ਡਾਇਮੰਡ ਹਾਰਬਰ (ਪੱਛਮੀ ਬੰਗਾਲ) : ਇਕ ਹੈਰਾਨ ਕਰਨ ਵਾਲੇ ਖੁਲਾਸੇ ਵਿਚ ਸਾਹਮਣੇ ਆਇਆ ਹੈ ਕਿ ਇਕ 7 ਸਾਲਾ ਬੱਚੀ ਨਾਲ ਉਸ ਦੇ ਪਿਤਾ ਅਤੇ ਉਸ ਦੇ ਚਾਚੇ ਵਲੋਂ ਪਿਛਲੇ ਛੇ ਸਾਲਾਂ ਤੋਂ ਲਗਾਤਾਰ ਬਲਾਤਕਾਰ ਕੀਤਾ ਜਾ ਰਿਹਾ ਸੀ। ਘਟਨਾ ਦਾ ਖੁਲਾਸਾ ਉਦੋਂ ਹੋਇਆ, ਜਦੋਂ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਸੋਮਵਾਰ ਰਾਤ ਨੂੰ ਕੋਲਕਾਤਾ ਤੋਂ ਕਰੀਬ 60 ਕਿਲੋਮੀਟਰ ਦੂਰ ਦੱਖਣੀ 24 ਪਰਗਨਾ ਜ਼ਿਲੇ ਦੇ ਡਾਇਮੰਡ ਹਾਰਬਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਮਾਂ ਨੇ ਦੱਸਿਆ ਕਿ, “ਉਹ ਅਜਿਹਾ ਉਦੋਂ ਕਰ ਰਹੇ ਸਨ ਜਦੋਂ ਉਹ ਡੇਢ ਸਾਲ ਦੀ ਸੀ। ਜਦੋਂ ਵੀ ਮੈਂ ਉਨ੍ਹਾਂ ਨੂੰ ਰੋਕਣ ਗਈ ਤਾਂ ਉਨ੍ਹਾਂ ਨੇ ਮੇਰੀ ਕੁੱਟਮਾਰ ਕੀਤੀ ਅਤੇ ਮੇਰੇ ਸਾਹਮਣੇ ਛੋਟੀ ਬੱਚੀ ਨਾਲ ਜ਼ਬਰਦਸਤੀ ਰੇਪ ਕੀਤਾ। ਮੇਰੀ ਸੱਸ ਵੀ ਉਨ੍ਹਾਂ ਨੂੰ ਸ਼ੈਅ ਦਿੰਦੀ ਸੀ। ਲੜਕੀ ਦੀ ਮਾਂ ਨੇ ਪੁਲਿਸ ਕੋਲ ਰਸਮੀ ਤੌਰ 'ਤੇ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਤੀ ਅਤੇ ਮੇਰੀ ਦਿਓਰ ਨੇ ਇਸ ਹਰਕਤ ਨੂੰ ਅੰਜਾਮ ਦਿੱਤਾ। ਮੈਂ ਬੇਵੱਸ ਸੀ। ਇੰਨੇ ਸਮੇਂ ਬਾਅਦ ਮੈਨੂੰ ਸ਼ਿਕਾਇਤ ਦਰਜ ਕਰਵਾਉਣ ਦਾ ਮੌਕਾ ਮਿਲਿਆ। ਉਮੀਦ ਹੈ ਕਿ ਪੁਲਿਸ ਉਨ੍ਹਾਂ ਵਿਰੁੱਧ ਕਾਰਵਾਈ ਕਰੇਗੀ।"
ਹਾਲਾਂਕਿ, ਪੁਲਿਸ ਸੂਤਰਾਂ ਨੇ ਪੁਸ਼ਟੀ ਕੀਤੀ ਹੈ ਕਿ ਦੂਜੀ ਜਮਾਤ ਦੀ ਵਿਦਿਆਰਥਣ ਨੂੰ ਉਸ ਦੇ ਪਿਤਾ ਅਤੇ ਚਾਚੇ ਦੁਆਰਾ ਲਗਾਤਾਰ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਬਣਾਇਆ ਗਿਆ ਹੈ। ਡਾਇਮੰਡ ਹਾਰਬਰ ਥਾਣੇ ਦੇ ਸੀਨੀਅਰ ਜਾਂਚ ਅਧਿਕਾਰੀ ਨੇ ਕਿਹਾ, "ਉਨ੍ਹਾਂ ਨੇ ਲੜਕੀ ਨੂੰ ਬਾਲਗ ਫਿਲਮਾਂ ਦੇਖਣ ਲਈ ਵੀ ਮਜਬੂਰ ਕੀਤਾ। ਲੜਕੀ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਅਸੀਂ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।"
ਪੀੜਤਾ ਦੀ ਮਾਂ ਦਾ ਦੋਸ਼ ਹੈ ਕਿ ਜਦੋਂ ਉਹ ਡੇਢ ਸਾਲ ਦੀ ਸੀ, ਤਾਂ ਉਸ ਦੇ ਪਿਤਾ ਅਤੇ ਚਾਚਾ ਉਸ ਦਾ ਜਿਨਸੀ ਸ਼ੋਸ਼ਣ ਕਰਦੇ ਸਨ। ਨਾਬਾਲਗ ਦੀ ਮਾਂ ਨੇ ਵਾਰ-ਵਾਰ ਇਸ ਅੱਤਿਆਚਾਰ ਦਾ ਵਿਰੋਧ ਕੀਤਾ। ਅਪਰਾਧ ਨੂੰ ਰੋਕਣ ਦੀਆਂ ਕਈ ਕੋਸ਼ਿਸ਼ਾਂ ਦੇ ਬਾਵਜੂਦ, ਉਹ ਆਪਣੀ ਧੀ ਦਾ ਦਿਨ-ਦਿਹਾੜੇ ਜਿਨਸੀ ਸ਼ੋਸ਼ਣ ਹੁੰਦਾ ਨਹੀਂ ਦੇਖ ਸਕੀ।
ਪੀੜਤ ਲੜਕੀ ਦੀ ਮਾਂ ਨੇ ਕਿਹਾ ਕਿ, "ਮੈਂ ਕੁਝ ਹਫ਼ਤੇ ਪਹਿਲਾਂ ਡਾਇਮੰਡ ਹਾਰਬਰ ਮਹਿਲਾ ਪੁਲਿਸ ਸਟੇਸ਼ਨ ਗਈ ਸੀ, ਪਰ ਉਨ੍ਹਾਂ ਨੇ ਕੋਈ ਸ਼ਿਕਾਇਤ ਲੈਣ ਤੋਂ ਇਨਕਾਰ ਕਰ ਦਿੱਤਾ। ਮੈਂ ਬੇਵੱਸ ਸੀ ਅਤੇ ਮੈਨੂੰ ਨਹੀਂ ਪਤਾ ਸੀ ਕਿ ਕੀ ਕਰਨਾ ਹੈ। ਮੈਂ ਡਰੀ ਹੋਈ ਸੀ ਕਿਉਂਕਿ ਜੇਕਰ ਉਨ੍ਹਾਂ ਨੂੰ ਪਤਾ ਲੱਗਾ ਤਾਂ ਉਹ ਮੈਨੂੰ ਅਤੇ ਮੇਰੀ ਧੀ ਨੂੰ ਬਾਅਦ ਮਾਰ ਦੇਣਗੇ। ਕਿਸੇ ਤਰ੍ਹਾਂ ਮੈਂ ਸਵੈ-ਸੇਵੀ ਸੰਸਥਾਵਾਂ ਅਤੇ ਮਹਿਲਾ ਸੰਗਠਨਾਂ ਅਤੇ ਉਨ੍ਹਾਂ ਲੋਕਾਂ ਨਾਲ ਸੰਪਰਕ ਕੀਤਾ ਜੋ ਮੈਨੂੰ ਥਾਣੇ ਲੈ ਗਏ ਅਤੇ ਰਸਮੀ ਸ਼ਿਕਾਇਤ ਦਰਜ ਕਰਵਾਈ ਗਈ, ਹੁਣ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।"
ਅਖੀਰ ਪੀੜਤਾ ਦੀ ਮਾਂ ਨੇ ਮਹਿਲਾ ਯੂਨੀਅਨ ਦੀ ਨਿਗਰਾਨੀ ਹੇਠ ਡਾਇਮੰਡ ਹਾਰਬਰ ਥਾਣੇ ਵਿੱਚ ਬੱਚੀ ਦੇ ਪਿਤਾ ਅਤੇ ਚਾਚੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ। ਪੀੜਤਾ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਡਾਇਮੰਡ ਹਾਰਬਰ ਥਾਣਾ ਪੁਲਿਸ ਘਟਨਾ ਦੀ ਅਗਲੇਰੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਨੂਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਫਿਲਹਾਲ ਗ੍ਰਿਫ਼ਤਾਰੀ ਉੱਤੇ ਰੋਕ