ਬਨਿਹਾਲ/ਜੰਮੂ : ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਇੱਕ ਅੱਤਵਾਦੀ (ਨਾਰਕੋ-ਟੇਰਰ) ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਇੱਕ ਵਾਹਨ ਵਿੱਚੋਂ 30 ਕਿਲੋ ਕੋਕੀਨ ਬਰਾਮਦ ਕੀਤੀ ਹੈ। ਬਰਾਮਦ ਕੋਕੀਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 300 ਕਰੋੜ ਰੁਪਏ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਜੰਮੂ-ਸ੍ਰੀਨਗਰ ਨੈਸ਼ਨਲ ਹਾਈਵੇਅ ਦੇ ਨਾਲ ਲੱਗਦੇ ਬਨਿਹਾਲ ਇਲਾਕੇ ਤੋਂ ਕੋਕੀਨ ਦੀ ਬਰਾਮਦਗੀ ਤੋਂ ਬਾਅਦ ਪੰਜਾਬ ਦੇ ਦੋ ਨਿਵਾਸੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਕਰੋੜਾਂ ਦੀ ਹੈ ਕੋਕੀਨ: ਜੰਮੂ ਖੇਤਰ ਦੇ ਵਧੀਕ ਪੁਲਿਸ ਡਾਇਰੈਕਟਰ ਜਨਰਲ ਮੁਕੇਸ਼ ਸਿੰਘ ਨੇ ਦੱਸਿਆ ਕਿ , 'ਸ਼ਨੀਵਾਰ ਰਾਤ ਕਰੀਬ 10.30 ਵਜੇ ਸੀਨੀਅਰ ਪੁਲਿਸ ਕਪਤਾਨ ਮੋਹਿਤਾ ਸ਼ਰਮਾ ਦੀ ਅਗਵਾਈ ਹੇਠ ਰਾਮਬਨ ਪੁਲਿਸ ਨੇ ਬਨਿਹਾਲ ਰੇਲਵੇ ਚੌਕ ਨੇੜੇ ਕਸ਼ਮੀਰ ਤੋਂ ਜੰਮੂ ਆ ਰਹੇ ਇੱਕ ਵਾਹਨ ਨੂੰ ਰੋਕਿਆ, ਜਿਸ ਵਿੱਚੋਂ 30 ਕਿਲੋਗ੍ਰਾਮ ਕੋਕੀਨ ਬਰਾਮਦ ਕੀਤੀ ਗਈ ਹੈ।' ਉਨ੍ਹਾਂ ਦੱਸਿਆ ਕਿ ਫੜੇ ਗਏ ਨਸ਼ੀਲੇ ਪਦਾਰਥਾਂ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ 300 ਕਰੋੜ ਰੁਪਏ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧ ਵਿਚ ਦੋ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।'
-
Narco #terror module busted, 30 kg #Cocaine recovered 02 narcotic smugglers held by #Ramban Police from one Innova vehicle bearing No HR2W/4925 at Railway Chowk Banihal.02 narcotic smugglers held & Case FIR No. 242/2023 U/S 8/21/22/29 NDPS Act stands registered at P/S Banihal pic.twitter.com/ZYkTyCGe3W
— Police Media Centre Jammu (@ZPHQJammu) October 1, 2023 " class="align-text-top noRightClick twitterSection" data="
">Narco #terror module busted, 30 kg #Cocaine recovered 02 narcotic smugglers held by #Ramban Police from one Innova vehicle bearing No HR2W/4925 at Railway Chowk Banihal.02 narcotic smugglers held & Case FIR No. 242/2023 U/S 8/21/22/29 NDPS Act stands registered at P/S Banihal pic.twitter.com/ZYkTyCGe3W
— Police Media Centre Jammu (@ZPHQJammu) October 1, 2023Narco #terror module busted, 30 kg #Cocaine recovered 02 narcotic smugglers held by #Ramban Police from one Innova vehicle bearing No HR2W/4925 at Railway Chowk Banihal.02 narcotic smugglers held & Case FIR No. 242/2023 U/S 8/21/22/29 NDPS Act stands registered at P/S Banihal pic.twitter.com/ZYkTyCGe3W
— Police Media Centre Jammu (@ZPHQJammu) October 1, 2023
ਇਕ ਮੁਲਜ਼ਮ ਜਲੰਧਰ ਅਤੇ ਦੂਜਾ ਫ਼ਗਵਾੜਾ ਵਾਸੀ : ਅਧਿਕਾਰੀ ਕਿਹਾ ਕਿ ਕੋਕੀਨ ਦੀ ਸਫਲਤਾਪੂਰਵਕ ਬਰਾਮਦਗੀ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਇਕ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। ਸਿੰਘ ਨੇ ਦੱਸਿਆ ਕਿ ਥਾਣਾ ਬਨਿਹਾਲ ਵਿਖੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬਨਿਹਾਲ ਥਾਣਾ ਮੁਖੀ ਮੁਹੰਮਦ ਅਫਜ਼ਲ ਵਾਨੀ ਨੇ ਦੱਸਿਆ ਕਿ ਫੜੇ ਗਏ ਸਮੱਗਲਰਾਂ ਦੀ ਪਛਾਣ ਪੰਜਾਬ ਤੋਂ ਸਰਬਜੀਤ ਸਿੰਘ ਵਾਸੀ ਜਲੰਧਰ ਅਤੇ ਫਗਵਾੜਾ ਦੇ ਹਨੀ ਬਸਰਾ ਵਜੋਂ ਹੋਈ ਹੈ।
ਉੱਤਰੀ ਕਸ਼ਮੀਰ ਤੋਂ ਪੰਜਾਬ ਲਿਜਾਈ ਜਾ ਰਹੀ ਸੀ ਕੋਕੀਨ: ਪੁਲਿਸ ਅਨੁਸਾਰ ਗੱਡੀ ਦੀ ਛੱਤ ’ਤੇ ਤਿੰਨ ਕਿਲੋਗ੍ਰਾਮ ਕੋਕੀਨ ਛੁਪਾ ਕੇ ਰੱਖੀ ਗਈ ਸੀ, ਜਦਕਿ ਉਨ੍ਹਾਂ ਦੇ ਸਾਮਾਨ ’ਚੋਂ 27 ਕਿਲੋਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਵਾਨੀ ਨੇ ਦੱਸਿਆ ਕਿ ਜਦੋਂ ਤਸਕਰਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪਿੱਛਾ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਕੋਕੀਨ ਸਰਹੱਦ ਪਾਰ ਤੋਂ ਤਸਕਰੀ ਕਰਕੇ ਉੱਤਰੀ ਕਸ਼ਮੀਰ ਤੋਂ ਪੰਜਾਬ ਲਿਜਾਈ ਜਾ ਰਹੀ ਸੀ।