ETV Bharat / bharat

ਕੀ ਬਸਪਾ ਲਾਵੇਗੀ ਅਕਾਲੀ ਦਲ ਦੀ ਬੇੜੀ ਪਾਰ? - ਬਠਿੰਡਾ

ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਭਾਜਪਾ ਨਾਲ ਆਪਣਾ ਨਾਤਾ ਤੋੜ ਕੇ ਬਹੁਜਨ ਸਮਾਜ ਪਾਰਟੀ ਨਾਲ ਮੁੜ ਗੱਠਜੋੜ ਕਰ ਲਿਆ ਹੈ। ਪਰ ਵੇਖਣ ਵਾਲੀ ਗੱਲ ਇਹ ਹੋਵੇਗੀ ਕਿ ਭਾਜਪਾ ਦੀ ਕਮੀ ਬਹੁਜਨ ਸਮਾਜ ਪਾਰਟੀ ਪੂਰੀ ਕਰ ਪਾਉਂਦੀ ਹੈ ਕਿ ਨਹੀਂ?

ਕੀ ਬਸਪਾ ਕਰੇਗੀ ਅਕਾਲੀ ਦਲ 'ਚ ਭਾਜਪਾ ਦੀ ਘਾਟ ਪੂਰੀ?

author img

By

Published : Oct 23, 2021, 8:07 PM IST

ਬਠਿੰਡਾ: ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਸ਼ੁਰੂ ਹੋਏ, ਕਿਸਾਨ ਅੰਦੋਲਨ ਨੇ ਪੰਜਾਬ ਦੇ ਸਿਆਸੀ ਸਮੀਕਰਨ ਬਦਲ ਕੇ ਰੱਖ ਦਿੱਤੇ ਹਨ। ਇਨ੍ਹਾਂ ਖੇਤੀ ਕਾਨੂੰਨਾਂ ਕਾਰਨ ਪੰਜਾਬ ਵਿਚ ਭਾਜਪਾ ਲਗਾਤਾਰ ਕਿਸਾਨਾਂ ਦੇ ਨਿਸ਼ਾਨੇ ਤੇ ਰਹੀ ਹੈ ਅਤੇ ਇਸ ਦੇ ਆਗੂਆਂ ਦਾ ਲਗਾਤਾਰ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾਂਦਾ ਰਿਹਾ ਹੈ।

ਜਿਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਭਾਜਪਾ ਨਾਲ ਆਪਣਾ ਨਾਤਾ ਤੋੜ ਕੇ ਬਹੁਜਨ ਸਮਾਜ ਪਾਰਟੀ ਨਾਲ ਮੁੜ ਗੱਠਜੋੜ ਕਰ ਲਿਆ ਹੈ। ਪਰ ਵੇਖਣ ਵਾਲੀ ਗੱਲ ਇਹ ਹੋਵੇਗੀ ਕਿ ਭਾਜਪਾ ਦੀ ਕਮੀ ਬਹੁਜਨ ਸਮਾਜ ਪਾਰਟੀ ਪੂਰੀ ਕਰ ਪਾਉਂਦੀ ਹੈ ਕਿ ਨਹੀਂ?

ਕਿਉਂਕਿ ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬਸਪਾ ਨਾਲ ਗੱਠਜੋੜ ਕੀਤਾ ਸੀ ਅਤੇ ਇਹ ਗੱਠਜੋੜ ਤੋੜ ਉਨ੍ਹਾਂ ਵੱਲੋਂ ਭਾਜਪਾ ਨਾਲ ਕਰ ਲਿਆ ਗਿਆ ਸੀ ਅਤੇ ਹੁਣ ਮੁੜ ਵਿਧਾਨ ਸਭਾ ਚੋਣਾਂ 2022 ਲਈ ਬਹੁਜਨ ਸਮਾਜ ਪਾਰਟੀ ਨਾਲ ਗੱਠਜੋੜ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕਰ ਲਿਆ ਗਿਆ ਹੈ।

ਕੀ ਬਸਪਾ ਕਰੇਗੀ ਅਕਾਲੀ ਦਲ 'ਚ ਭਾਜਪਾ ਦੀ ਘਾਟ ਪੂਰੀ?

1992 ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਨੌਂ ਸੀਟਾਂ ਪ੍ਰਾਪਤ

ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ ਨੇ 1992 ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਨੌਂ ਸੀਟਾਂ ਪ੍ਰਾਪਤ ਕੀਤੀਆਂ ਸਨ, ਜਦੋਂ ਕਿ ਭਾਜਪਾ ਨੂੰ ਸਿਰਫ਼ 6 ਸੀਟਾਂ ਮਿਲੀਆਂ ਸਨ ਅਤੇ ਸ਼੍ਰੋਮਣੀ ਅਕਾਲੀ ਦਲ 3 ਸੀਟਾਂ ਤੇ ਜਿੱਤ ਪ੍ਰਾਪਤ ਕਰ ਸਕਿਆ ਸੀ ਅਤੇ ਪੰਜਾਬ ਵਿੱਚ ਬੇਅੰਤ ਸਿੰਘ ਦੀ ਅਗਵਾਈ ਵਿਚ ਕਾਂਗਰਸ ਦੀ ਸਰਕਾਰ ਬਣੀ ਸੀ।

1996 ਪਾਰਲੀਮੈਂਟ ਚੋਣਾਂ ਦੌਰਾਨ ਪੰਜਾਬ ਤੋਂ ਬਹੁਜਨ ਸਮਾਜ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਕਰਕੇ ਲੜੀਆਂ ਅਤੇ ਬਹੁਜਨ ਸਮਾਜ ਪਾਰਟੀ ਦੇ ਤਿੰਨ ਮੈਂਬਰ ਪਾਰਲੀਮੈਂਟ ਚੁਣੇ ਗਏ ਬਹੁਜਨ ਸਮਾਜ ਪਾਰਟੀ ਦੇ ਫਾਊਂਡਰ ਬਾਬੂ ਕਾਂਸ਼ੀ ਰਾਮ ਹੁਸ਼ਿਆਰਪੁਰ ਤੋਂ ਮੈਂਬਰ ਪਾਰਲੀਮੈਂਟ ਬਣੇ।

ਪਰ ਇਹ ਗੱਠਜੋੜ ਲੰਮਾ ਸਮਾਂ ਨਾ ਚੱਲ ਸਕਿਆ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਨਾਲ ਗੱਠਜੋੜ ਕਰਨ ਅਤੇ ਅਟਲ ਬਿਹਾਰੀ ਵਾਜਪਈ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦੇ ਕੀਤੇ ਗਏ, ਐਲਾਨ ਤੋਂ ਬਾਅਦ ਬਸਪਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲੋਂ ਨਾਤਾ ਤੋੜ ਲਿਆ ਸੀ।

ਗੱਠਜੋੜ ਟੁੱਟਣ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਲੋਕਾਂ ਵਿੱਚ ਆਪਣਾ ਆਧਾਰ ਕਾਇਮ ਨਾ ਰੱਖ ਸਕੀ

1997 ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ 92 ਸੀਟਾਂ ਚੋਂ 75 ਸੀਟਾਂ ਤੇ ਜਿੱਤ ਤੇ ਪ੍ਰਾਪਤ ਕੀਤੀ ਅਤੇ ਭਾਜਪਾ ਵੱਲੋਂ 22 ਸੀਟਾਂ ਤੇ ਚੋਣ ਲੜੀ ਅਤੇ 18 ਸੀਟਾਂ ਤੇ ਜਿੱਤ ਪ੍ਰਾਪਤ ਕੀਤੀ। ਬਹੁਜਨ ਸਮਾਜ ਪਾਰਟੀ ਵੱਲੋਂ 67 ਸੀਟਾਂ ਤੇ ਚੋਣ ਲੜੀ ਗਈ ਅਤੇ 1 ਸੀਟ ਤੇ ਜਿੱਤ ਪ੍ਰਾਪਤ ਕਰ ਸਕੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਬਣਾਈ।

ਸ਼੍ਰੋਮਣੀ ਅਕਾਲੀ ਦਲ ਵੱਲੋਂ 94 ਉਮੀਦਵਾਰ ਮੈਦਾਨ ਵਿੱਚ ਉਤਾਰੇ ਸੀ

2002 ਵਿਧਾਨ ਸਭਾ ਚੋਣਾਂ ਦੌਰਾਨ ਅਕਾਲੀ ਭਾਜਪਾ ਗੱਠਜੋੜ ਵੱਲੋਂ ਸਮਝੌਤੇ ਤਹਿਤ ਸੀਟਾਂ ਲੜੀਆਂ ਗਈਆਂ। ਸ਼੍ਰੋਮਣੀ ਅਕਾਲੀ ਦਲ ਵੱਲੋਂ 94 ਉਮੀਦਵਾਰ ਮੈਦਾਨ ਵਿੱਚ ਉਤਾਰੇ ਗਏ। 41 ਸੀਟਾਂ 'ਤੇ ਜਿੱਤ ਪ੍ਰਾਪਤ ਕੀਤੀ। ਭਾਜਪਾ ਵੱਲੋਂ 23 ਸੀਟਾਂ ਤੇ ਆਪਣੇ ਉਮੀਦਵਾਰ ਉਤਾਰੇ ਗਏ ਅਤੇ 3 ਸੀਟਾਂ ਤੇ ਜਿੱਤ ਪ੍ਰਾਪਤ ਕੀਤੀ, ਪਰ ਇਨ੍ਹਾਂ ਚੋਣਾਂ ਦੌਰਾਨ ਬਹੁਜਨ ਸਮਾਜ ਪਾਰਟੀ ਵੱਲੋਂ 117 ਉਮੀਦਵਾਰ ਉਤਾਰੇ ਗਏ, ਪਰ ਇਕ ਵੀ ਉਮੀਦਵਾਰ ਸੀਟ ਨਹੀਂ ਕੱਢ ਸਕਿਆ।

2007 ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਫਿਰ ਭਾਜਪਾ ਨਾਲ ਗੱਠਜੋੜ ਕਰ ਚੋਣਾਂ ਲੜੀਆਂ ਗਈਆਂ। ਸ਼੍ਰੋਮਣੀ ਅਕਾਲੀ ਦਲ ਵੱਲੋਂ 93 ਉਮੀਦਵਾਰ ਮੈਦਾਨ ਵਿਚ ਉਤਾਰੇ ਗਏ। ਜਿਨ੍ਹਾਂ ਵਿੱਚੋਂ 48 ਸੀਟਾਂ ਤੇ ਸ਼੍ਰੋਮਣੀ ਅਕਾਲੀ ਦਲ ਨੇ ਜਿੱਤ ਪ੍ਰਾਪਤ ਕੀਤੀ ਗਈ। ਭਾਜਪਾ ਵੱਲੋਂ ਇਸ ਵਾਰ ਗੱਠਜੋੜ ਤਹਿਤ 23 ਸੀਟਾਂ ਤੇ ਚੋਣ ਲੜੀ ਗਈ ਅਤੇ 19 ਸੀਟਾਂ ਤੇ ਸਫ਼ਲਤਾ ਹਾਸਲ ਕੀਤੀ। ਬਹੁਜਨ ਸਮਾਜ ਪਾਰਟੀ ਵੱਲੋਂ 117 ਸੀਟਾਂ ਤੇ ਚੋਣ ਲੜੇਗੀ, ਪਰ ਇੱਕ ਵੀ ਸੀਟ ਨਹੀਂ ਜਿੱਤ ਸਕੇ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਸਰਕਾਰ ਬਣਾਈ।

2012 ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਮੁੜ ਭਾਜਪਾ ਨਾਲ ਗੱਠਜੋੜ ਤਹਿਤ ਚੋਣਾਂ ਲੜੀਆਂ। ਇਸ ਵਾਰ ਸ਼੍ਰੋਮਣੀ ਅਕਾਲੀ ਦਲ ਨੇ 94 ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਅਤੇ 56 ਸੀਟਾਂ ਤੇ ਜਿੱਤ ਪ੍ਰਾਪਤ ਕੀਤੀ। ਭਾਜਪਾ ਵੱਲੋਂ 23 ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ, ਅਤੇ 2 ਨੇ ਜਿੱਤ ਪ੍ਰਾਪਤ ਕੀਤੀ। ਬਹੁਜਨ ਸਮਾਜ ਪਾਰਟੀ ਵੱਲੋਂ 117 ਸੀਟਾਂ ਤੇ ਚੋਣ ਲੜੀ ਗਈ। ਪਰ ਇੱਕ ਵੀ ਸੀਟ ਨਹੀਂ ਜਿੱਤ ਸਕੇ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਸਰਕਾਰ ਬਣਾਈ।

2017 ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਗੱਠਜੋੜ ਤਹਿਤ 94 ਸੀਟਾਂ ਤੇ ਚੋਣ ਲੜੀ ਅਤੇ 15 ਤੇ ਜਿੱਤ ਪ੍ਰਾਪਤ ਕੀਤੀ। ਭਾਜਪਾ ਵੱਲੋਂ ਤੀਹ ਸੀਟਾਂ ਤੇ ਚੋਣ ਲੜੇਗੀ ਮਾਤਰ ਤਿੰਨ ਸੀਟਾਂ ਤੇ ਹੀ ਜਿੱਤ ਪ੍ਰਾਪਤ ਕਰ ਸਕੇ। ਬਹੁਜਨ ਸਮਾਜ ਪਾਰਟੀ ਵੱਲੋਂ 117 ਸੀਟਾਂ ਤੇ ਚੋਣ ਲੜੀ, ਪਰ ਇੱਕ ਵੀ ਸੀਟ ਜਿੱਤ ਨਹੀਂ ਸਕੀ। ਕਾਂਗਰਸ ਵੱਲੋਂ ਬਹੁਮਤ ਪ੍ਰਾਪਤ ਕਰਨ ਤੋਂ ਬਾਅਦ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰ ਬਣ ਗਈ।

2022 ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਨਾਤਾ ਤੋੜ ਕੇ ਬਹੁਜਨ ਸਮਾਜ ਪਾਰਟੀ ਨਾਲ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ, ਪਰ ਵੇਖਣ ਵਾਲੀ ਗੱਲ ਇਹ ਹੈ ਕਿ ਲਗਾਤਾਰ ਭਾਜਪਾ ਨਾਲ ਗੱਠਜੋੜ ਕਰ ਚੋਣਾਂ ਜਿੱਤਣ ਵਾਲਾ ਸ਼੍ਰੋਮਣੀ ਅਕਾਲੀ ਦਲ ਲਈ ਬਹੁਜਨ ਸਮਾਜ ਪਾਰਟੀ ਨਾਲ ਕੀਤਾ ਸਮਝੌਤਾ ਕਿੰਨਾ ਕੁ ਲਾਹੇਵੰਦ ਹੁੰਦਾ ਹੈ।

ਸੀਨੀਅਰ ਪੱਤਰਕਾਰ ਬਖਤੌਰ ਸਿੰਘ ਢਿੱਲੋਂ ਦਾ ਕਹਿਣਾ ਹੈ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਸਿਆਸੀ ਪਾਰਟੀ ਭਾਜਪਾ ਨਾਲ ਗੱਠਜੋੜ ਕਰਕੇ ਚੋਣਾਂ ਲੜਦੀ ਹੈ ਅਤੇ ਕਿਸਾਨ ਅੰਦੋਲਨ ਦਾ ਕੈਪਟਨ ਅਮਰਿੰਦਰ ਸਿੰਘ ਕਿਸੇ ਤਰ੍ਹਾਂ ਹੱਲ ਕਰਵਾਉਂਦੇ ਹਨ, ਤਾਂ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੇ ਮੁੜ ਆਸਾਰ ਪੈਦਾ ਹੋ ਸਕਦੇ ਹਨ। ਕਿਉਂਕਿ ਭਾਜਪਾ ਦਾ ਇੱਕ ਆਪਣਾ ਵੋਟ ਬੈਂਕ ਹੈ, ਪਰ ਬਹੁਜਨ ਸਮਾਜ ਪਾਰਟੀ 1996 ਤੋਂ ਬਾਅਦ ਲਗਾਤਾਰ ਨਿਘਾਰ ਵੱਲ ਜਾ ਰਹੀ ਹੈ।

ਜਿਸ ਦਾ ਵੱਡਾ ਕਾਰਨ ਪਾਰਟੀ ਮੁਖੀ ਬੀਬੀ ਮਾਇਆਵਤੀ ਵੱਲੋਂ ਉੱਤਰ ਪ੍ਰਦੇਸ਼ ਨੂੰ ਜ਼ਿਆਦਾ ਤਵੱਜੋ ਦੇਣਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲਈ ਬਹੁਜਨ ਸਮਾਜ ਪਾਰਟੀ ਨਾਲ ਕੀਤਾ ਸਮਝੌਤਾ ਬਹੁਤਾ ਲਾਹੇਵੰਦ ਸਾਬਤ ਨਹੀਂ ਹੋਵੇਗਾ। ਜੋ ਸ਼੍ਰੋਮਣੀ ਅਕਾਲੀ ਦਲ ਬਹੁਜਨ ਸਮਾਜ ਪਾਰਟੀ ਨੂੰ ਹੁਣ ਤੱਕ ਕਾਂਗਰਸ ਵਿਰੋਧੀ ਵੋਟਾਂ ਲਈ ਵਰਤਦਾ ਰਿਹਾ ਹੈ। ਨੂੰ ਇਸ ਗੱਠਜੋੜ ਦਾ ਬਹੁਤਾ ਫ਼ਾਇਦਾ ਨਜ਼ਰ ਨਹੀਂ ਆਉਂਦਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.