ETV Bharat / bharat

ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਖੇਤੀਬਾੜੀ ਕਾਨੂੰਨ ਵਾਪਸੀ ਬਿੱਲ 2021 ਬਿਨ੍ਹਾਂ ਬਹਿਸ ਪਾਸ,12 ਸਾਂਸਦ ਮੁਅੱਤਲ - ਸਰਦ ਰੁੱਤ ਇਜਲਾਸ

ਸੰਸਦ ਦੇ ਸਰਦ ਰੁੱਤ ਇਜਲਾਸ (Winter session of Parliament) ਦੇ ਪਹਿਲੇ ਦਿਨ ਦੋਵੇਂ ਸਦਨਾਂ ਅੰਦਰ ਖੇਤੀਬਾੜੀ ਕਾਨੂੰਨ ਵਾਪਸੀ ਬਿੱਲ 2021 (farm laws repeal bill 2021) ਪਾਸ ਹੋ ਗਏ। ਸਰਕਾਰ 'ਤੇ ਚਰਚਾ ਤੋਂ ਭੱਜਣ ਦਾ ਦੋਸ਼ ਵੀ ਲੱਗਿਆ। 12 ਸੰਸਦ ਮੈਂਬਰਾਂ ਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ। ਇਹ ਸੰਸਦ ਮੈਂਬਰ ਪੂਰੇ ਸਰਦ ਰੁੱਤ ਸੈਸ਼ਨ ਵਿੱਚ ਹਿੱਸਾ ਨਹੀਂ ਲੈ ਸਕਣਗੇ। ਹੰਗਾਮੇ ਕਾਰਨ ਦੋਵਾਂ ਸਦਨਾਂ ਵਿੱਚ ਸਿਫ਼ਰ ਕਾਲ ਅਤੇ ਪ੍ਰਸ਼ਨ ਕਾਲ ਦੀ ਕਾਰਵਾਈ ਆਮ ਵਾਂਗ ਨਹੀਂ ਚੱਲ ਸਕੀ।

ਖੇਤੀਬਾੜੀ ਕਾਨੂੰਨ ਵਾਪਸੀ ਬਿੱਲ 2021 ਬਿਨ੍ਹਾਂ ਬਹਿਸ ਪਾਸ

author img

By

Published : Nov 30, 2021, 8:34 AM IST

ਨਵੀਂ ਦਿੱਲੀ: ਸੰਸਦ ਦੇ ਸਰਦ ਰੁੱਤ ਇਜਲਾਸ (Winter session of Parliament) ਦਾ ਪਹਿਲਾ ਦਿਨ ਹੰਗਾਮਾ ਭਰਪੂਰ ਹੋ ਨਿਬੜਿਆ। ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਦੋਵਾਂ ਸਦਨਾਂ ਵਿੱਚ ਬਿਨ੍ਹਾਂ ਚਰਚਾ ਕੀਤੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲਾ ਖੇਤੀਬਾੜੀ ਕਾਨੂੰਨ ਵਾਪਸੀ ਬਿੱਲ (farm laws repeal bill 2021) ਪਾਸ ਕਰ ਦਿੱਤਾ ਗਿਆ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦੋਵਾਂ ਸਦਨਾਂ ਵਿੱਚ ਇਹ ਬਿੱਲ ਪੇਸ਼ ਕੀਤਾ।

ਖੇਤੀ ਕਾਨੂੰਨਾਂ ਨੂੰ ਖ਼ਤਮ ਕਰਨ ਵਾਲੇ ਬਿੱਲ ਬਿਨ੍ਹਾਂ ਚਰਚਾ ਤੋਂ ਪਾਸ

ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਦੋਵਾਂ ਸਦਨਾਂ ਵਿੱਚ ਬਿਨਾਂ ਚਰਚਾ ਕੀਤੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੇ ਬਿੱਲ ਪਾਸ ਕਰ ਦਿੱਤੇ ਗਏ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦੋਵਾਂ ਸਦਨਾਂ ਵਿੱਚ ਖੇਤੀਬਾੜੀ ਕਾਨੂੰਨ ਰੱਦ ਕਰਨ ਬਿੱਲ 2021 (farm laws repeal bill 2021) ਪੇਸ਼ ਕੀਤਾ। ਉਨ੍ਹਾਂ ਰਾਜ ਸਭਾ 'ਚ ਕਿਹਾ, 'ਸਰਕਾਰ ਅਤੇ ਵਿਰੋਧੀ ਪਾਰਟੀਆਂ ਦੋਵੇਂ ਹੀ ਇਨ੍ਹਾਂ ਕਾਨੂੰਨਾਂ ਦੀ ਵਾਪਸੀ ਚਾਹੁੰਦੀਆਂ ਹਨ, ਇਸ ਲਈ ਖੇਤੀ ਕਾਨੂੰਨ ਰੱਦ ਕਰਨ ਵਾਲੇ ਬਿੱਲ 'ਤੇ ਕਿਸੇ ਚਰਚਾ ਦੀ ਲੋੜ ਨਹੀਂ ਹੈ।'

ਲੋਕ ਸਭਾ ਵਿੱਚ ਬਿਨ੍ਹਾਂ ਚਰਚਾ ਤੋਂ ਬਿੱਲ ਪਾਸ ਹੋਣ ਦਾ ਵਿਰੋਧ ਕਰਦਿਆਂ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਅੱਜ ਸਦਨ ਵਿੱਚ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਚਰਚਾ ਤੋਂ ਬਾਅਦ ਇਸ ਬਿੱਲ ਨੂੰ ਪਾਸ ਕਰਨ ਦੀ ਗੱਲ ਚੱਲ ਰਹੀ ਸੀ ਪਰ ਸਰਕਾਰ ਇਸ 'ਤੇ ਚਰਚਾ ਕਿਉਂ ਨਹੀਂ ਕਰਨਾ ਚਾਹੁੰਦੀ?

ਵਿਰੋਧੀ ਮੈਂਬਰਾਂ ਨੇ ਰੱਦ ਬਿੱਲ 'ਤੇ ਚਰਚਾ ਦੀ ਮੰਗ ਕੀਤੀ ਤਾਂ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਸਦਨ 'ਚ ਕੋਈ ਵਿਵਸਥਾ ਹੀ ਨਹੀਂ ਹੈ ਅਤੇ ਅਜਿਹੀ ਸਥਿਤੀ 'ਚ ਚਰਚਾ ਕਿਵੇਂ ਹੋ ਸਕਦੀ ਹੈ। ਉਨ੍ਹਾਂ ਕਿਹਾ, 'ਜੇਕਰ ਤੁਸੀਂ (ਵਿਰੋਧੀ ਮੈਂਬਰ) ਵਿਵਸਥਾ ਕਰ ਲੈਂਦੇ ਹੋ ਤਾਂ ਚਰਚਾ ਹੋ ਸਕਦੀ ਹੈ।'

ਰੱਦ ਕੀਤੇ ਜਾ ਰਹੇ ਤਿੰਨ ਕਾਨੂੰਨਾਂ ਨੂੰ 'ਕਾਲਾ ਕਾਨੂੰਨ' ਕਰਾਰ ਦਿੰਦਿਆਂ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਕਿਹਾ, 'ਇਕ ਸਾਲ ਅਤੇ ਤਿੰਨ ਮਹੀਨਿਆਂ ਬਾਅਦ ਤੁਹਾਨੂੰ (ਸਰਕਾਰ) ਨੂੰ ਗਿਆਨ ਹੋਇਆ ਅਤੇ ਤੁਸੀਂ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ।' ਉਨ੍ਹਾਂ ਕਿਹਾ ਕਿ ਇਸ ਕਿਸਾਨ ਲਹਿਰ (one year of Farmers Protest) ਨਾਲ ਸਾਰੇ ਲੋਕ ਸਿੱਧੇ ਜਾਂ ਅਸਿੱਧੇ ਤੌਰ ’ਤੇ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਇਹ ਬਿੱਲ ਪ੍ਰਸਤਾਵਿਤ ਕੀਤਾ ਗਿਆ ਸੀ ਤਾਂ ਵੱਖ-ਵੱਖ ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓ.), ਕਿਸਾਨ ਜਥੇਬੰਦੀਆਂ ਵੱਲੋਂ ਵੀ ਇਸ ਦਾ ਵਿਰੋਧ ਕੀਤਾ ਗਿਆ ਸੀ।

ਲੋਕ ਸਭਾ ਤੋਂ ਬਾਅਦ ਰਾਜ ਸਭਾ ਵਿੱਚ ਵੀ ਖੇਤੀ ਕਾਨੂੰਨ ਰੱਦ ਕਰਨ ਵਾਲੇ ਬਿੱਲ ਨੂੰ ਆਵਾਜ਼ੀ ਵੋਟ ਨਾਲ ਮਨਜ਼ੂਰੀ ਦਿੱਤੀ ਗਈ। ਇਸ ਦੌਰਾਨ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਦੇ ਮੈਂਬਰ ਬਿੱਲ 'ਤੇ ਚਰਚਾ ਲਈ ਹੰਗਾਮਾ ਕਰਦੇ ਰਹੇ। ਤ੍ਰਿਣਮੂਲ ਕਾਂਗਰਸ ਦੇ ਡੋਲਾ ਸੇਨ ਅਤੇ ਨਦੀਮੁਲ ਹੱਕ ਬਿਨ੍ਹਾਂ ਚਰਚਾ ਬਿੱਲ ਦੇ ਪਾਸ ਹੋਣ 'ਤੇ ਆਪਣਾ ਰੋਸ ਜ਼ਾਹਰ ਕਰਦੇ ਹੋਏ ਮੰਚ ਦੇ ਸਾਹਮਣੇ ਆ ਗਏ।

ਇਹ ਵੀ ਪੜ੍ਹੋ: Parliament Winter Session: ਸੰਸਦ ਦੇ ਦੋਵਾਂ ਸਦਨਾਂ ’ਚ ਖੇਤੀਬਾੜੀ ਕਾਨੂੰਨ ਵਾਪਸੀ ਬਿੱਲ ਪਾਸ

12 ਸਾਂਸਦ ਮੁਅੱਤਲ

ਖੇਤੀਬਾੜੀ ਕਾਨੂੰਨ ਰੱਦ ਕਰਨ ਬਿੱਲ 2021 (farm laws repeal bill 2021) ਪਾਸ ਹੋਣ ਤੋਂ ਬਾਅਦ ਪਿਛਲੇ ਮਾਨਸੂਨ ਸੈਸ਼ਨ ਦੌਰਾਨ ਰਾਜ ਸਭਾ ਵਿੱਚ ‘ਅਸ਼ਲੀਲ ਵਿਹਾਰ’ ਕਾਰਨ ਮੌਜੂਦਾ ਸੈਸ਼ਨ ਦੇ ਬਾਕੀ ਬਚੇ ਸਮੇਂ ਲਈ 12 ਵਿਰੋਧੀ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ।

ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਰਾਜ ਸਭਾ ਵਿੱਚ ਵਿਰੋਧੀ ਪਾਰਟੀਆਂ ਦੇ 12 ਮੈਂਬਰਾਂ ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਅਸ਼ਲੀਲ ਵਿਵਹਾਰ ਲਈ ਮੌਜੂਦਾ ਸਰਦ ਰੁੱਤ ਸੈਸ਼ਨ ਦੇ ਬਾਕੀ ਸਮੇਂ ਦੌਰਾਨ ਉੱਚ ਸਦਨ ਵਿੱਚੋਂ ਮੁਅੱਤਲ ਕਰਨ ਦਾ ਪ੍ਰਸਤਾਵ ਦਿੱਤਾ।

ਮਤੇ ਤਹਿਤ ਕਾਂਗਰਸ ਦੀ ਫੁੱਲੋ ਦੇਵੀ ਨੇਤਾਮ ਸਮੇਤ ਕੁੱਲ ਛੇ ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਤ੍ਰਿਣਮੂਲ ਕਾਂਗਰਸ ਦੇ ਦੋ, ਸ਼ਿਵ ਸੈਨਾ ਦੇ ਦੋ ਅਤੇ ਖੱਬੀਆਂ ਪਾਰਟੀਆਂ ਦੇ ਦੋ ਸੰਸਦ ਮੈਂਬਰਾਂ ਨੂੰ ਸਰਦ ਰੁੱਤ ਸੈਸ਼ਨ ਦੇ ਬਾਕੀ ਬਚੇ ਸਮੇਂ ਦੌਰਾਨ ਉਪਰਲੇ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ।

ਇਨ੍ਹਾਂ ਮੈਂਬਰਾਂ 'ਤੇ ਮਾਨਸੂਨ ਸੈਸ਼ਨ ਦੌਰਾਨ ਰਾਜ ਸਭਾ ਦੀ ਕਾਰਵਾਈ ਦੌਰਾਨ ਮਾਰਸ਼ਲਾਂ ਨਾਲ ਅਸ਼ਲੀਲ ਵਿਵਹਾਰ ਅਤੇ ਹੱਥੋਪਾਈ ਦਾ ਦੋਸ਼ ਹੈ।ਇਨ੍ਹਾਂ ਦੋਸ਼ਾਂ ਤੋਂ ਬਾਅਦ ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਮਾਮਲੇ ਦੀ ਜਾਂਚ ਲਈ ਕਮੇਟੀ ਦਾ ਗਠਨ ਕੀਤਾ ਸੀ। ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਆਧਾਰ ’ਤੇ ਅੱਜ ਇਨ੍ਹਾਂ ਸੰਸਦ ਮੈਂਬਰਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਲਗਾਤਾਰ ਹੋ ਰਹੇ ਹੰਗਾਮੇ ਕਾਰਨ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ।

ਇਹ ਵੀ ਪੜ੍ਹੋ: ਲੋਕਸਭਾ ਸਪੀਕਰ ਬਿਰਲਾ ਨੂੰ ਆਇਆ ਗੁੱਸਾ, ਜਾਣੋ ਕਿਉਂ

ਰਾਜ ਸਭਾ ਨੂੰ ਨਵਾਂ ਜਨਰਲ ਸਕੱਤਰ ਮਿਲਿਆ

ਚੇਅਰਮੈਨ ਐਮ ਵੈਂਕਈਆ ਨਾਇਡੂ ਨੇ ਮੀਟਿੰਗ ਦੀ ਸ਼ੁਰੂਆਤ ਵਿੱਚ ਰਾਜ ਸਭਾ ਦੇ ਨਵੇਂ ਸਕੱਤਰ ਜਨਰਲ ਪੀਸੀ ਮੋਦੀ ਨੂੰ ਮੈਂਬਰਾਂ ਨਾਲ ਜਾਣੂ ਕਰਵਾਇਆ। ਕੇਂਦਰੀ ਪ੍ਰਤੱਖ ਟੈਕਸ ਬੋਰਡ (ਸੀਬੀਡੀਟੀ) ਦੇ ਸਾਬਕਾ ਚੇਅਰਮੈਨ ਪ੍ਰਮੋਦ ਚੰਦਰ ਮੋਦੀ ਨੇ 12 ਨਵੰਬਰ ਨੂੰ ਰਾਜ ਸਭਾ ਦੇ ਨਵੇਂ ਸਕੱਤਰ ਜਨਰਲ ਵਜੋਂ ਅਹੁਦਾ ਸੰਭਾਲ ਲਿਆ ਹੈ।

ਮੁਲਤਵੀ ਹੋਣ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਦੁਪਹਿਰ 12.20 ਵਜੇ ਸ਼ੁਰੂ ਹੋਈ। ਸੰਸਦ ਦੇ ਪਿਛਲੇ ਮਾਨਸੂਨ ਸੈਸ਼ਨ ਵਿੱਚ ਹੋਏ ਵਿਘਨ ਦਾ ਜ਼ਿਕਰ ਕਰਦਿਆਂ ਚੇਅਰਮੈਨ ਨਾਇਡੂ ਨੇ ਮੈਂਬਰਾਂ ਨੂੰ ਇਸ ਨੂੰ ਨਾ ਦੁਹਰਾਉਣ ਦੀ ਅਪੀਲ ਕੀਤੀ ਅਤੇ ਆਸ ਪ੍ਰਗਟਾਈ ਕਿ ਇਹ ਸੈਸ਼ਨ ਫਲਦਾਇਕ ਸਾਬਤ ਹੋਵੇਗਾ।

ਜਿਵੇਂ ਹੀ ਉਨ੍ਹਾਂ ਨੇ ਪ੍ਰਸ਼ਨ ਕਾਲ ਸ਼ੁਰੂ ਕਰਨ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਮੈਂਬਰ ਜੀਵੀਐੱਲ ਨਰਸਿਮਹਾ ਰਾਓ ਦਾ ਨਾਂ ਲਿਆ ਤਾਂ ਵਿਰੋਧੀ ਧਿਰ ਦੇ ਮੈਂਬਰਾਂ ਨੇ ਹੰਗਾਮਾ ਕਰ ਦਿੱਤਾ। ਕਾਂਗਰਸ ਸਮੇਤ ਕੁਝ ਹੋਰ ਪਾਰਟੀਆਂ ਦੇ ਮੈਂਬਰਾਂ ਨੇ ਸਦਨ ਮੁਲਤਵੀ ਕਰਨ ਦੇ ਨੋਟਿਸ ਦਿੱਤੇ ਸਨ, ਜਿਨ੍ਹਾਂ ਨੂੰ ਚੇਅਰਮੈਨ ਨੇ ਰੱਦ ਕਰ ਦਿੱਤਾ ਸੀ।

ਇਸ ਤੋਂ ਬਾਅਦ ਵਿਰੋਧੀ ਪਾਰਟੀ ਦੇ ਮੈਂਬਰ ਕੁਰਸੀ ਦੇ ਮੰਚ ਨੇੜੇ ਆ ਗਏ ਅਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਨਾਇਡੂ ਨੇ ਹੰਗਾਮਾ ਕਰ ਰਹੇ ਸੰਸਦ ਮੈਂਬਰਾਂ ਨੂੰ ਅਜਿਹਾ ਨਾ ਕਰਨ ਦੀ ਅਪੀਲ ਕੀਤੀ ਅਤੇ ਸਦਨ ਵਿੱਚ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਹੰਗਾਮਾ ਜਾਰੀ ਰਿਹਾ ਅਤੇ ਸਦਨ ਦੀ ਕਾਰਵਾਈ ਕਈ ਵਾਰ ਵਿਘਨ ਪਈ।

7 ਨਵੇਂ ਮੈਂਬਰਾਂ ਨੇ ਚੁੱਕੀ ਸੰਹੁ

ਸੋਮਵਾਰ ਨੂੰ ਜਦੋਂ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋਇਆ ਤਾਂ 7 ਨਵੇਂ ਮੈਂਬਰਾਂ ਨੇ ਸਹੁੰ ਚੁੱਕੀ। ਹਾਲਾਂਕਿ ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਕਾਰਨ ਦੋਵਾਂ ਸਦਨਾਂ ਦੀ ਕਾਰਵਾਈ ਵਿੱਚ ਵਿਘਨ ਪਿਆ। ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਲੋਕ ਸਭਾ ਦੀ ਕਾਰਵਾਈ ਦੋ ਵਾਰ ਮੁਲਤਵੀ ਕੀਤੀ ਗਈ ਅਤੇ ਰਾਜ ਸਭਾ ਚਾਰ ਵਾਰ ਮੁਲਤਵੀ ਕਰਨ ਤੋਂ ਬਾਅਦ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.