ਨਵੀਂ ਦਿੱਲੀ: ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਵਿੱਚ ਵੀਕੈਂਡ ਕਰਫਿਊ ਅਤੇ ਔਡ-ਈਵਨ ਵਰਗੇ ਕਈ ਫੈਸਲੇ ਲਏ ਗਏ ਹਨ। ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (DDMA) ਦੀ ਵੀਰਵਾਰ ਨੂੰ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪਾਬੰਦੀਆਂ ਨੂੰ ਢਿੱਲ ਕਰਨ ਦਾ ਫੈਸਲਾ ਲਿਆ ਗਿਆ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਦਿੱਲੀ ਤੋਂ ਵੀਕੈਂਡ ਕਰਫਿਊ, ਔਡ-ਈਵਨ ਦੀ ਤਰਜ਼ 'ਤੇ ਦੁਕਾਨਾਂ ਖੋਲ੍ਹਣ 'ਤੇ ਪਾਬੰਦੀ ਹਟਾ ਦਿੱਤੀ ਗਈ ਹੈ ਪਰ ਇਸ ਦੌਰਾਨ ਰਾਤ ਦਾ ਕਰਫਿਊ ਪਹਿਲਾਂ ਵਾਂਗ ਹੀ ਜਾਰੀ ਰਹੇਗਾ। ਇਸ ਦੇ ਨਾਲ ਹੀ ਵਿਆਹ ਸਮਾਗਮ ਵਿੱਚ 200 ਲੋਕਾਂ ਨੂੰ ਸ਼ਾਮਲ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਤੋਂ ਇਲਾਵਾ 50 ਫੀਸਦੀ ਸਮਰੱਥਾ ਨਾਲ ਸਿਨੇਮਾ ਹਾਲ ਖੋਲ੍ਹੇ ਜਾ ਸਕਣਗੇ। ਇਸ ਦੇ ਨਾਲ ਹੀ ਦਿੱਲੀ 'ਚ ਸਰਕਾਰੀ ਦਫਤਰ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ। ਵਿਦਿਅਕ ਅਦਾਰੇ ਅਤੇ ਸਕੂਲ ਫਿਲਹਾਲ ਬੰਦ ਰਹਿਣਗੇ।
DDMA ਦੇ ਫੈਸਲਿਆਂ ’ਤੇ ਇੱਕ ਨਜ਼ਰ
- ਦਿੱਲੀ ਵਿੱਚ ਵੀਕੈਂਡ ਕਰਫਿਊ ਖਤਮ ਹੋ ਗਿਆ ਹੈ।
- ਔਡ-ਈਵਨ ਦੀ ਤਰਜ਼ 'ਤੇ ਦੁਕਾਨਾਂ ਖੋਲ੍ਹਣ 'ਤੇ ਲੱਗੀ ਪਾਬੰਦੀ ਹਟਾਈ ਗਈ ਹੈ।
- ਰਾਤ ਦਾ ਕਰਫਿਊ ਪਹਿਲਾਂ ਵਾਂਗ ਹੀ ਜਾਰੀ ਰਹੇਗਾ।
- ਵਿਆਹ ਸਮਾਗਮ ਵਿੱਚ 200 ਲੋਕਾਂ ਨੂੰ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ।
- ਸਿਨੇਮਾ ਹਾਲ 50 ਫੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ।
- ਦਿੱਲੀ 'ਚ ਸਰਕਾਰੀ ਦਫਤਰ 50 ਫੀਸਦੀ ਸਮਰੱਥਾ ਨਾਲ ਖੁੱਲ੍ਹਣਗੇ।
- ਵਿਦਿਅਕ ਅਦਾਰੇ ਅਤੇ ਸਕੂਲ ਫਿਲਹਾਲ ਬੰਦ ਰਹਿਣਗੇ।
ਇਹ ਵੀ ਪੜੋ: 275 ਰੁਪਏ ਤੱਕ ਸੀਮਤ ਹੋ ਸਕਦੀ ਹੈ ਕੋਰੋਨਾ ਟੀਕਿਆਂ ਦੀ ਕੀਮਤ, ਜਲਦੀ ਹੀ ਆ ਸਕਦੈ ਬਾਜ਼ਾਰ