ETV Bharat / bharat

Wrestlers protest: ਜੰਤਰ-ਮੰਤਰ ਵਿਖੇ ਪਹੁੰਚੇ ਕਿਸਾਨਾਂ ਨੇ ਤੋੜੀ ਬੈਰੀਕੇਡਿੰਗ

ਦਿੱਲੀ ਦੇ ਜੰਤਰ-ਮੰਤਰ 'ਤੇ ਪਹਿਲਵਾਨਾਂ ਦਾ ਵਿਰੋਧ ਪ੍ਰਦਰਸ਼ਨ ਵਿੱਚ ਪੰਜਾਬ ਤੋਂ ਜੰਤਰ-ਮੰਤਰ ਪੁੱਜੇ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਬੈਰੀਕੇਡਿੰਗ ਤੋੜ ਕੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ ਪਰ ਇਸ ਕਾਰਨ ਪ੍ਰਦਰਸ਼ਨਕਾਰੀ ਤੁਰੰਤ ਸ਼ਾਂਤ ਹੋ ਗਏ। ਫਿਲਹਾਲ ਸਥਿਤੀ ਕਾਬੂ ਹੇਠ ਹੈ।

author img

By

Published : May 8, 2023, 1:42 PM IST

Wrestlers protest: Farmers arrived at Jantar Mantar and broke the barricading
ਜੰਤਰ-ਮੰਤਰ ਵਿਖੇ ਪਹੁੰਚੇ ਕਿਸਾਨਾਂ ਨੇ ਤੋੜੀ ਬੈਰੀਕੇਡਿੰਗ

ਨਵੀਂ ਦਿੱਲੀ: ਦਿੱਲੀ ਦੇ ਜੰਤਰ-ਮੰਤਰ 'ਤੇ ਪਹਿਲਵਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਹਿਲਵਾਨਾਂ ਦਾ ਧਰਨਾ ਅੱਜ 16ਵੇਂ ਦਿਨ ਵੀ ਜਾਰੀ ਹੈ ਪਰ ਕੱਲ੍ਹ ਹੋਈ ਪ੍ਰੈੱਸ ਕਾਨਫਰੰਸ ਤੋਂ ਬਾਅਦ ਵੱਖ-ਵੱਖ ਸੂਬਿਆਂ ਤੋਂ ਖਾਪ ਪੰਚਾਇਤ ਨਾਲ ਜੁੜੇ ਲੋਕ ਪਹਿਲਵਾਨਾਂ ਦੇ ਸਮਰਥਨ ਵਿੱਚ ਸਵੇਰ ਤੋਂ ਹੀ ਪਹੁੰਚ ਰਹੇ ਹਨ। ਜੰਤਰ-ਮੰਤਰ ਵਿਖੇ ਅੱਜ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਪੰਜਾਬ ਦੀਆਂ ਕੁਝ ਕਿਸਾਨ ਜਥੇਬੰਦੀਆਂ ਨੇ ਬੈਰੀਕੇਡ ਤੋੜ ਕੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਬੈਰੀਕੇਡਿੰਗ ਨੂੰ ਹੇਠਾਂ ਸੁੱਟ ਦਿੱਤੀ ਅਤੇ ਬੈਰੀਕੇਡਿੰਗ ਨੂੰ ਅੰਦਰ ਤੱਕ ਖਿੱਚ ਲਿਆ। ਹਾਲਾਂਕਿ ਮੌਕੇ 'ਤੇ ਵੱਡੀ ਗਿਣਤੀ 'ਚ ਪੁਲਸ ਫੋਰਸ ਵੀ ਮੌਜੂਦ ਸੀ, ਜਿਸ ਤੋਂ ਬਾਅਦ ਸਥਿਤੀ 'ਤੇ ਕਾਬੂ ਪਾਇਆ ਗਿਆ।

ਕਿਸਾਨਾਂ ਵੱਲੋਂ ਬੈਰੀਕੇਡਿੰਗ ਤੋੜ ਕੇ ਅੰਦਰ ਜਾਣ ਦੀ ਕੋਸ਼ਿਸ਼ : ਘਟਨਾ ਸਵੇਰੇ 11:07 ਵਜੇ ਦੀ ਦੱਸੀ ਜਾ ਰਹੀ ਹੈ। ਪੰਜਾਬ ਦੀਆਂ ਕੁਝ ਕਿਸਾਨ ਜਥੇਬੰਦੀਆਂ ਪਹਿਲਵਾਨਾਂ ਦੇ ਸਮਰਥਨ ਵਿੱਚ ਪਹੁੰਚ ਗਈਆਂ ਸਨ। ਇਸ ਦੌਰਾਨ ਉਨ੍ਹਾਂ ਨੇ ਕਾਫੀ ਹੰਗਾਮਾ ਕੀਤਾ ਅਤੇ ਨਾਅਰੇਬਾਜ਼ੀ ਕਰਦੇ ਹੋਏ ਬੈਰੀਕੇਡਿੰਗ ਨੂੰ ਹੇਠਾਂ ਖਿੱਚ ਲਿਆ ਅਤੇ ਬੈਰੀਕੇਡ ਖਿੱਚ ਕੇ ਅੰਦਰ ਵੜ ਗਏ। ਹਾਲਾਂਕਿ ਦਿੱਲੀ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਫਿਲਹਾਲ ਸਥਿਤੀ ਆਮ ਵਾਂਗ ਹੈ। ਕੁਝ ਮਿੰਟਾਂ ਦਾ ਇਹ ਹੰਗਾਮਾ ਜੰਤਰ-ਮੰਤਰ 'ਤੇ ਦੇਖਣ ਨੂੰ ਮਿਲਿਆ। ਪੁਲਿਸ ਵੱਲੋਂ ਜੰਤਰ-ਮੰਤਰ ਜਾਣ ਲਈ ਇੱਕ ਪਾਸੇ ਦਾ ਰਸਤਾ ਵੀ ਦਿੱਤਾ ਗਿਆ ਸੀ ਪਰ ਪਹਿਲਵਾਨਾਂ ਦੇ ਸਮਰਥਨ ਵਿੱਚ ਜੰਤਰ-ਮੰਤਰ ਪੁੱਜੇ ਕਿਸਾਨਾਂ ਨੇ ਬੈਰੀਕੇਡਿੰਗ ਤੋੜ ਕੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ।

  1. MIG-21 Crash : ਹਨੂੰਮਾਨਗੜ੍ਹ ਵਿੱਚ MIG-21 ਹਾਦਸਾਗ੍ਰਸਤ, 2 ਸਥਾਨਕ ਵਾਸੀਆਂ ਦੀ ਮੌਤ, ਪਾਇਲਟ ਸੁਰੱਖਿਅਤ
  2. ਦੇਸ਼ ਦੇ ਪਹਿਲੇ ਏਅਰ ਫੋਰਸ ਹੈਰੀਟੇਜ ਸੈਂਟਰ ਦੀ ਸ਼ੁਰੂਆਤ ਅੱਜ, ਰੱਖਿਆ ਮੰਤਰੀ ਕਰਨੇ ਉਦਘਾਟਨ
  3. BSF Action on Border: ਅੰਮ੍ਰਿਤਸਰ ਸਰਹੱਦ 'ਤੇ ਫੌਜ ਨੇ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਸੁੱਟੀ ਡੇਢ ਕਿਲੋ ਹੈਰੋਇਨ ਕੀਤੀ ਜ਼ਬਤ

ਘਟਨਾ ਮਗਰੋਂ ਪੁਲਿਸ ਪੂਰੀ ਤਰ੍ਹਾਂ ਚੌਕਸ : ਇਸ ਘਟਨਾ ਤੋਂ ਬਾਅਦ ਪੁਲਿਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਜੰਤਰ-ਮੰਤਰ ਦੇ ਆਲੇ-ਦੁਆਲੇ ਵਾਧੂ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ ਅਤੇ ਆਰਏਐਫ ਦੀ ਟੀਮ ਵੀ ਤਾਇਨਾਤ ਕੀਤੀ ਗਈ ਹੈ। ਪੰਜਾਬ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਵੀ ਜੰਤਰ-ਮੰਤਰ ਪੁੱਜ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਐਤਵਾਰ ਨੂੰ ਕਈ ਸੂਬਿਆਂ ਦੇ ਕਿਸਾਨ ਸੰਗਠਨ ਜੰਤਰ-ਮੰਤਰ ਪਹੁੰਚੇ ਅਤੇ ਸਰਕਾਰ ਨੂੰ 21 ਮਈ ਤੱਕ ਦਾ ਅਲਟੀਮੇਟਮ ਦਿੱਤਾ।

ਇਸ ਵਿੱਚ ਪੰਜਾਬ ਤੋਂ ਗਜੰਤਰ-ਮੰਤਰ ਪਹੁੰਚੇ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਕਾਫੀ ਹੰਗਾਮਾ ਕੀਤਾ। ਧਰਨਾਕਾਰੀ ਕਿਸਾਨ ਬੈਰੀਕੇਡਿੰਗ ਤੋੜ ਕੇ ਅੰਦਰ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਦੌਰਾਨ ਬੈਰੀਕੇਡਿੰਗ ਹੇਠਾਂ ਉਤਾਰ ਕੇ ਖਿੱਚ ਕੇ ਲੈ ਗਏ। ਹਾਲਾਂਕਿ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਸਨ ਪਰ ਇਸ ਕਾਰਨ ਪ੍ਰਦਰਸ਼ਨਕਾਰੀ ਤੁਰੰਤ ਸ਼ਾਂਤ ਹੋ ਗਏ। ਫਿਲਹਾਲ ਸਥਿਤੀ ਕਾਬੂ ਹੇਠ ਹੈ।ਕਿਹਾ ਗਿਆ ਕਿ ਜੇਕਰ ਸਰਕਾਰ ਪਹਿਲਵਾਨਾਂ ਦੀ ਮੰਗ ਨਾ ਮੰਨੀ ਤਾਂ ਵੱਡਾ ਫੈਸਲਾ ਲਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.