ETV Bharat / bharat

ਨੀਰਜ ਚੌਪੜਾ ਹੋਏ ਬਿਮਾਰ, ਹਸਪਤਾਲ ਦਾਖ਼ਲ - village after the victory

ਟੋਕੀਓ ਓਲੰਪਿਕ ਵਿੱਚ ਭਾਰਤ ਨੂੰ ਸੋਨੇ ਤਮਗਾ ਦਿਵਾਉਣ ਵਾਲੇ ਨੀਰਜ ਚੋਪੜਾ ਮੰਗਲਵਾਰ ਸਵੇਰੇ ਆਪਣੇ ਪਿੰਡ ਖੰਡਾਰਾ ਪਹੁੰਚੇ, ਜਿੱਥੇ ਉਨ੍ਹਾਂ ਦੇ ਸਵਾਗਤ ਲਈ ਇੱਕ ਵਿਸ਼ਾਲ ਸਮਾਰੋਹ ਦਾ ਆਯੋਜਨ ਕੀਤਾ ਗਿਆ।

ਜਿੱਤ ਤੋਂ ਬਾਅਦ ਪਿੰਡ ਪਹੁੰਚੇ ਨੀਰਜ ਚੌਪੜਾ ਦਾ ਸਵਾਗਤ

author img

By

Published : Aug 17, 2021, 5:37 PM IST

ਪਾਣੀਪਤ:ਟੋਕੀਓ ਓਲੰਪਿਕ ਵਿੱਚ ਭਾਰਤ ਨੂੰ ਸੋਨੇ ਤਮਗਾ ਦਿਵਾਉਣ ਵਾਲੇ ਨੀਰਜ ਚੋਪੜਾ ਮੰਗਲਵਾਰ ਸਵੇਰੇ ਆਪਣੇ ਪਿੰਡ ਖੰਡਾਰਾ ਪਹੁੰਚੇ, ਜਿੱਥੇ ਉਨ੍ਹਾਂ ਦੇ ਸਵਾਗਤ ਲਈ ਇੱਕ ਵਿਸ਼ਾਲ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਦੇ ਨਾਲ ਹੀ ਪ੍ਰੋਗਰਾਮ ਦੌਰਾਨ ਨੀਰਜ ਚੋਪੜਾ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਪ੍ਰੋਗਰਾਮ ਅੱਧ ਵਿਚਾਲੇ ਛੱਡਣਾ ਪਿਆ। ਉਸ ਦੇ ਪਰਿਵਾਰ ਨੇ ਦੱਸਿਆ ਕਿ ਤੇਜ਼ ਗਰਮੀ ਕਾਰਨ ਨੀਰਜ ਦੀ ਸਿਹਤ ਵਿਗੜ ਗਈ ਹੈ।

ਜਿੱਤ ਤੋਂ ਬਾਅਦ ਪਿੰਡ ਪਹੁੰਚੇ ਨੀਰਜ ਚੌਪੜਾ ਦਾ ਸਵਾਗਤ

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵੀ ਨੀਰਜ ਦੀ ਸਿਹਤ ਖਰਾਬ ਹੋ ਗਈ ਸੀ। ਨੀਰਜ ਚੋਪੜਾ ਨੂੰ ਉਦੋਂ ਤੇਜ਼ ਬੁਖਾਰ ਅਤੇ ਗਲੇ ਵਿੱਚ ਖਰਾਸ਼ ਦੀ ਸਮੱਸਿਆ ਸੀ। ਉਸ ਦਾ ਕੋਵਿਡ ਟੈਸਟ ਵੀ ਕੀਤਾ ਗਿਆ ਸੀ। ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।

ਬੁਖਾਰ ਕਾਰਨ ਉਹ ਹਰਿਆਣਾ ਸਰਕਾਰ ਦੇ ਸਨਮਾਨ ਸਮਾਰੋਹ ਵਿੱਚ ਵੀ ਸ਼ਾਮਲ ਨਹੀਂ ਹੋ ਸਕਿਆ। ਹਾਲਾਂਕਿ ਨੀਰਜ ਨੇ 15 ਅਗਸਤ ਨੂੰ ਲਾਲ ਕਿਲ੍ਹੇ 'ਤੇ ਆਯੋਜਿਤ ਪ੍ਰੋਗਰਾਮ 'ਚ ਸ਼ਿਰਕਤ ਕੀਤੀ।ਅਤੇ ਉਸ ਤੋਂ ਬਾਅਦ ਨੀਰਜ ਸੋਮਵਾਰ ਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਆਯੋਜਿਤ ਪ੍ਰੋਗਰਾਮ ਵਿੱਚ ਪਹੁੰਚੇ ਸਨ। ਜਿੱਥੇ ਪੀ.ਐਮ. ਮੋਦੀ ਨੇ ਉਨ੍ਹਾਂ ਨੂੰ ਉਨ੍ਹਾਂ ਦਾ ਪਸੰਦੀਦਾ ਚੁਰਮਾ ਵੀ ਖੁਆਇਆ।

ਹੁਣ ਮੰਗਲਵਾਰ ਨੂੰ ਨੀਰਜ ਆਪਣੇ ਪਿੰਡ ਖੰਡਾਰਾ ਆਇਆ ਸੀ, ਜਿੱਥੇ ਉਹ ਪਹੁੰਚਦੇ ਹੀ ਲੋਕਾਂ ਦੀ ਭੀੜ ਉਸ ਦੇ ਸਵਾਗਤ ਲਈ ਇਕੱਠੀ ਹੋ ਗਈ ਅਤੇ ਢੋਲ ਵਜਾ ਕੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।

ਜ਼ਿਕਰਯੋਗ ਹੈ, ਕਿ 23 ਸਾਲਾ ਨੀਰਜ ਚੋਪੜਾ ਨੇ ਟੋਕੀਓ ਓਲੰਪਿਕ ਵਿੱਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚਿਆ ਸੀ। ਉਹ ਓਲੰਪਿਕ ਵਿੱਚ ਟ੍ਰੈਕ ਐਂਡ ਫੀਲਡ ਵਿੱਚ ਸੋਨੇ ਦਾ ਤਮਗਾ ਜਿੱਤਣ ਵਾਲਾ ਦੇਸ਼ ਦਾ ਪਹਿਲਾ ਖਿਡਾਰੀ ਬਣ ਗਿਆ।

ਉਨ੍ਹਾਂ ਨੇ ਟੋਕੀਓ ਓਲੰਪਿਕ ਵਿੱਚ 87.58 ਮੀਟਰ ਦੇ ਥ੍ਰੋਅ ਵਿੱਚ ਸੋਨੇ ਦਾ ਤਗਮਾ ਜਿੱਤਿਆ ਹੈ। ਦੇਸ਼ ਪਰਤਣ 'ਤੇ ਨੀਰਜ ਚੋਪੜਾ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਨੂੰ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਸਨਮਾਨਿਤ ਵੀ ਕੀਤਾ।

ਇਹ ਵੀ ਪੜ੍ਹੋ:ਵਿਸ਼ਵ ਯੁਵਾ ਚੈਂਪੀਅਨਸ਼ਿਪ: ਪੋਲੈਂਡ ’ਚ ਭਾਰਤੀ ਤੀਰਅੰਦਾਜ਼ਾਂ ਨੇ ਰਚਿਆ ਇਤਿਹਾਸ

ETV Bharat Logo

Copyright © 2024 Ushodaya Enterprises Pvt. Ltd., All Rights Reserved.