ETV Bharat / bharat

Weather Alert: 27 ਜੁਲਾਈ ਤੱਕ ਅਲਰਟ ਜਾਰੀ, ਇਹਨਾਂ ਸ਼ਹਿਰਾਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ - 27 ਜੁਲਾਈ ਤੱਕ ਜਾਰੀ ਰਹੇਗਾ ਮੀਂਹ ਦਾ ਕਹਿਰ

ਅਗਲੇ ਦੋ ਤਿੰਨ ਦਿਨਾਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਕੁਝ ਇਲਾਕਿਆਂ 'ਚ ਆਮ ਬਾਰਿਸ਼ ਅਤੇ ਕੁਝ ਹਿੱਸਿਆਂ 'ਚ ਭਾਰੀ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

Weather Alert: The fury of rain will continue till July 27, warning of rain in these cities
Weather Alert: 27 ਜੁਲਾਈ ਤੱਕ ਜਾਰੀ ਰਹੇਗਾ ਮੀਂਹ ਦਾ ਕਹਿਰ,ਇਹਨਾਂ ਸ਼ਹਿਰਾਂ ਵਿੱਚ ਬਰਸਾਤ ਦੀ ਚਿਤਾਵਨੀ
author img

By

Published : Jul 24, 2023, 9:05 AM IST

ਨਵੀਂ ਦਿੱਲੀ: ਮਾਨਸੂਨ ਦੇ ਮਹੀਨੇ ਪੰਜਾਬ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਬਰਸਾਤ ਹੋ ਰਹੀ ਹੈ। ਪੰਜਾਬ ਵਿੱਚ ਹੜ੍ਹ ਆਉਣ ਨਾਲ ਲੋਕ ਪ੍ਰਭਾਵਿਤ ਹੋਏ ਹਨ। ਉਥੇ ਹੀ ਗੱਲ ਕੀਤੀ ਜਾਵੇ ਉੱਤਰ-ਪੱਛਮੀ ਹਿੱਸੇ ਦੀ ਤਾਂ ਇਥੇ 25 ਜੁਲਾਈ ਤੋਂ ਬਾਰਿਸ਼ ਦੀ ਗਤੀਵਿਧੀ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕੇਂਦਰੀ ਹਿੱਸੇ ਦੇ ਵੱਖ-ਵੱਖ ਹਿੱਸਿਆਂ ਵਿੱਚ ਆਮ ਤੋਂ ਭਾਰੀ ਮੀਂਹ ਅਗਲੇ 27 ਜਨਵਰੀ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਕੋਂਕਣ, ਘਾਟ ਖੇਤਰ, ਮੱਧ ਮਹਾਰਾਸ਼ਟਰ ਅਤੇ ਗੁਜਰਾਤ ਵਿੱਚ ਬਾਰਿਸ਼ ਘਟਣ ਦੀ ਸੰਭਾਵਨਾ ਹੈ। ਅਗਲੇ 2-3 ਦਿਨਾਂ ਦੌਰਾਨ ਪੱਛਮੀ ਸਿਰੇ ਦੇ ਹੌਲੀ ਹੌਲੀ ਉੱਤਰ ਵੱਲ ਵਧਣ ਦੀ ਸੰਭਾਵਨਾ ਹੈ।

ਉੱਤਰ ਪੱਛਮੀ ਭਾਰਤ 'ਚ ਮੌਸਮ ਦੀ ਭਵਿੱਖਬਾਣੀ ਅਤੇ ਚੇਤਾਵਨੀ: 27 ਜੁਲਾਈ ਤੱਕ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਪੂਰਬੀ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸੇ ਤਰ੍ਹਾਂ 25 ਤੋਂ 27 ਜੁਲਾਈ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਪੱਛਮੀ ਰਾਜਸਥਾਨ ਵਿੱਚ 25 ਅਤੇ 26 ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ-ਲਦਾਖ-ਗਿਲਗਿਤ-ਬਾਲਟਿਸਤਾਨ-ਮੁਜ਼ੱਫਰਾਬਾਦ ਦੇ ਵੱਖ-ਵੱਖ ਹਿੱਸਿਆਂ 'ਚ 26 ਅਤੇ 27 ਜੁਲਾਈ ਨੂੰ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਮੱਧ ਭਾਰਤ: ਮੱਧ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ 27 ਜੁਲਾਈ ਤੱਕ ਹਲਕੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 26 ਅਤੇ 27 ਜੁਲਾਈ, 2023 ਨੂੰ ਵੱਖ-ਵੱਖ ਥਾਵਾਂ 'ਤੇ ਖਾਸ ਤੌਰ 'ਤੇ ਦੱਖਣ-ਪੱਛਮੀ ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪੱਛਮੀ ਭਾਰਤ: ਕੋਂਕਣ, ਗੋਆ ਅਤੇ ਮੱਧ ਮਹਾਰਾਸ਼ਟਰ ਦੇ ਘਾਟ ਖੇਤਰਾਂ ਵਿੱਚ 27 ਜੁਲਾਈ ਤੱਕ ਬਾਰਸ਼ ਜਾਰੀ ਰਹਿਣ ਦੀ ਸੰਭਾਵਨਾ ਹੈ। ਮਰਾਠਵਾੜਾ ਅਤੇ ਗੁਜਰਾਤ ਦੇ ਕੁਝ ਹਿੱਸਿਆਂ ਵਿੱਚ 25 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੱਧ ਮਹਾਰਾਸ਼ਟਰ ਅਤੇ ਗੁਜਰਾਤ ਦੇ ਘਾਟ ਖੇਤਰਾਂ 'ਚ ਵੱਖ-ਵੱਖ ਥਾਵਾਂ 'ਤੇ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਦੱਖਣੀ ਭਾਰਤ: 24-27 ਦੇ ਦੌਰਾਨ ਤੱਟਵਰਤੀ ਆਂਧਰਾ ਪ੍ਰਦੇਸ਼, ਯਾਨਮ,ਤੇਲੰਗਾਨਾ, ਕਰਨਾਟਕ ਅਤੇ ਕੇਰਲ ਅਤੇ ਮਹਾਰਾਸ਼ਟਰ ਦੇ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਰਾਇਲਸੀਮਾ ਵਿੱਚ 25-27 ਜੁਲਾਈ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ। 24 ਜੁਲਾਈ ਨੂੰ ਤਾਮਿਲਨਾਡੂ,ਪੁਡੂਚੇਰੀ ਅਤੇ ਕਰਾਈਕਲ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਦੀ ਸੰਭਾਵਨਾ ਹੈ। 24 ਨੂੰ ਤੱਟਵਰਤੀ ਕਰਨਾਟਕ ਦੇ ਵੱਖ-ਵੱਖ ਥਾਵਾਂ 'ਤੇ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਮ ਵਿੱਚ 25 ਅਤੇ 26 ਨੂੰ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤੇਲੰਗਾਨਾ ਦੇ ਵੱਖ-ਵੱਖ ਇਲਾਕਿਆਂ 'ਚ 25 ਤੋਂ 27 ਦਰਮਿਆਨ ਮੀਂਹ ਦੀ ਸੰਭਾਵਨਾ ਹੈ।

ਪੂਰਬੀ ਭਾਰਤ: 27 ਜੁਲਾਈ ਤੱਕ ਓਡੀਸ਼ਾ,ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਅਲੱਗ-ਥਲੱਗ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਖਾਸ ਤੌਰ 'ਤੇ ਓਡੀਸ਼ਾ 'ਚ 25 ਤੋਂ 27 ਜੁਲਾਈ ਦਰਮਿਆਨ ਵੱਖ-ਵੱਖ ਥਾਵਾਂ 'ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਉੱਤਰ-ਪੂਰਬੀ ਭਾਰਤ: ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਕੁਝ ਹਿੱਸਿਆਂ ਵਿੱਚ 27 ਜੁਲਾਈ ਤੱਕ ਦਰਮਿਆਨੀ ਤੋਂ ਭਾਰੀ ਮੀਂਹ ਦੀ ਸੰਭਾਵਨਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.