ਨਵੀਂ ਦਿੱਲੀ: ਵਿਸਾਖੀ ਮੌਕੇ 12 ਤਰੀਖ ਨੂੰ ਭਾਰਤੀ ਸ਼ਰਧਾਲੂ ਪਾਕਿਸਤਾਨ ਸਥਿਤ ਗੁਰੂਧਾਮਾਂ ਦੇ ਦਰਸ਼ਨ ਲਈ ਰਵਾਨਾ ਹੋਏ ਪਿਛਲੇ ਦਿਨੀਂ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਤਹਿਰੀਕ-ਏ-ਲਬਾਇਕ ਪਾਕਿਸਤਾਨ (ਟੀਐਲਪੀ) ਦੇ ਸੱਦੇ ਉੱਤੇ ਇਸਲਾਮਿਕ ਕੱਟੜਵਾਦੀਆਂ ਵੱਲੋਂ ਹਿੰਸਕ ਰੋਸ ਮੁਜ਼ਾਹਰੇ ਵਿੱਚ ਫੱਸ ਗਏ ਸੀ। ਟੀਐਲਪੀ ਵਰਕਰਾਂ ਵੱਲੋਂ ਕੀਤੀ ਗਈ ਨਾਕਾਬੰਦੀ ਨਾਲ ਪ੍ਰਭਾਵਿਤ ਹੋਏ ਲੋਕਾਂ ਵਿੱਚ 800 ਤੋਂ ਵੱਧ ਭਾਰਤੀ ਸਿੱਖ ਸ਼ਰਧਾਲੂ ਵੀ ਸ਼ਾਮਲ ਸਨ।
-
Closely tracking developments. In touch with Pakistani authorities and Sikh Jatha. Will do utmost to ensure security & safe return of pilgrims.@mssirsa @IndiainPakistan https://t.co/N6pCPUqW1U
— Dr. S. Jaishankar (@DrSJaishankar) April 14, 2021 " class="align-text-top noRightClick twitterSection" data="
">Closely tracking developments. In touch with Pakistani authorities and Sikh Jatha. Will do utmost to ensure security & safe return of pilgrims.@mssirsa @IndiainPakistan https://t.co/N6pCPUqW1U
— Dr. S. Jaishankar (@DrSJaishankar) April 14, 2021Closely tracking developments. In touch with Pakistani authorities and Sikh Jatha. Will do utmost to ensure security & safe return of pilgrims.@mssirsa @IndiainPakistan https://t.co/N6pCPUqW1U
— Dr. S. Jaishankar (@DrSJaishankar) April 14, 2021
ਪਾਕਿ ਵਿੱਚ ਫਸੇ ਭਾਰਤੀ ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕੀਤਾ ਸੀ, ਜਿਸ 'ਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਭਰੋਸਾ ਦਿੱਤਾ ਕਿ ਭਾਰਤ ਸਰਕਾਰ ਲਗਾਤਾਰ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ।
ਵਿਸਾਖੀ ਵਾਲੇ ਦਿਨਮਨਜਿੰਦਰ ਸਿੰਘ ਸਿਰਸਾ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਟਵੀਟ ਕੀਤਾ। ਇਸ ਟਵੀਟ ਵਿੱਚ ਉਨ੍ਹਾਂ ਨੇ ਡਾ. ਐਸ ਜੈਸ਼ੰਕਰ ਨੂੰ ਬੇਨਤੀ ਕੀਤੀ ਕਿ ਲਾਹੌਰ ਵਿੱਚ ਫਸੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਵਿੱਚ ਹੋਈਆਂ ਝੜਪਾਂ ਦੌਰਾਨ ਮਦਦ ਦਿੱਤੀ ਜਾਵੇ। ਇਹ 818 ਮੈਂਬਰੀ ਜਥਾ ਅੰਮ੍ਰਿਤਸਰ ਤੋਂ ਗੁਰਦੁਆਰਾ ਪੰਜਾ ਸਾਹਿਬ ਵਿਖੇ ਮੱਥਾ ਟੇਕਣ ਲਈ ਗਿਆ ਸੀ।
ਇਸ ਉੱਤੇ ਅੱਜ ਐਸ ਜੈ ਸ਼ੰਕਰ ਨੇ ਟਵੀਟ ਕਰਕੇ ਕਿਹਾ ਕਿ ਪਾਕਿਸਤਾਨੀ ਅਧਿਕਾਰੀਆਂ ਅਤੇ ਸਿੱਖ ਜੱਥੇ ਦੇ ਸੰਪਰਕ ਵਿੱਚ ਹਨ। ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਪੂਰੀ ਕੋਸ਼ਿਸ਼ ਕਰਨਗੇ।
ਜ਼ਿਕਰਯੋਗ ਹੈ ਕਿ 'ਸੋਮਵਾਰ ਨੂੰ ਰਾਵਲਪਿੰਡੀ ਦੇ ਗੁਰੂਦੁਆਰਾ ਪੰਜਾ ਸਾਹਿਬ ਵਿਖੇ ਵਿਸਾਖੀ ਦੇ ਤਿਉਹਾਰ ਵਿੱਚ ਸ਼ਾਮਲ ਹੋਣ ਲਈ ਇਥੇ ਪਹੁੰਚੇ ਭਾਰਤੀ ਸਿੱਖ ਸ਼ਰਧਾਲੂ ਵਿਰੋਧ ਪ੍ਰਦਰਸ਼ਨ ਕਾਰਨ ਉਥੇ ਨਹੀਂ ਪਹੁੰਚ ਸਕੇ।