ETV Bharat / bharat

Wrestlers Protest: ਪਹਿਲਵਾਨਾਂ ਦਾ ਕੈਂਡਲ ਮਾਰਚ, "ਨਵੇਂ ਸੰਸਦ ਭਵਨ ਦੇ ਸਾਹਮਣੇ ਹੋਵੇਗੀ ਮਹਿਲਾ ਮਹਾਪੰਚਾਇਤ" - ਪ੍ਰੈਸ ਕਾਨਫਰੰਸ

ਮੰਗਲਵਾਰ ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਇੰਡੀਆ ਗੇਟ ਤੱਕ ਕੈਂਡਲ ਮਾਰਚ ਕੱਢਿਆ। ਇਸ ਦੌਰਾਨ ਕਈ ਆਗੂਆਂ ਅਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਸਮੇਤ ਹਜ਼ਾਰਾਂ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਪ੍ਰਦਰਸ਼ਨ ਦਾ ਸਮਰਥਨ ਕੀਤਾ। ਇਸ ਮਾਰਚ ਵਿੱਚ ਖਾਪ ਦੇ ਪ੍ਰਤੀਨਿਧ ਦੇ ਨਾਲ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਵੀ ਪਹੁੰਚੇ।

Wrestlers march from Jantar Mantar to India Gate for the arrest of Brij Bhushan Singh
ਪਹਿਲਵਾਨਾਂ ਦਾ ਕੈਂਡਲ ਮਾਰਚ, ਕਿਹਾ- ਨਵੇਂ ਸੰਸਦ ਭਵਨ ਦੇ ਸਾਹਮਣੇ ਹੋਵੇਗੀ ਮਹਿਲਾ ਮਹਾਪੰਚਾਇਤ
author img

By

Published : May 24, 2023, 10:09 AM IST

ਨਵੀਂ ਦਿੱਲੀ : ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪਹਿਲਵਾਨਾਂ ਨੇ ਮੰਗਲਵਾਰ ਨੂੰ ਜੰਤਰ-ਮੰਤਰ ਤੋਂ ਇੰਡੀਆ ਗੇਟ ਤੱਕ ਕੈਂਡਲ ਮਾਰਚ ਕੱਢਿਆ। ਇਸ ਮਾਰਚ ਵਿੱਚ ਖਾਪ ਦੇ ਪ੍ਰਤੀਨਿਧ ਦੇ ਨਾਲ ਸਾਬਕਾ ਰਾਜਪਾਲ ਸਤਿਆਪਾਲ ਮਲਿਕ ਵੀ ਪਹੁੰਚੇ। ਉਨ੍ਹਾਂ ਤੋਂ ਇਲਾਵਾ ਪਾਲਮ 360 ਪਿੰਡ ਦੇ ਪ੍ਰਧਾਨ ਸੁਰਿੰਦਰ ਸੋਲੰਕੀ, ਕਾਂਗਰਸੀ ਆਗੂ ਕ੍ਰਿਸ਼ਨਾ ਪੁਨੀਆ ਸਮੇਤ ਹਜ਼ਾਰਾਂ ਲੋਕ ਮਾਰਚ ਵਿੱਚ ਸ਼ਾਮਲ ਹੋਏ।

ਕੇਂਦਰ ਸਰਕਾਰ ਅਤੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਨਾਅਰੇਬਾਜ਼ੀ : ਇਸ ਦੌਰਾਨ ਇਸ ਮਾਰਚ ਵਿੱਚ ਸ਼ਾਮਲ ਹੋਏ ਸਮਰਥਕਾਂ ਨੇ ਕੇਂਦਰ ਸਰਕਾਰ ਅਤੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਪਹਿਲਵਾਨ ਜੰਤਰ-ਮੰਤਰ ਪਰਤ ਗਏ। ਪ੍ਰੈਸ ਕਾਨਫਰੰਸ ਵਿੱਚ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਲੋਕਾਂ ਦੇ ਪਿਆਰ ਅਤੇ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ, ਜਿਸ ਕਾਰਨ ਜੰਤਰ-ਮੰਤਰ ਤੋਂ ਇੰਡੀਆ ਗੇਟ ਤੱਕ ਸਾਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਈ। ਸਾਡਾ ਇਹ ਮਾਰਚ ਆਸਾਨੀ ਨਾਲ ਸੰਪੰਨ ਹੋਇਆ ਅਤੇ ਇਸ ਲਈ ਅਸੀਂ ਦੇਸ਼ ਵਾਸੀਆਂ ਦਾ ਧੰਨਵਾਦ ਕਰਦੇ ਹਾਂ।

  1. ਉੱਤਰਾਖੰਡ 'ਚ ਤੂਫਾਨ ਨੇ ਮਚਾਈ ਤਬਾਹੀ, ਤਿੰਨ ਦੀ ਮੌਤ, ਕਈ ਜ਼ਖਮੀ
  2. ਹੈਦਰਾਬਾਦ 'ਚ ਕੁੱਤੇ ਦੇ ਹਮਲੇ ਤੋਂ ਬਚਣ ਲਈ ਡਿਲੀਵਰੀ ਏਜੰਟ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ
  3. ਨਿਕਾਹ ਮੌਕੇ ਲਾੜੇ ਨੇ ਮੰਗਿਆ ਦਹੇਜ ਅਤੇ ਬੁਲਟ, ਦਹੇਜ ਨਾ ਮਿਲਣ ਉੱਤੇ ਬਗੈਰ ਲਾੜੀ ਦੇ ਵਾਪਿਸ ਪਰਤੀ ਬਰਾਤ

ਇਕ ਮਹੀਨੇ ਮਗਰੋਂ ਵੀ ਕੋਈ ਇਨਸਾਫ਼ ਨਹੀਂ : ਉਨ੍ਹਾਂ ਨੇ ਕਿਹਾ, 'ਅੱਜ ਇਕ ਮਹੀਨਾ ਹੋ ਗਿਆ ਹੈ ਸਾਨੂੰ ਪ੍ਰਦਰਸ਼ਨ ਕਰਦੇ ਹੋਏ, ਪਰ ਅਜੇ ਤੱਕ ਸਾਨੂੰ ਇਨਸਾਫ ਨਹੀਂ ਮਿਲਿਆ। ਇਹ ਲੜਾਈ ਸਿਰਫ਼ ਸਾਡੀ ਹੀ ਨਹੀਂ, ਪੂਰੇ ਦੇਸ਼ ਦੀਆਂ ਧੀਆਂ ਦੀ ਹੈ। ਜੇਕਰ ਸਾਨੂੰ ਇਨਸਾਫ਼ ਮਿਲ ਗਿਆ ਤਾਂ ਸਮਝੋ ਉਨ੍ਹਾਂ ਸਾਰੀਆਂ ਧੀਆਂ ਨੂੰ ਇਨਸਾਫ਼ ਮਿਲੇਗਾ, ਜਿਨ੍ਹਾਂ ਨਾਲ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ। ਵਿਨੇਸ਼ ਫੋਗਾਟ ਨੇ ਅੱਗੇ ਦੱਸਿਆ ਕਿ ਆਉਣ ਵਾਲੀ 28 ਮਈ ਨੂੰ ਨਵੇਂ ਸੰਸਦ ਭਵਨ ਦੇ ਸਾਹਮਣੇ ਔਰਤਾਂ ਦੀ ਮਹਾਪੰਚਾਇਤ ਹੋਵੇਗੀ। ਸਾਡੀਆਂ ਖਾਪ ਪੰਚਾਇਤਾਂ ਨਾਲ ਗੱਲਬਾਤ ਚੱਲ ਰਹੀ ਹੈ ਕਿ ਸਾਡੀ ਭਵਿੱਖੀ ਰਣਨੀਤੀ ਕੀ ਹੋਵੇਗੀ। ਜੋ ਵੀ ਫੈਸਲਾ ਹੋਵੇਗਾ, ਅਸੀਂ ਉਸ ਅਨੁਸਾਰ ਹੀ ਅੱਗੇ ਵਧਾਂਗੇ।

ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਧਰਨਾ ਜਾਰੀ ਰਹੇਗਾ : ਇਸ ਮੌਕੇ ਪਹਿਲਵਾਨ ਬਜਰੰਗ ਪੁਨੀਆ ਨੇ ਕਿਹਾ ਕਿ ਜਦੋਂ ਤੱਕ ਸਾਨੂੰ ਇਨਸਾਫ਼ ਨਹੀਂ ਮਿਲਦਾ ਸਾਡਾ ਧਰਨਾ ਜਾਰੀ ਰਹੇਗਾ | ਪਹਿਲਵਾਨ ਸਾਕਸ਼ੀ ਮਲਿਕ ਨੇ ਕਿਹਾ, ਇਹ ਦੇਸ਼ ਦੀਆਂ ਧੀਆਂ ਦੀ ਲੜਾਈ ਹੈ, ਜਿਸ ਵਿੱਚ ਤੁਹਾਨੂੰ ਸਾਰਿਆਂ ਨੂੰ ਸਾਡਾ ਸਾਥ ਦੇਣਾ ਹੋਵੇਗਾ ਤਾਂ ਜੋ ਸਾਨੂੰ ਇਨਸਾਫ਼ ਮਿਲ ਸਕੇ। ਸਾਨੂੰ ਇਨਸਾਫ਼ ਦਿਵਾਉਣ ਲਈ ਜੰਤਰ-ਮੰਤਰ ਤੋਂ ਇੰਡੀਆ ਗੇਟ ਤੱਕ ਮਾਰਚ ਵਿੱਚ ਹਜ਼ਾਰਾਂ ਲੋਕਾਂ ਨੇ ਹਿੱਸਾ ਲਿਆ। ਸਾਡੇ ਅੰਦੋਲਨ ਦਾ ਇੱਕ ਮਹੀਨਾ ਪੂਰਾ ਹੋਣ ਤੋਂ ਬਾਅਦ ਵੀ ਸਾਨੂੰ ਇਨਸਾਫ਼ ਮਿਲਣ ਦੀ ਕੋਈ ਉਮੀਦ ਨਜ਼ਰ ਨਹੀਂ ਆ ਰਹੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.