ETV Bharat / bharat

wrestlers protest: ਖੇਡ ਮੰਤਰਾਲੇ ਨੇ WFI ਪ੍ਰਧਾਨ ਤੋਂ ਮੰਗਿਆ ਅਸਤੀਫਾ !, ਜਾਣੋ ਹੁਣ ਤਕ ਦੀ ਪੂਰੀ ਕਹਾਣੀ - ਜਿਨਸੀ ਅਤੇ ਮਾਨਸਿਕ ਸ਼ੋਸ਼ਣ

WFI ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਖਿਲਾਫ ਭਾਰਤੀ ਸਟਾਰ ਪਹਿਲਵਾਨਾਂ ਦਾ ਅੰਦੋਲਨ ਜਾਰੀ ਹੈ। ਪ੍ਰਧਾਨ ਬ੍ਰਿਜ ਭੂਸ਼ਣ ਸਿੰਘ 'ਤੇ ਜਿਨਸੀ ਅਤੇ ਮਾਨਸਿਕ ਸ਼ੋਸ਼ਣ ਦੇ ਕਈ ਗੰਭੀਰ ਦੋਸ਼ਾਂ ਕਾਰਨ ਪਹਿਲਵਾਨ ਖੇਡ ਮੰਤਰੀ ਨੂੰ ਮਿਲ ਚੁੱਕੇ ਹਨ। ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਬ੍ਰਿਜ ਭੂਸ਼ਣ ਨੂੰ ਖੇਡ ਮੰਤਰਾਲੇ ਤੋਂ ਅਸਤੀਫਾ ਦੇਣ ਲਈ ਕਿਹਾ ਗਿਆ ਹੈ।

Wrestlers protest: Sports Ministry asked WFI president to resign
ਖੇਡ ਮੰਤਰਾਲੇ ਨੇ WFI ਪ੍ਰਧਾਨ ਤੋਂ ਮੰਗਿਆ ਅਸਤੀਫਾ
author img

By

Published : Jan 20, 2023, 7:38 AM IST

ਨਵੀਂ ਦਿੱਲੀ: ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਖਿਲਾਫ ਭਾਰਤੀ ਸਟਾਰ ਪਹਿਲਵਾਨਾਂ ਦਾ ਦਿੱਲੀ ਦੇ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਜਾਰੀ ਹੈ। ਵਿਰੋਧ ਕਰ ਰਹੇ ਕੁਝ ਪਹਿਲਵਾਨਾਂ ਨੇ ਖੇਡ ਮੰਤਰੀ ਨਾਲ ਮੁਲਾਕਾਤ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਾਰਤ ਸਰਕਾਰ ਦੇ ਖੇਡ ਮੰਤਰਾਲੇ ਨੇ ਬ੍ਰਿਜ ਭੂਸ਼ਣ ਸਿੰਘ ਨੂੰ 24 ਘੰਟਿਆਂ ਦੇ ਅੰਦਰ ਅਸਤੀਫਾ ਦੇਣ ਲਈ ਕਿਹਾ ਹੈ। ਇਸ ਦੇ ਨਾਲ ਹੀ ਹੁਣ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਵੀ ਪਹਿਲਵਾਨਾਂ ਦੇ ਸਮਰਥਨ 'ਚ ਆ ਗਈ ਹੈ।

ਇਹ ਵੀ ਪੜੋ: WFI ਪ੍ਰਧਾਨ ਖ਼ਿਲਾਫ਼ ਪਹਿਲਵਾਨਾਂ ਦਾ ਪ੍ਰਦਰਸ਼ਨ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ...

ਖੇਡ ਫੈਡਰੇਸ਼ਨ ਨੂੰ ਭੇਜਿਆ ਨੋਟਿਸ: ਇਸ ਦੇ ਨਾਲ ਹੀ ਪਹਿਲਵਾਨ ਬਜਰੰਗ ਪੂਨੀਆ, ਵਿਨੇਸ਼ ਫੋਗਾਟ, ਸਾਕਸ਼ੀ ਮਲਿਕ, ਬਬੀਤਾ ਫੋਗਾਟ, ਸਤਿਆਵਰਤ ਅਤੇ ਅੰਸ਼ੂ ਮਲਿਕ ਖੇਡ ਮੰਤਰੀ ਅਨੁਰਾਗ ਠਾਕੁਰ ਨੂੰ ਮਿਲਣ ਲਈ ਦਿੱਲੀ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਖੇਡ ਮੰਤਰੀ ਨੇ ਸਾਰੇ ਪਹਿਲਵਾਨਾਂ ਨੂੰ ਰਾਤ 10 ਵਜੇ ਡਿਨਰ ਲਈ ਬੁਲਾਇਆ। ਇਸ ਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਦੇ ਇਲਜ਼ਾਮ ਗੰਭੀਰ ਹਨ, ਉਨ੍ਹਾਂ ਦੀ ਜਾਂਚ ਕੀਤੀ ਜਾਵੇਗੀ। ਖੇਡ ਫੈਡਰੇਸ਼ਨ ਨੂੰ ਨੋਟਿਸ ਭੇਜ ਕੇ 72 ਘੰਟਿਆਂ ਵਿੱਚ ਜਵਾਬ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਹਰਿਆਣਾ ਦੀ ਖਾਪ ਪੰਚਾਇਤ ਨੇ ਪਹਿਲਵਾਨਾਂ ਦੇ ਸਮਰਥਨ 'ਚ ਦਿੱਲੀ ਤੱਕ ਮਾਰਚ ਕਰਨ ਦੀ ਚਿਤਾਵਨੀ ਦਿੱਤੀ ਹੈ।

ਏਬੀਵੀਪੀ ਵੱਲੋਂ ਧਰਨੇ ਦਾ ਸਮਰਥਨ: ਦੂਜੇ ਪਾਸੇ ਏਬੀਵੀਪੀ ਨੇ ਧਰਨੇ ਵਾਲੀ ਥਾਂ ’ਤੇ ਪਹਿਲਵਾਨਾਂ ਦੇ ਅੰਦੋਲਨ ਦਾ ਸਮਰਥਨ ਕੀਤਾ। ਏਵੀਵੀਪੀ ਨੇ ਕਿਹਾ ਹੈ ਕਿ ਖਿਡਾਰੀ ਦੇਸ਼ ਦਾ ਮਾਣ ਅਤੇ ਸਨਮਾਨ ਹਨ। ਇਸ ਲਈ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਖਿਡਾਰੀਆਂ ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਸਰਕਾਰ ਨੂੰ ਉੱਚ ਪੱਧਰੀ ਕਮੇਟੀ ਬਣਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕਰਨਾ ਚਾਹੀਦਾ ਹੈ।

ਏਵੀਵੀਪੀ ਦੇ ਕੌਮੀ ਜਨਰਲ ਸਕੱਤਰ ਯਾਗਿਆਵਲਕਿਆ ਸ਼ੁਕਲਾ ਨੇ ਕਿਹਾ, ‘ਸਰਕਾਰ ਨੂੰ ਓਲੰਪਿਕ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਜਲਦੀ ਫੈਸਲਾ ਲੈਣਾ ਹੋਵੇਗਾ। ਦਿੱਲੀ ਵਿੱਚ ਖਿਡਾਰੀਆਂ ਦੇ ਪ੍ਰਦਰਸ਼ਨ ਨੂੰ ਲੈ ਕੇ ਪੈਦਾ ਹੋਏ ਮੁੱਦਿਆਂ ਦੀ ਸਰਕਾਰ ਨੂੰ ਜਾਂਚ ਕਰਕੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਅਤੇ ਤੱਥਾਂ ਦੇ ਆਧਾਰ ’ਤੇ ਖਿਡਾਰੀਆਂ ਦੇ ਹਿੱਤ ਵਿੱਚ ਕਦਮ ਚੁੱਕਣੇ ਚਾਹੀਦੇ ਹਨ।

ਜਾਣੋ ਕੀ ਹੈ ਪੂਰਾ ਮਾਮਲਾ ?: ਇਸ ਮਾਮਲੇ 'ਤੇ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਸਾਕਸ਼ੀ ਮਲਿਕ, ਵਿਨੇਸ਼ ਫੋਗਾਟ, ਸੰਗੀਤਾ ਫੋਗਾਟ, ਅੰਸ਼ੂ ਮਲਿਕ, ਬਜਰੰਗ ਪੂਨੀਆ ਅਤੇ ਸਤਿਆਵਰਤ ਕਾਦਿਆਨ ਵਰਗੇ ਸਟਾਰ ਪਹਿਲਵਾਨ ਬੁੱਧਵਾਰ ਸਵੇਰੇ 11 ਵਜੇ ਅਚਾਨਕ ਜੰਤਰ-ਮੰਤਰ ਵਿਖੇ ਧਰਨੇ 'ਤੇ ਬੈਠ ਗਏ ਅਤੇ WFI ਪ੍ਰਧਾਨ 'ਤੇ ਮਨਮਾਨੀ ਕਰਨ ਅਤੇ ਜਿਨਸੀ ਸ਼ੋਸ਼ਣ ਦੇ ਨਾਲ-ਨਾਲ ਛੇੜਛਾੜ ਦੇ ਇਲਜ਼ਾਮ ਲਗਾਏ ਹਨ, ਇਸ ਤੋਂ ਬਾਅਦ ਮਾਮਲੇ ਨੇ ਤੂਲ ਫੜ ਲਿਆ ਹੈ।

ਇਨ੍ਹਾਂ ਖਿਡਾਰੀਆਂ ਨੂੰ ਹਰ ਪਾਸੇ ਤੋਂ ਸਮਰਥਨ ਮਿਲ ਰਿਹਾ ਹੈ। ਗੀਤਾ ਫੋਗਾਟ, ਬਬੀਤਾ ਫੋਗਾਟ ਸਮੇਤ ਹੋਰਨਾਂ ਨੇ ਇਸ ਮਾਮਲੇ ਨੂੰ ਲੈ ਕੇ ਟਵੀਟ ਕਰਕੇ ਖਿਡਾਰੀਆਂ ਨੂੰ ਆਪਣਾ ਸਮਰਥਨ ਦਿੱਤਾ ਹੈ। ਇਸ ਦੇ ਨਾਲ ਹੀ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਵੀ ਬੁੱਧਵਾਰ ਦੇਰ ਸ਼ਾਮ ਵਿਨੇਸ਼ ਫੋਗਾਟ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਸਮਰਥਨ ਦਿੱਤਾ। ਇਸ ਸਬੰਧੀ ਦਿੱਲੀ ਪੁਲਿਸ ਨੂੰ ਨੋਟਿਸ ਵੀ ਭੇਜਿਆ ਗਿਆ ਹੈ।

ਇਹ ਵੀ ਪੜੋ: ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਾਲ ਲੈਫਟੀਨੈਂਟ ਦੇ ਬੇਟੇ ਨੇ ਕੀਤੀ ਛੇੜਛਾੜ, ਕਾਰ ਨਾਲ 15 ਮੀਟਰ ਤੱਕ ਘਸੀਟਿਆ

ETV Bharat Logo

Copyright © 2025 Ushodaya Enterprises Pvt. Ltd., All Rights Reserved.