ਨਵੀਂ ਦਿੱਲੀ: ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਪੰਜ ਮਹੀਨੇ ਤੋਂ ਫਰਾਰ ਚੱਲ ਰਹੇ ਇੱਕ ਮੁਲਜ਼ਮ ਨੂੰ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਗ੍ਰਿਫ਼ਤਾਰ ਕਰ ਲਿਆ ਹੈ। ਲਾਲ ਕਿਲ੍ਹੇ ਉੱਤੇ ਹੋਈ ਹਿੰਸਾ ਅਤੇ ਨਿਸ਼ਾਨ ਸਾਹਿਬ ਦਾ ਝੰਡਾ ਲਹਿਰਾਉਣ ਦੇ ਮਾਮਲੇ ਵਿੱਚ ਪੁਲਿਸ ਨੂੰ ਇਸਦੀ ਭਾਲ ਸੀ ਤੇ ਪੁਲਿਸ ਨੇ ਇਸ 'ਤੇ 1 ਲੱਖ ਰੁਪਏ ਦਾ ਇਨਾਮ ਵੀ ਐਲਾਨ ਕੀਤਾ ਹੋਇਆ ਸੀ। ਮੁਲਜ਼ਮ ਦੀ ਪਛਾਣ ਗੁਰਜੋਤ ਸਿੰਘ ਵਜੋਂ ਹੋਈ ਹੈ।
ਇਹ ਵੀ ਪੜੋ: ਕੇਜਰੀਵਾਲ ਤੇ ਕੁੰਵਰ ਵਿਜੇ ਪ੍ਰਤਾਪ ਦੇ ਲੱਗੇ ਪੋਸਟਰ ਪਾੜੇ, ਮਾਹੌਲ ਬਣਿਆ ਤਣਾਅਪੂਰਨ
ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਗਿਆ
ਡੀਸੀਪੀ ਸੰਜੀਵ ਯਾਦਵ ਦੇ ਅਨੁਸਾਰ ਦਿੱਲੀ ਪੁਲਿਸ ਦੀਆਂ ਵੱਖ-ਵੱਖ ਟੀਮਾਂ 26 ਜਨਵਰੀ ਨੂੰ ਹੋਈ ਲਾਲ ਕਿਲ੍ਹਾ ਹਿੰਸਾ ਦੇ ਮਾਮਲੇ ਵਿੱਚ ਫਰਾਰ ਚੱਲ ਰਹੇ ਬਦਮਾਸ਼ਾਂ ਦੀ ਭਾਲ ਕਰ ਰਹੀਆਂ ਸਨ। ਇਸ ਦੌਰਾਨ ਵਿਸ਼ੇਸ਼ ਸੈੱਲ ਦੀ ਉੱਤਰੀ ਰੇਂਜ ਨੂੰ ਜਾਣਕਾਰੀ ਮਿਲੀ ਕਿ ਗੁਰਜੋਤ ਸਿੰਘ ਆਪਣੇ ਕੁਝ ਸਾਥੀਆਂ ਨੂੰ ਮਿਲਣ ਲਈ ਆਵੇਗਾ, ਇਸ ਜਾਣਕਾਰੀ 'ਤੇ ਸਪੈਸ਼ਲ ਸੈੱਲ ਦੀ ਟੀਮ ਨੇ ਉਸਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਟੀਮ ਉਸਨੂੰ ਦਿੱਲੀ ਲੈ ਗਈ ਹੈ ਜਿਥੇ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜੋ: ਰਾਜਾ ਵੜਿੰਗ ਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਰਿਸ਼ਤੇਦਾਰ ਵਿਚਕਾਰ ਸੋਸ਼ਲ ਮੀਡੀਆ ’ਤੇ ਛਿੜੀ ਜੰਗ