ETV Bharat / bharat

President Election 2022: ਯਸ਼ਵੰਤ ਸਿਨਹਾ ਨੂੰ ਵਿਰੋਧੀ ਪਾਰਟੀਆਂ ਨੇ ਸਾਂਝਾ ਉਮੀਦਵਾਰ ਐਲਾਨਿਆ

ਰਾਸ਼ਟਰਪਤੀ ਚੋਣ 2022 ਦੇ ਉਮੀਦਵਾਰ ਲਈ ਸ਼ਰਦ ਪਵਾਰ ਦੀ ਪ੍ਰਧਾਨਗੀ ਹੇਠ 17 ਵਿਰੋਧੀ ਪਾਰਟੀਆਂ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ ਯਸ਼ਵੰਤ ਸਿਨਹਾ ਨੂੰ ਰਾਸ਼ਟਰਪਤੀ ਲਈ ਸਾਰੀਆਂ ਪਾਰਟੀਆਂ ਵੱਲੋਂ ਸਾਂਝਾ ਉਮੀਦਵਾਰ ਐਲਾਨਿਆ ਗਿਆ ਹੈ। ਬੈਠਕ ਤੋਂ ਬਾਅਦ ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਕਿਹਾ ਕਿ ਅਸੀਂ (ਵਿਰੋਧੀ ਪਾਰਟੀਆਂ) ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਹੈ ਕਿ ਯਸ਼ਵੰਤ ਸਿਨਹਾ ਰਾਸ਼ਟਰਪਤੀ ਚੋਣ ਲਈ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਹੋਣਗੇ।

ਯਸ਼ਵੰਤ ਸਿਨਹਾ ਨੂੰ ਵਿਰੋਧੀ ਪਾਰਟੀਆਂ ਨੇ ਸਾਂਝਾ ਉਮੀਦਵਾਰਾ ਐਲਾਨਿਆ

author img

By

Published : Jun 21, 2022, 4:10 PM IST

Updated : Jun 21, 2022, 4:32 PM IST

ਦਿੱਲੀ: ਰਾਸ਼ਟਰਪਤੀ ਚੋਣ 2022 ਦੇ ਉਮੀਦਵਾਰ ਲਈ ਸ਼ਰਦ ਪਵਾਰ ਦੀ ਪ੍ਰਧਾਨਗੀ ਹੇਠ 17 ਵਿਰੋਧੀ ਪਾਰਟੀਆਂ ਦੀ ਅਹਿਮ ਮੀਟਿੰਗ ਹੋਈ ਹੈ। ਸ਼ਰਦ ਪਵਾਰ ਨੇ ਮੀਟਿੰਗ ਵਿੱਚ ਏਆਈਐਮਆਈਐਮ ਦੇ ਪ੍ਰਧਾਨ ਅਸਦੁਦੀਨ ਓਵੈਸੀ ਨੂੰ ਵੀ ਸੱਦਾ ਦਿੱਤਾ ਸੀ। ਇਸ ਦੌਰਾਨ ਟੀਐਮਸੀ ਨੇ ਦਾਅਵਾ ਕੀਤਾ ਸੀ ਕਿ ਯਸ਼ਵੰਤ ਸਿਨਹਾ ਰਾਸ਼ਟਰਪਤੀ ਚੋਣ ਵਿੱਚ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਹੋਣਗੇ ਜਿਸ ਤੋਂ ਬਾਅਦ ਹੁਣ ਵਿਰੋਧੀ ਪਾਰਟੀਆਂ ਵੱਲੋ ਉਨ੍ਹਾਂ ਨੂੰ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰ ਚੁਣਿਆ ਗਿਆ ਹੈ।

ਸੀਪੀਆਈ ਆਗੂ ਡੀ ਰਾਜਾ ਅੱਜ ਰਾਸ਼ਟਰਪਤੀ ਚੋਣ ਦੀ ਰਣਨੀਤੀ ਨੂੰ ਲੈ ਕੇ ਐਨਸੀਪੀ ਆਗੂ ਸ਼ਰਦ ਪਵਾਰ ਦੀ ਰਿਹਾਇਸ਼ ’ਤੇ 17 ਪਾਰਟੀਆਂ ਦੇ ਵਿਰੋਧੀ ਆਗੂਆਂ ਦੀ ਮੀਟਿੰਗ ਲਈ ਪਵਾਰ ਦੀ ਦਿੱਲੀ ਸਥਿਤ ਰਿਹਾਇਸ਼ ’ਤੇ ਪਹੁੰਚੇ ਸਨ। ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਪ੍ਰਧਾਨ ਸੀਤਾਰਾਮ ਯੇਚੁਰੀ ਵੀ ਮੀਟਿੰਗ ਵਿੱਚ ਸ਼ਾਮਲ ਹੋਏ। ਇਸ ਦੌਰਾਨ ਟੀਐਮਸੀ ਨੇ ਦਾਅਵਾ ਕੀਤਾ ਸੀ ਕਿ ਯਸ਼ਵੰਤ ਸਿਨਹਾ ਰਾਸ਼ਟਰਪਤੀ ਚੋਣ ਵਿੱਚ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਹੋਣਗੇ। ਜਿਸ ਤੋਂ ਬਾਅਦ ਹੁਣ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਦੇ ਨਾਮ ਉੱਪਰ ਮੋਹਰ ਲਗਾ ਦਿੱਤੀ ਹੈ।

ਇਸ ਤੋਂ ਪਹਿਲਾਂ ਭਾਜਪਾ ਦੇ ਸਾਬਕਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਯਸ਼ਵੰਤ ਸਿਨਹਾ ਨੇ ਟਵੀਟ ਕੀਤਾ ਸੀ ਕਿ ਟੀਐੱਮਸੀ 'ਚ ਮੈਨੂੰ ਦਿੱਤੇ ਗਏ ਮਾਣ ਅਤੇ ਸਨਮਾਨ ਲਈ ਮੈਂ ਮਮਤਾ ਜੀ ਦਾ ਧੰਨਵਾਦੀ ਹਾਂ। ਹੁਣ ਇੱਕ ਸਮਾਂ ਆ ਗਿਆ ਹੈ ਜਦੋਂ ਮੈਨੂੰ ਪਾਰਟੀ ਤੋਂ ਦੂਰ, ਇੱਕ ਵੱਡੇ ਰਾਸ਼ਟਰੀ ਉਦੇਸ਼ ਲਈ ਵਿਰੋਧੀ ਧਿਰ ਦੀ ਏਕਤਾ ਲਈ ਕੰਮ ਕਰਨਾ ਚਾਹੀਦਾ ਹੈ। ਮੈਨੂੰ ਯਕੀਨ ਹੈ ਕਿ ਉਹ ਇਸ ਕਦਮ ਨੂੰ ਸਵੀਕਾਰ ਕਰਦੀ ਹੈ। ਇਸ ਟਵੀਟ ਤੋਂ ਬਾਅਦ ਮੰਨਿਆ ਜਾ ਰਿਹਾ ਸੀ ਕਿ ਯਸ਼ਵੰਤ ਸਿਨਹਾ ਹੀ ਰਾਸ਼ਟਰਪਤੀ ਅਹੁਦੇ ਉਮੀਦਵਾਰ ਹੋਣਗੇ।

  • I am grateful to Mamataji for the honour and prestige she bestowed on me in the TMC. Now a time has come when for a larger national cause I must step aside from the party to work for greater opposition unity. I am sure she approves of the step.

    — Yashwant Sinha (@YashwantSinha) June 21, 2022 " class="align-text-top noRightClick twitterSection" data=" ">

ਸਿਰਫ਼ ਵਿਰੋਧੀ ਧਿਰ ਹੀ ਨਹੀਂ, ਸਗੋਂ ਸੱਤਾਧਾਰੀ ਐਨਡੀਏ ਵੀ ਅਗਲੇ ਰਾਸ਼ਟਰਪਤੀ ਦੀ ਚੋਣ ਲਈ ਜ਼ੋਰ-ਅਜ਼ਮਾਈ ਕਰ ਰਹੀ ਹੈ। ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੇ ਨਾਂ ਨੂੰ ਲੈ ਕੇ ਅੱਜ ਭਾਜਪਾ ਸੰਸਦੀ ਦਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਸ਼ਾਮਲ ਹੋਣ ਜਾ ਰਹੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਵੀ ਬੈਠਕ 'ਚ ਸ਼ਾਮਲ ਹੋਣਗੇ।

ਐਨਡੀਏ ਆਪਣੇ ਅਗਲੇ ਉਮੀਦਵਾਰ ਦੇ ਨਾਂ 'ਤੇ ਅਜੇ ਵੀ ਵਿਚਾਰ ਕਰ ਰਿਹਾ ਹੈ, ਜਦਕਿ ਯੂਪੀਏ ਮਤਲਬ ਵਿਰੋਧੀ ਧਿਰ ਦੇ ਪ੍ਰਸਤਾਵ ਨੂੰ ਤਿੰਨ ਨੇਤਾਵਾਂ ਨੇ ਇੱਕ ਤੋਂ ਬਾਅਦ ਇੱਕ ਰੱਦ ਕਰ ਦਿੱਤਾ ਹੈ। ਰਾਸ਼ਟਰਪਤੀ ਚੋਣ ਲਈ ਨਾਮਜ਼ਦਗੀ ਦੀ ਆਖਰੀ ਤਰੀਕ 'ਚ ਹੁਣ 8 ਦਿਨ ਬਾਕੀ ਹਨ। ਅਜਿਹੇ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਅਗਲੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੇ ਨਾਂ ਦਾ ਐਲਾਨ ਇਸ ਹਫਤੇ ਹੀ ਹੋ ਜਾਵੇਗਾ।

ਇਹ ਵੀ ਪੜ੍ਹੋ: ਅੰਤਰਰਾਸ਼ਟਰੀ ਯੋਗ ਦਿਵਸ: ਮਦਰੱਸੇ 'ਚ ਬੱਚਿਆਂ ਨੇ ਕੀਤਾ ਇਕੱਠੇ ਯੋਗਾ, ਲੋਕਾਂ ਨੂੰ ਕੀਤਾ ਜਾਗਰੂਕ

Last Updated : Jun 21, 2022, 4:32 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.