕਸ਼ੇਤਰ: ਅਸਟ੍ਰੇਲੀਆ (australia) 'ਚ ਸ਼ਰਾਰਤੀ ਅਨਸਰਾਂ ਵੱਲੋਂ ਤਿਰੰਗੇ ਦੀ ਬੇਇੱਜ਼ਤੀ ਦੇ ਵਿਰੋਧ 'ਚ ਕੁਰੂਕਸ਼ੇਤਰ ਦਾ ਵਸਨੀਕ ਵਿਸ਼ਾਲ ਜੂਡ(vishal jood) ਢਾਈ ਮਹੀਨੇ ਤੋਂ ਜੇਲ੍ਹ 'ਚ ਬੰਦ ਹੈ। ਵਿਸ਼ਾਲ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਹੁਣ ਹੌਲੀ-ਹੌਲੀ ਦੇਸ਼ ਭਰ ਤੋਂ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਇਸ ਸਾਰੇ ਮਾਮਲੇ 'ਚ ਸਾਡੀ ਟੀਮ ਨੇ ਵਿਸ਼ਾਲ ਦੇ ਪਿਤਾ ਨਾਲ ਗੱਲਬਾਤ ਕੀਤੀ।
ਵਿਸ਼ਾਲ ਦੇ ਪਿਤਾ ਨਾਥੀ ਰਾਮ ਨੇ ਦੱਸਿਆ ਕਿ ਇਹ ਸਾਰਾ ਮਾਮਲਾ 26 ਜਨਵਰੀ ਨਾਲ ਸਬੰਧਤ ਹੈ। ਉਨ੍ਹਾਂ ਦਾ ਬੇਟਾ ਅਤੇ ਉਸਦੇ ਕੁਝ ਦੋਸਤ ਤਿਰੰਗਾ ਯਾਤਰਾ ਕੱਢ ਰਹੇ ਸਨ, ਜਿਸਦਾ ਕੁਝ ਲੋਕਾਂ ਨੇ ਵਿਰੋਧ ਕੀਤਾ ਅਤੇ ਵਿਸ਼ਾਲ ਵਲੋਂ ਵਿਰੋਧ ਕਰਨ 'ਤੇ ਉਸ ਨਾਲ ਕੁੱਟਮਾਰ ਕੀਤੀ ਗਈ। ਕੁਝ ਦਿਨਾਂ ਬਾਅਦ ਉਸ ਖਿਲਾਫ ਝੂਠੇ ਕੇਸ ਦਰਜ ਕੀਤੇ ਗਏ ਅਤੇ ਉਸਨੂੰ ਜੇਲ੍ਹ ਵਿੱਚ ਪਾ ਦਿੱਤਾ ਗਿਆ।
ਉਨ੍ਹਾਂ ਨੇ ਦੱਸਿਆ ਕਿ ਉਸਦਾ ਪੁੱਤਰ ਤਿਰੰਗੇ ਦੀ ਬੇਇੱਜ਼ਤੀ ਨੂੰ ਬਰਦਾਸ਼ਤ ਨਹੀਂ ਕਰ ਸਕਿਆ, ਜਿਸ ਕਾਰਨ ਉਸਨੇ ਇਹ ਕਦਮ ਚੁੱਕਿਆ। ਨਾਥੀ ਰਾਮ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਬੇਟੇ ‘ਤੇ ਮਾਣ ਹੈ। ਇਹ ਸਾਰਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੂੰ ਦੇਸ਼ ਭਰ ਦੇ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਹਰ ਕੋਈ ਉਨ੍ਹਾਂ ਨੂੰ ਫੋਨ ਕਰਕੇ ਇਹ ਕਹਿ ਰਿਹਾ ਹੈ ਕਿ ਅਸੀਂ ਵਿਸ਼ਾਲ ਦੇ ਨਾਲ ਹਾਂ।
ਵਿਸ਼ਾਲ ਦੇ ਪਿਤਾ ਨੇ ਦੱਸਿਆ ਕਿ ਪੂਰੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਸਥਾਨਕ ਸੰਸਦ ਮੈਂਬਰ ਨਾਇਬ ਸਿੰਘ ਸੈਣੀ, ਸਥਾਨਕ ਵਿਧਾਇਕ ਸੁਭਾਸ਼ ਸੁਧਾ ਅਤੇ ਘਰੌਂਦਾ ਦੇ ਵਿਧਾਇਕ ਹਰਵਿੰਦਰ ਕਲਿਆਣ ਉਨ੍ਹਾਂ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ ਸਨ। ਉਨ੍ਹਾਂ ਨੇ ਵਿਸ਼ਾਲ ਦੇ ਪਿਤਾ ਨੂੰ ਭਰੋਸਾ ਦਿੱਤਾ ਹੈ ਕਿ ਉਹ ਕੇਂਦਰ ਸਰਕਾਰ ਨਾਲ ਗੱਲ ਕਰਕੇ ਜਲਦੀ ਹੀ ਇਸ ਮਸਲੇ ਦਾ ਹੱਲ ਕਰ ਦੇਣਗੇ।
ਵਿਸ਼ਾਲ ਦੇ ਪਿਤਾ ਨੇ ਦੱਸਿਆ ਕਿ ਹੁਣ ਉਹ ਨਹੀਂ ਚਾਹੁੰਦੇ ਕਿ ਉਨ੍ਹਾਂ ਦਾ ਬੇਟਾ ਅਸਟ੍ਰੇਲੀਆ 'ਚ ਰਹੇ, ਕਿਉਂਕਿ ਉਨ੍ਹਾਂ ਦੇ ਬੇਟੇ ਦੀ ਜਾਨ ਅਸਟ੍ਰੇਲੀਆ 'ਚ ਖ਼ਤਰੇ ਵਿੱਚ ਹੈ। ਨਾਥੀ ਰਾਮ ਚਾਹੁੰਦੇ ਹਨ ਕਿ ਉਨ੍ਹਾਂ ਦਾ ਬੇਟਾ ਜਲਦੀ ਤੋਂ ਜਲਦੀ ਘਰ ਪਰਤੇ। ਵਿਸ਼ਾਲ ਦੇ ਪਿਤਾ ਨੇ ਸਰਕਾਰ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਬੇਟੇ ਨੂੰ ਜਲਦੀ ਰਿਹਾ ਕਰਵਾਇਆ ਜਾਵੇ।
ਇਹ ਵੀ ਪੜ੍ਹੋ:ਆਈਸੀਸੀ ਵਰਲਡ ਟੈਸਟ ਚੈਂਪੀਅਨਸ਼ਿਪ : ਬਾਰਿਸ਼ ਦੇ ਕਾਰਨ ਧੁਲਿਆ ਪਹਿਲਾ ਸ਼ੈੈਸ਼ਨ