ਨਵੀਂ ਦਿੱਲੀ: ਉੱਤਰ ਪੂਰਬੀ ਦਿੱਲੀ ਦੇ ਜੋਤੀ ਨਗਰ ਇਲਾਕੇ 'ਚ ਲੜਕੇ ਨੇ ਅਣਪਛਾਤੇ ਪਿਆਰ 'ਚ ਲੜਕੀ 'ਤੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਖੁਦਕੁਸ਼ੀ ਕਰ ਲਈ। ਲੜਕੀ ਦੀ ਕੁੜਮਾਈ ਕਾਰਨ ਉਹ ਨਾਰਾਜ਼ ਸੀ। ਲੜਕੀ ਹਸਪਤਾਲ 'ਚ ਜ਼ੇਰੇ ਇਲਾਜ ਹੈ। ਕੀ ਹੈ ਪੂਰਾ ਮਾਮਲਾ, ਪੜ੍ਹੋ ਪੂਰੀ ਖਬਰ।
ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜੋਤੀ ਨਗਰ ਦੀ ਰਹਿਣ ਵਾਲੀ 22 ਸਾਲਾ ਲੜਕੀ ਸੋਮਵਾਰ ਸਵੇਰੇ ਕਰੀਬ 7:35 ਵਜੇ ਦਫ਼ਤਰ ਜਾ ਰਹੀ ਸੀ, ਤਾਂ 20 ਫੁੱਟਾ ਰੋਡ 'ਤੇ ਗੁਆਂਢ ਦੇ ਰਹਿਣ ਵਾਲੇ ਦੀਪਕ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਫ਼ਰਾਰ ਹੋ ਗਿਆ। ਗੰਭੀਰ ਰੂਪ 'ਚ ਜ਼ਖਮੀ ਲੜਕੀ ਨੂੰ ਪਟਪੜਗੰਜ ਦੇ ਮੈਕਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਪੁਲਿਸ ਮੁਤਾਬਕ ਲੜਕੀ 'ਤੇ ਹਮਲਾ ਕਰਨ ਤੋਂ ਬਾਅਦ ਦੀਪਕ ਨੇ ਦਿੱਲੀ ਨਾਲ ਲੱਗਦੇ ਯੂਪੀ ਦੇ ਲੋਨੀ ਇਲਾਕੇ 'ਚ ਜਾ ਕੇ ਖੁਦਕੁਸ਼ੀ ਕਰ ਲਈ। ਫਿਲਹਾਲ, ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਦੀਪਕ ਲੜਕੀ ਨਾਲ ਇਕਤਰਫਾ ਪਿਆਰ ਕਰਦਾ ਸੀ। ਉਹ ਉਸ 'ਤੇ ਵਿਆਹ ਲਈ ਦਬਾਅ ਪਾ ਰਿਹਾ ਸੀ, ਪਰ ਲੜਕੀ ਉਸ ਨਾਲ ਵਿਆਹ ਨਹੀਂ ਕਰਨਾ ਚਾਹੁੰਦੀ ਸੀ। ਕੁਝ ਦਿਨ ਪਹਿਲਾਂ ਲੜਕੀ ਦੀ ਮੰਗਣੀ ਕਿਸੇ ਹੋਰ ਲੜਕੇ ਨਾਲ ਹੋਈ ਸੀ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਲੜਕੇ ਨੇ ਲੜਕੀ ਦੀ ਮੰਗਣੀ ਤੋਂ ਨਾਰਾਜ਼ ਹੋ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਫਿਲਹਾਲ ਪੁਲਿਸ ਨੇ ਇਸ ਪੂਰੇ ਮਾਮਲੇ 'ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਰਾਮ ਰਹੀਮ ਨੂੰ ਖਾਲਿਸਤਾਨੀ ਸਮੱਰਥਕਾ ਤੋਂ ਖਤਰਾ, ਫਰਲੋ ਤੋਂ ਬਾਅਦ ਮਿਲੀ ਜ਼ੈੱਡ ਪਲੱਸ ਸੁਰੱਖਿਆ