ਨਵੀਂ ਦਿੱਲੀ: ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਕਾਰਨ ਠੰਡ ਦਾ ਪ੍ਰਕੋਪ ਵਧ ਗਿਆ ਹੈ। ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ਦੇ ਕਈ ਇਲਾਕਿਆਂ 'ਚ ਠੰਡ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ। ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੀ ਰਿਪੋਰਟ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ।
ਹਿਮਾਚਲ ਵਿੱਚ ਅਲਰਟ ਜਾਰੀ: ਹਿਮਾਚਲ ਪ੍ਰਦੇਸ਼ ਵਿੱਚ ਸ਼ਿਮਲਾ, ਕਿਨੌਰ, ਲਾਹੌਲ ਅਤੇ ਸਪਿਤੀ, ਕੁੱਲੂ ਅਤੇ ਚੰਬਾ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਰਫ਼ਬਾਰੀ ਹੋ ਰਹੀ ਹੈ। ਚੰਬਾ, ਕਾਂਗੜਾ, ਕੁੱਲੂ, ਮੰਡੀ, ਸ਼ਿਮਲਾ, ਲਾਹੌਲ ਅਤੇ ਸਪਿਤੀ ਦੀਆਂ ਮੱਧ ਅਤੇ ਉੱਚੀਆਂ ਪਹਾੜੀਆਂ ਵਿੱਚ ਭਾਰੀ ਮੀਂਹ ਤੇ ਬਰਫ਼ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
-
जम्मू-कश्मीर: डोडा में भारी बर्फबारी हुई। बर्फबारी के बाद चारों तरफ बर्फ की मोटी परत जमी हुई दिखी। (30.01) pic.twitter.com/wlM8ZJLSXk
— ANI_HindiNews (@AHindinews) January 30, 2023 " class="align-text-top noRightClick twitterSection" data="
">जम्मू-कश्मीर: डोडा में भारी बर्फबारी हुई। बर्फबारी के बाद चारों तरफ बर्फ की मोटी परत जमी हुई दिखी। (30.01) pic.twitter.com/wlM8ZJLSXk
— ANI_HindiNews (@AHindinews) January 30, 2023जम्मू-कश्मीर: डोडा में भारी बर्फबारी हुई। बर्फबारी के बाद चारों तरफ बर्फ की मोटी परत जमी हुई दिखी। (30.01) pic.twitter.com/wlM8ZJLSXk
— ANI_HindiNews (@AHindinews) January 30, 2023
ਮੌਸਮ ਵਿਭਾਗ ਵੱਲੋਂ ਕਿਹਾ ਗਿਆ ਸੀ ਕਿ ਹਿਮਾਚਲ ਪ੍ਰਦੇਸ਼ ਵਿੱਚ ਬਰਫਬਾਰੀ ਅਤੇ ਬਾਰਿਸ਼ ਹੋਈ ਹੈ। ਇਸ ਦਾ ਪ੍ਰਭਾਵ ਅੱਜ ਰਹੇਗਾ ਪਰ ਕੱਲ੍ਹ ਤੋਂ ਮੌਸਮ ਸੁਧਰ ਜਾਵੇਗਾ। ਅਗਲੇ 4-5 ਦਿਨਾਂ ਤੱਕ ਮੌਸਮ ਠੀਕ ਰਹੇਗਾ। ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਵਾਧਾ ਹੋਵੇਗਾ। ਰੋਹਤਾਂਗ ਪਾਸ, ਚਿਤਕੁਲ ਅਤੇ ਅਟਲ ਸੁਰੰਗ ਦੇ ਦੱਖਣੀ ਪੋਰਟਲ 'ਤੇ 75 ਸੈਂਟੀਮੀਟਰ ਬਰਫਬਾਰੀ ਹੋਈ, ਇਸ ਤੋਂ ਬਾਅਦ ਸ਼ਿਮਲਾ ਜ਼ਿਲ੍ਹੇ ਦੇ ਖਦਰਾਲਾ 60 ਸੈਂਟੀਮੀਟਰ, ਸੋਲਾਂਗ 55 ਸੈਂਟੀਮੀਟਰ, ਕੋਠੀ 45 ਸੈਂਟੀਮੀਟਰ, ਸਾਂਗਲਾ 41.5 ਸੈਂਟੀਮੀਟਰ, ਕਲਪਾ 39.2 ਸੈਂਟੀਮੀਟਰ, ਨਰਕੰਡਾ ਅਤੇ ਕਾਜ਼ਾ ਵਿੱਚ 30 ਸੈਂਟੀਮੀਟਰ ਬਰਫ਼ਬਾਰੀ ਹੋਈ।
ਕਸ਼ਮੀਰ ਵਿੱਚ ਭਾਰੀ ਬਰਫ਼ਬਾਰੀ: ਕਸ਼ਮੀਰ ਖੇਤਰ ਵਿੱਚ ਤਾਜ਼ਾ ਬਰਫ਼ਬਾਰੀ ਹੋਈ ਹੈ। ਬਰਫ਼ਬਾਰੀ ਕਾਰਨ ਇਲਾਕੇ ਵਿੱਚ ਆਵਾਜਾਈ ਵਿੱਚ ਵਿਘਨ ਪਿਆ ਹੈ। ਕਸ਼ਮੀਰ ਨੂੰ ਬਾਕੀ ਭਾਰਤ ਨਾਲ ਜੋੜਨ ਵਾਲਾ ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ ਭਾਰੀ ਬਰਫਬਾਰੀ ਕਾਰਨ ਬੰਦ ਹੋ ਗਿਆ ਹੈ। ਸ਼੍ਰੀਨਗਰ-ਲੇਹ ਹਾਈਵੇਅ ਅਤੇ ਸ੍ਰੀਨਗਰ ਨੂੰ ਕਸ਼ਮੀਰ ਦੇ ਦੂਰ-ਦੁਰਾਡੇ ਇਲਾਕਿਆਂ ਨਾਲ ਜੋੜਨ ਵਾਲੀਆਂ ਹੋਰ ਪ੍ਰਮੁੱਖ ਸੜਕਾਂ ਵੀ ਬੰਦ ਕਰ ਦਿੱਤੀਆਂ ਗਈਆਂ।
ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ: ਉੱਤਰਾਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋਈ। ਰਾਜਸਥਾਨ ਦੇ ਪੂਰਬੀ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪਿਆ। ਰਾਜਸਥਾਨ ਦੇ ਕਈ ਹਿੱਸਿਆਂ ਵਿੱਚ ਗੜੇਮਾਰੀ ਦੀਆਂ ਗਤੀਵਿਧੀਆਂ ਵੀ ਹੋਈਆਂ। ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਤੱਟਵਰਤੀ ਤਾਮਿਲਨਾਡੂ ਦੇ ਕੁਝ ਹਿੱਸਿਆਂ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਅਗਲੇ 24 ਘੰਟਿਆਂ ਦੌਰਾਨ ਪੱਛਮੀ ਹਿਮਾਲਿਆ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਜਾਰੀ ਰਹੇਗੀ ਅਤੇ ਇਸ ਤੋਂ ਬਾਅਦ ਕਾਫ਼ੀ ਘੱਟ ਜਾਵੇਗੀ।
ਇਹ ਵੀ ਪੜੋ: Khalistani slogans written Hindu temple: ਵਿਰਾਸਤੀ ਹਿੰਦੂ ਮੰਦਰ ਦੀਆਂ ਕੰਧਾਂ ਉੱਤੇ ਲਿਖੇ ਖਾਲਿਸਤਾਨੀ ਨਾਅਰੇ