ਨਵੀਂ ਦਿੱਲੀ: ਰਾਜਧਾਨੀ ਦਿੱਲੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ 'ਚ ਐਤਵਾਰ ਸਵੇਰ ਤੋਂ ਹੀ ਭਾਰੀ ਮੀਂਹ ਸ਼ੁਰੂ ਹੋ ਗਿਆ। ਦਿੱਲੀ-ਐਨਸੀਆਰ ਦੇ ਕਈ ਹਿੱਸਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਕਾਰਨ ਮੌਸਮ ਸੁਹਾਵਣਾ ਹੋ ਗਿਆ। ਇੱਥੇ ਗਰਜ ਅਤੇ ਹਲਕੀ ਤੋਂ ਦਰਮਿਆਨੀ ਤੀਬਰਤਾ ਨਾਲ ਮੀਂਹ ਪੈ ਰਿਹਾ ਹੈ, ਜਦਕਿ 30-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਮੀਂਹ ਕਾਰਨ ਤਾਪਮਾਨ 'ਚ ਭਾਰੀ ਗਿਰਾਵਟ ਆਈ ਹੈ। ਇਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
ਬੱਦਲ ਛਾਏ ਰਹਿਣ ਦੀ ਸੰਭਾਵਨਾ : ਮੌਸਮ ਵਿਭਾਗ ਨੇ ਦੱਸਿਆ ਕਿ ਸ਼ਨੀਵਾਰ ਨੂੰ ਰਾਜਧਾਨੀ 'ਚ ਆਸਮਾਨ ਸਾਫ ਰਿਹਾ। ਤੇਜ਼ ਧੁੱਪ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਡੇਢ ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ ਵਿੱਚ ਕਰੀਬ 2 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ। ਆਈਐਮਡੀ ਦੇ ਅਨੁਸਾਰ, ਐਤਵਾਰ ਨੂੰ ਵੀ ਅਸਮਾਨ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਅਗਲੇ ਹਫਤੇ ਤਾਪਮਾਨ 'ਚ ਵਾਧਾ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਐਨਸੀਆਰ ਵਿੱਚ ਹਵਾ ਦੀ ਗੁਣਵੱਤਾ ਮੱਧਮ ਸ਼੍ਰੇਣੀ ਵਿੱਚ ਬਣੀ ਹੋਈ ਹੈ। ਐਨਸੀਆਰ ਦੇ ਸ਼ਹਿਰਾਂ ਵਿੱਚੋਂ ਫਰੀਦਾਬਾਦ ਦੀ ਹਵਾ ਸਭ ਤੋਂ ਸਾਫ਼ ਰਹੀ ਹੈ, ਯਾਨੀ ਕਿ ਤਸੱਲੀਬਖ਼ਸ਼ ਸ਼੍ਰੇਣੀ ਵਿੱਚ ਹੈ।
ਕਿਵੇਂ ਰਹੇਗਾ ਦਿੱਲੀ ਦਾ ਤਾਪਮਾਨ: ਮੌਸਮ ਵਿਭਾਗ ਨੇ ਅੱਜ ਦਿੱਲੀ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਸੈਲਸੀਅਸ ਦੇ ਆਸ-ਪਾਸ ਹੋ ਸਕਦਾ ਹੈ। ਇਸ ਤੋਂ ਬਾਅਦ 5 ਜੂਨ ਨੂੰ ਵੀ ਇੱਕ-ਦੋ ਥਾਵਾਂ 'ਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਜਾ ਸਕਦਾ ਹੈ। 5-6 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 24 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਤੂਫ਼ਾਨ ਅਤੇ ਮੀਂਹ ਕਾਰਨ ਦਿੱਲੀ-ਐਨਸੀਆਰ ਸਮੇਤ ਉੱਤਰੀ ਭਾਰਤ ਦਾ ਵੱਧ ਤੋਂ ਵੱਧ ਤਾਪਮਾਨ 6 ਜੂਨ ਤੱਕ 40 ਡਿਗਰੀ ਸੈਲਸੀਅਸ ਤੋਂ ਹੇਠਾਂ ਰਹਿਣ ਦੀ ਸੰਭਾਵਨਾ ਹੈ।