ETV Bharat / bharat

ਬ੍ਰਿਟੇਨ ਤੋ ਭਾਰਤੀ ਯਾਤਰੀਆਂ ਲਈ ਕੀ ਆਈ ਵੱਡੀ ਖੁਸ਼ਖਬਰੀ ?

author img

By

Published : Aug 5, 2021, 12:46 PM IST

ਕੋਰੋਨਾ ਦੌਰਾਨ ਬ੍ਰਿਟੇਨ ਤੋਂ ਬ੍ਰਿਟੇਨ ਜਾਣ ਵਾਲੇ ਭਾਰਤੀਆਂ ਦੇ ਲਈ ਵੱਡੀ ਖੁਸ਼ਖਬਰੀ ਆਈ ਹੈ। ਬ੍ਰਿਟੇਨ ਸਰਕਾਰ ਨੇ ਕੋਵਿਡ ਹਦਾਇਤਾਂ ਵਿੱਚ ਢਿੱਲ ਦਿੰਦੇ ਹੋਏ ਭਾਰਤ ਨੂੰ ਲਾਲ ਸੂਚੀ ਵਿੱਚੋਂ ਬਾਹਰ ਕੱਢ ਦਿੱਤਾ ਹੈ ਤੇ ਐਂਬਰ ਸੂਚੀ ਵਿੱਚ ਪਾ ਦਿੱਤਾ ਹੈ।

ਬ੍ਰਿਟੇਨ ਤੋ ਭਾਰਤੀ ਯਾਤਰੀਆਂ ਲਈ ਕੀ ਆਈ ਵੱਡੀ ਖੁਸ਼ਖਬਰੀ ?
ਬ੍ਰਿਟੇਨ ਤੋ ਭਾਰਤੀ ਯਾਤਰੀਆਂ ਲਈ ਕੀ ਆਈ ਵੱਡੀ ਖੁਸ਼ਖਬਰੀ ?

ਚੰਡੀਗੜ੍ਹ: ਸਰਕਾਰ ਵੱਲੋਂ ਜਾਰੀ ਕੀਤੇ ਇਨ੍ਹਾਂ ਨਵੇਂ ਨਿਯਮਾਂ ਤਹਿਤ ਭਾਰਤ ਤੋਂ ਆਉਣ ਵਾਲੇ ਯਾਤਰੀ ਜਿੰਨ੍ਹਾਂ ਵੱਲੋਂ ਵੈਕਸੀਨੇਸ਼ਨ ਕਰਵਾਈ ਗਈ ਹੈ ਉਨ੍ਹਾਂ ਨੂੰ ਹੋਟਲ ਆਈਸੋਲੇਸ਼ਨ ਵਿੱਚ ਰਹਿਣ ਦੀ ਜ਼ਰੂਰਤ ਨਹੀਂ ਪਵੇਗੀ ਜਦਕਿ ਪਹਿਲਾਂ ਹੋਟਲ ਵਿੱਚ ਆਈਲੇਸ਼ਨ ਵਿੱਚ ਰਹਿਣਾ ਪੈਂਦਾ ਸੀ। ਇਸ ਦੇ ਨਾਲ ਹੀ ਸਰਕਾਰ ਵੱਲੋਂ ਪਾਕਿਸਤਾਨ ਨੂੰ ਅਜੇ ਵੀ ਲਾਲ ਸੂਚੀ ਦੇ ਵਿੱਚੋਂ ਬਾਹਰ ਨਹੀਂ ਕੱਢਿਆ ਹੈ ਜਿਸ ਦਾ ਮਤਲਬ ਹੈ ਕਿ ਯਾਤਰੀਆਂ ਨੂੰ ਕੁਆਰੰਟੀਨ ਦੇ ਲਈ ਭਾਰੀ ਰਕਮ ਦੀ ਅਦਾਇਗੀ ਕਰਨੀ ਹੋਵੇਗੀ।

ਅੰਤਰਰਾਸ਼ਟਰੀ ਯਾਤਰਾ ਲਈ ਬ੍ਰਿਟੇਨ ਦੇ 'ਟ੍ਰੈਫਿਕ ਲਾਈਟ ਪ੍ਰਣਾਲੀ' ਦੇ ਤਹਿਤ, 'ਐਂਬਰ' ਸੂਚੀਬੱਧ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਨੂੰ 10 ਦਿਨਾਂ ਲਈ ਘਰ ਵਿੱਚ ਆਈਸੋਲੇਸ਼ਨ ਵਿੱਚ ਰਹਿਣਾ ਪਏਗਾ।

ਦੇਸ਼ ਦੇ ਕਾਨੂੰਨ ਦੇ ਤਹਿਤ, 'ਐਂਬਰ' ਸੂਚੀ ਵਿੱਚ ਸ਼ਾਮਲ ਦੇਸ਼ਾਂ ਦੇ ਯਾਤਰੀਆਂ ਨੂੰ ਉਨ੍ਹਾਂ ਦੇ ਰਵਾਨਗੀ ਤੋਂ ਤਿੰਨ ਦਿਨ ਪਹਿਲਾਂ ਇੱਕ ਕੋਵਿਡ -19 ਟੈਸਟ ਕਰਵਾਉਣਾ ਪਵੇਗਾ ਅਤੇ ਇੰਗਲੈਂਡ ਆਉਣ ਤੋਂ ਪਹਿਲਾਂ ਵੀ ਕੋਵਿਡ ਦੇ ਦੋ ਟੈਂਸਟਾਂ ਦੀ ਜਾਂਚ ਲਈ ਬੁਕਿੰਗ ਕਰਵਾਉਣੀ ਪਵੇਗੀ। ਇੱਥੇ ਪਹੁੰਚਣ ਤੋਂ ਬਾਅਦ ਪੈਸੇਂਜਰ ਲੋਕੇਟਰ ਫਾਰਮ ਵੀ ਭਰਨਾ ਪਵੇਗਾ। ਇਸ ਦੇ ਨਾਲ ਹੀ, ਯਾਤਰੀ ਨੂੰ 10 ਦਿਨਾਂ ਲਈ ਘਰ ਜਾਂ ਕਿਸੇ ਹੋਰ ਜਗ੍ਹਾ 'ਤੇ ਅਲੱਗ ਰਹਿਣਾ ਪਏਗਾ।

ਬ੍ਰਿਟੇਨ ਦੇ ਟਰਾਂਸਪੋਰਟ ਮੰਤਰੀ ਨੇ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ 'ਯੂਏਈ, ਕਤਰ, ਭਾਰਤ ਅਤੇ ਬਹਿਰੀਨ ਨੂੰ' ਲਾਲ 'ਸੂਚੀ ਤੋਂ ਹਟਾ ਕੇ' ਅੰਬਰ 'ਸੂਚੀ ਵਿੱਚ ਪਾ ਦਿੱਤਾ ਗਿਆ ਹੈ। ਇਹ ਸਾਰੀਆਂ ਤਬਦੀਲੀਆਂ 8 ਅਗਸਤ ਨੂੰ ਸਵੇਰੇ 4 ਵਜੇ ਤੋਂ ਲਾਗੂ ਹੋਣਗੀਆਂ। ਇਸ ਦੇ ਨਾਲ ਹੀ, ਪਾਕਿਸਤਾਨ ਨੇ ਭਾਰਤ ਨੂੰ ਲਾਲ ਸੂਚੀ ਤੋਂ ਬਾਹਰ ਜਾਣ ਅਤੇ ਖੁਦ ਨੂੰ ਲਾਲ ਸੂਚੀ ਵਿੱਚ ਰੱਖਣ ਨੂੰ ਲੈਕੇ ਸਵਾਲ ਵੀ ਖੜ੍ਹੇ ਕੀਤੇ ਹਨ।

ਇਹ ਵੀ ਪੜ੍ਹੋ: ਹਾਕੀ ਜਿੱਤਣ ਤੋਂ ਬਾਅਦ ਭਗਵੰਤ ਮਾਨ ਨੇ PM ਮੋਦੀ ਅੱਗੇ ਰੱਖੀ ਇਹ ਮੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.