ਨਵੀਂ ਦਿੱਲੀ: ਪਹਾੜਾਂ 'ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਵੱਧ ਗਈ ਹੈ। ਦੇਸ਼ ਦੇ ਕਈ ਸੂਬਿਆਂ 'ਚ ਸੀਤ ਲਹਿਰ ਦਾ ਅਸਰ (coldwave in north india) ਦੇਖਣ ਨੂੰ ਮਿਲ ਰਿਹਾ ਹੈ। ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ ਦੋ ਤੋਂ ਤਿੰਨ ਡਿਗਰੀ ਤੱਕ ਗਿਰਾਵਟ ਆਵੇਗੀ।
ਅੱਜ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ (alert for rain in india) ਹੈ। ਬਿਹਾਰ, ਝਾਰਖੰਡ, ਛੱਤੀਸਗੜ੍ਹ ਅਤੇ ਉੜੀਸਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਕਿ ਅਗਲੇ ਦੋ ਦਿਨਾਂ ਤੱਕ ਪੂਰਬੀ ਭਾਰਤ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਮੀਂਹ ਜਾਰੀ ਰਹੇਗਾ। ਆਈਐਮਡੀ ਨੇ ਅਗਲੇ 2 ਦਿਨਾਂ ਤੱਕ ਉੱਤਰੀ ਪੱਛਮੀ ਭਾਰਤ ਵਿੱਚ ਦਿਨ ਠੰਡੇ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਜੰਮੂ-ਕਸ਼ਮੀਰ ਅਤੇ ਲੱਦਾਖ 'ਚ ਸ਼ੁੱਕਰਵਾਰ ਨੂੰ ਰਾਤ ਦੇ ਤਾਪਮਾਨ 'ਚ ਕਈ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਮੈਦਾਨੀ ਇਲਾਕਿਆਂ 'ਚ ਬਰਫੀਲੇ ਪਹਾੜਾਂ ਤੋਂ ਚੱਲ ਰਹੀਆਂ ਬਰਫੀਲੀਆਂ ਹਵਾਵਾਂ ਨੇ ਦੋਹਾਂ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਸੀਤ ਲਹਿਰ ਦਾ ਰੂਪ ਧਾਰਨ ਕਰ ਲਿਆ। ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਇੱਕ ਅਧਿਕਾਰੀ ਨੇ ਕਿਹਾ ਕਿ ਕਿਉਂਕਿ 16 ਜਨਵਰੀ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਅਗਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਹੋਰ ਗਿਰਾਵਟ ਆ ਸਕਦੀ ਹੈ।
ਪਹਾੜਾਂ ’ਚ ਪੈ ਰਹੀ ਕੜਾਕੇ ਦੀ ਠੰਡ
ਉੱਤਰਾਖੰਡ ਦੇ ਪਹਾੜੀ ਇਲਾਕਿਆਂ 'ਚ ਬਰਫਬਾਰੀ ਤੋਂ ਬਾਅਦ ਠੰਡ ਪੈ ਰਹੀ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅੱਜ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ। ਜਿੱਥੇ ਪਹਾੜੀ ਇਲਾਕਿਆਂ ਵਿੱਚ ਠੰਡ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੈਦਾਨੀ ਇਲਾਕਿਆਂ ਵਿੱਚ ਸੰਘਣੀ ਧੁੰਦ ਲੋਕਾਂ ਲਈ ਮੁਸੀਬਤ ਦਾ ਕਾਰਨ ਬਣ ਸਕਦੀ ਹੈ। ਇਸ ਲਈ ਅੱਜ ਮੌਸਮ ਵਿਭਾਗ ਨੇ ਸੂਬੇ ਵਿੱਚ ਕੋਹਰੇ ਅਤੇ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।
ਹਿਮਾਚਲ ਪ੍ਰਦੇਸ਼ ਵਿੱਚ ਅੱਜ ਮੌਸਮ ਸਾਫ਼
ਹਿਮਾਚਲ ਪ੍ਰਦੇਸ਼ ਵਿੱਚ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਸੂਬੇ ਵਿੱਚ 16 ਅਤੇ 17 ਜਨਵਰੀ ਨੂੰ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਹਿਮਾਚਲ 'ਚ ਬੀਤੇ ਦਿਨ ਹੋਈ ਬਰਫਬਾਰੀ ਕਾਰਨ ਕਈ ਸੰਪਰਕ ਮਾਰਗਾਂ 'ਤੇ ਆਵਾਜਾਈ ਅਜੇ ਵੀ ਪ੍ਰਭਾਵਿਤ ਹੈ। ਇਸ ਦੇ ਨਾਲ ਹੀ ਜੇਕਰ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਲਾਹੌਲ ਸਪਿਤੀ ਵਿੱਚ ਸਭ ਤੋਂ ਘੱਟ ਤਾਪਮਾਨ -8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਊਨਾ ਅਤੇ ਬਿਲਾਸਪੁਰ ਵਿੱਚ 20 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਮੀਰਪੁਰ 'ਚ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ:ਬਜਰੰਗਬਲੀ ਵਾਂਗ ਉੱਡਣ ਲੱਗਿਆ ਵਿਅਕਤੀ, ਲੋਕਾਂ ਨੇ ਕਿਹਾ-ਕਿਵੇਂ ਉੱਡ ਰਿਹਾ ਹੈ ਹਵਾ ਵਿੱਚ?