ਸੋਨੀਪਤ: ਸਿੰਘੂ ਸਰਹੱਦ 'ਤੇ ਕਿਸਾਨੀ ਅੰਦੋਲਨ ਚਾਰ ਮਹੀਨਿਆਂ ਤੋਂ ਚੱਲ ਰਿਹਾ ਹੈ। ਇਸ ਮੌਕੇ ਜਿੱਥੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਉਥੇ ਹੀ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਵਾਲੀਬਾਲ ਫਾਰਮਰਜ਼ ਪ੍ਰੀਮੀਅਮ ਲੀਗ ਦਾ ਆਯੋਜਨ ਵੀ ਕੀਤਾ ਗਿਆ। ਇਹ ਉਪਰਲਾਰਾ ਅਮਰੀਕਨ ਸਿੱਖ ਸੰਗਤ ਵੱਲੋਂ ਕੀਤਾ ਗਿਆ ਤਾਂ ਜੋ ਕਿਸਾਨਾਂ ਦਾ ਹੌਸਲਾ ਵਧਾਇਆ ਜਾ ਸਕੇ।
ਇਹ ਵੀ ਪੜੋ: ਗੁਰੂ ਤੇਗ਼ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਅਹਿਮ ਮੀਟਿੰਗ
ਇਹ ਮੁਕਾਬਲਾ 2 ਦਿਨ ਤੱਕ ਚੱਲੇਗਾ ਜਿਸ ਦੀ ਸ਼ੁਰੂਆਤ ਸ਼ੁੱਕਰਵਾਰ ਨੂੰ ਹੋਈ ਹੈ। ਇਸ ਮੁਕਾਬਲੇ ’ਚ ਹਰਿਆਣਾ, ਉੱਤਰ ਪ੍ਰਦੇਸ਼, ਪੰਜਾਬ ਤੇ ਰਾਜਸਥਾਨ ਦੀਆਂ ਕੁੱਲ 40 ਟੀਮਾਂ ਭਾਗ ਲੈ ਰਹੀਆਂ ਹਨ। ਟੂਰਨਾਮੈਂਟ ਜਿੱਤਣ ਵਾਲੀ ਟੀਮ ਲਈ ਪਹਿਲਾ ਇਨਾਮ 1 ਲੱਖ ਰੁਪਏ ਅਤੇ ਦੂਸਰਾ ਇਨਾਮ 70 ਹਜ਼ਾਰ ਰੁਪਏ ਰੱਖਿਆ ਗਿਆ ਹੈ। ਤੀਜੀ ਅਤੇ ਚੌਥੇ ਨੰਬਰ 'ਤੇ ਰਹਿਣ ਵਾਲੀ ਟੀਮ ਨੂੰ 21-21 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ।
ਇਸ ਮੌਕੇ ਕਿਸਾਨਾਂ ਨੇ ਫੈਸਲਾ ਲਿਆ ਹੈ ਕਿ ਸਮੇਂ-ਸਮੇਂ ਤੇ ਵੱਖ-ਵੱਖ ਕਿਸਮਾਂ ਦੀਆਂ ਖੇਡਾਂ ਸਿੰਘੂ ਸਰਹੱਦ 'ਤੇ ਆਯੋਜਿਤ ਕੀਤੀਆਂ ਜਾਣਗੀਆਂ ਤਾਂ ਜੋ ਨੌਜਵਾਨ ਖੇਡਾਂ ’ਚ ਹਿੱਸਾ ਲੈ ਸਕਣ ਅਤੇ ਕਿਸਾਨ ਅੰਦੋਲਨ ਦਾ ਸਮਰਥਨ ਕਰ ਸਕਣ। ਇਸ ਦੌਰਾਨ ਖਿਡਾਰੀਆਂ ਨੇ ਕਿਹਾ ਕਿ ਕੁਝ ਨੌਜਵਾਨ ਨਸ਼ਿਆਂ ਵੱਲ ਵਧ ਰਹੇ ਹਨ। ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਇਹਨਾਂ ਨੂੰ ਛੱਡ ਖੇਡਾਂ ਵੱਲ ਪ੍ਰੇਰਿਤ ਹੋਣ।
ਇਹ ਵੀ ਪੜੋ: 8 ਕਿੱਲੋ ਹੈਰੋਇਨ, 2 ਕਾਰਾਂ ਤੇ 20 ਲੱਖ ਦੀ ਡਰੱਗ ਮਨੀ ਸਮੇਤ 6 ਤਸਕਰ ਕਾਬੂ
ਕਿਸਾਨ ਹਰਵਿੰਦਰ ਸਿੰਘ ਨੇ ਕਿਹਾ ਕਿ ਇਹ ਟੂਰਨਾਮੈਂਟ ਅਮਰੀਕਾ ਸਿੱਖ ਸੰਗਤ ਕਰਵਾ ਰਿਹਾ ਹੈ, ਕਿਉਂਕਿ ਪਿਛਲੇ 4 ਮਹੀਨਿਆਂ ਤੋਂ ਕਿਸਾਨ ਜਥੇਬੰਦੀਆਂ ਲਗਾਤਾਰ ਤਿੰਨ ਮੰਗਾਂ ਲਈ ਸੰਘਰਸ਼ ਕਰ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਸਿੰਘੂ ਸਰਹੱਦ 'ਤੇ ਵਾਲੀਬਾਲ ਟੂਰਨਾਮੈਂਟਾਂ ਦੇ ’ਚ ਹਿੱਸਾ ਲੈਣ ਲਈ ਦੂਰੋਂ-ਦੂਰੋਂ ਨੌਜਵਾਨ ਖਿਡਾਰੀ ਪਹੁੰਚ ਰਹੇ ਹਨ।