ਜੀਂਦ: 75ਵੇਂ ਆਜ਼ਾਦੀ ਦਿਵਸ ਮੌਕੇ ਇੱਕ ਪਾਸੇ ਜਿੱਥੇ ਦੇਸ਼ ਦੇ ਸਿਆਸੀ ਲੋਕਾਂ ਵੱਲੋਂ ਤਿਰੰਗਾ ਲਹਿਰਾਇਆ ਜਾ ਰਿਹਾ ਹੈ। ਉੱਥੇ ਹੀ ਇਸ ਦਿਹਾੜੇ ਮੌਕੇ ਕਿਸਾਨਾਂ ਵੱਲੋਂ ਵੀ ਟਰੈਕਟਰ ਪਰੇਡ ਕੱਢੀ ਗਈ। ਇਸ ਪਰੇਡ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨਾਂ ਨੇ ਟਰੈਕਟਰਾਂ ‘ਤੇ ਤਿਰੰਗਾ ਝੰਡਾ ਲਗਾਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆ ਵਿੱਚ ਪਹੁੰਚੇ। ਜਿੱਥੇ ਉਨ੍ਹਾਂ ਨੇ ਭਾਰਤ ਦੀ ਆਜ਼ਾਦੀ ਦੀ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਕਿਸਾਨਾਂ ਦੀ ਇਹ ਟਰੈਕਟਰ ਪਰੇਡ ਹਰਿਆਣਾ ਦੇ ਉਪ-ਮੁੱਖ ਮੰਤਰੀ ਦੇ ਸ਼ਹਿਰ ਵਿੱਚ ਕੱਢੀ ਗਈ।
ਕਿਸਾਨਾਂ ਦੀ ਇਸ ਟਰੈਕਟਰ ਪਰੇਡ ਵਿੱਚ ਵੱਡੀ ਗਿਣਤੀ ਵਿੱਚ ਮਜ਼ਦੂਰ ਤੇ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ। ਆਜ਼ਾਦੀ ਦੇ ਇਸ ਪਵਿੱਤਰ ਦਿਹਾੜੇ ਮੌਕੇ ਇਨ੍ਹਾਂ ਲੋਕਾਂ ਵੱਲੋਂ ਆਜ਼ਾਦੀ ਦੇ ਨਾਲ-ਨਾਲ ਹੱਕਾਂ ਦੀ ਪ੍ਰਾਪਤੀ ਦੇ ਵੀ ਨਾਅਰੇ ਲਗਾਏ ਗਏ।
ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਕਾਨੂੰਨਾਂ ਦੀ ਵਿਰੋਧ ਵੀ ਕੀਤਾ। ਕਿਸਾਨਾਂ ਦਾ ਕਹਿਣਾ ਹੈ। ਕਿ ਕੇਂਦਰ ਦੀ ਸਰਕਾਰ ਨੂੰ ਇਹ ਤਿੰਨੇ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਕਿਸਾਨਾਂ ਦਾ ਕਹਿਣਾ ਹੈ, ਕਿ ਜਦੋਂ ਤੱਕ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਦੋਂ ਤੱਕ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ।
ਕਿਸਾਨਾਂ ਦੀ ਇਹ ਟਰੈਕਟਰ ਪਰੇਡ ਕਰੀਬ 8 ਕਿਲੋਂ ਮੀਟਰ ਤੱਕ ਕੱਢੀ ਗਈ ਹੈ। ਇਸ ਪਰੇਡ ਵਿੱਚ ਕਿਸਾਨਾਂ ਨੇ ਖੇਤੀ ਦੇ ਪੁਰਾਣੇ ਅਜਾਰ ਵੀ ਲੋਕਾਂ ਨੂੰ ਦਿਖਾਏ।
ਇਹ ਵੀ ਪੜ੍ਹੋ:ਆਜ਼ਾਦੀ ਦਿਹਾੜੇ ਵਾਲੇ ਦਿਨ ਪੁਲਿਸ ਨਾਲ ਧੱਕਾ ਮੁੱਕੀ ਹੋਏ ਠੇਕਾ ਮੁਲਾਜ਼ਮ, ਮੰਤਰੀ ਦਾ ਕਰਨ ਆਏ ਸਨ ਘਿਰਾਓ