ਦੁਰਗ/ਛੱਤੀਸਗੜ੍ਹ : ਖੁਰਸੀਪੁਰ ਵਿੱਚ ਮਲਕੀਤ ਸਿੰਘ ਨਾਂ ਦੇ ਵਿਅਕਤੀ ਦੀ ਆਈਟੀਆਈ ਗਰਾਊਂਡ ਵਿੱਚ ਕੁਝ ਨੌਜਵਾਨਾਂ ਵੱਲੋਂ ਕੁੱਟਮਾਰ ਕੀਤੀ ਗਈ। ਪੰਜ-ਛੇ ਨੌਜਵਾਨਾਂ ਵੱਲੋਂ ਕੀਤੀ ਕੁੱਟਮਾਰ ਕਾਰਨ ਮਲਕੀਤ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਕੁੱਟਮਾਰ ਕਰਨ ਤੋਂ ਬਾਅਦ ਮੁਲਜ਼ਮ ਉਥੋਂ ਫਰਾਰ ਹੋ ਗਏ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਮਲਕੀਤ ਨੂੰ ਪਹਿਲਾਂ ਸੁਪੇਲਾ ਹਸਪਤਾਲ ਭੇਜਿਆ। ਉਥੋਂ ਉਸ ਨੂੰ ਰਾਏਪੁਰ ਰੈਫਰ ਕਰ ਦਿੱਤਾ ਗਿਆ। ਇਸੇ ਦੌਰਾਨ ਅੱਜ ਸਵੇਰੇ ਰਾਮਕ੍ਰਿਸ਼ਨ ਕੇਅਰ ਹਸਪਤਾਲ ਰਾਏਪੁਰ ਵਿੱਚ ਨੌਜਵਾਨ ਦੀ ਮੌਤ ਹੋ ਗਈ।
ਗਦਰ ਫਿਲਮ ਦੇਖਦੇ ਹੋਏ ਹੋਇਆ ਵਿਵਾਦ: ਮਲਕੀਤ ਦੇ ਪਰਿਵਾਰਕ ਮੈਂਬਰ ਕੁਲਵੰਤ ਸਿੰਘ ਦਾ ਕਹਿਣਾ ਹੈ, "ਅਸੀਂ ਘਰ ਹੀ ਸੀ, ਸਾਨੂੰ ਕੋਈ ਜਾਣਕਾਰੀ ਨਹੀਂ ਸੀ। ਮਲਕੀਤ ਆਪਣੇ ਦੋਸਤ ਨਾਲ ਜ਼ਮੀਨ 'ਤੇ ਬੈਠ ਕੇ ਸੰਨੀ ਦਿਓਲ ਦੀ ਗਦਰ ਫਿਲਮ ਦੇਖ ਰਿਹਾ ਸੀ। ਫਿਲਮ 'ਚ ਖੰਭਾ ਉਖਾੜਨ ਦਾ ਇਕ ਸੀਨ ਆਇਆ. ਜਿਸ 'ਤੇ ਦੋਵਾਂ ਨੇ ਪ੍ਰਤੀਕਿਰਿਆ ਦਿੱਤੀ। ਇਸ ਤੋਂ ਬਾਅਦ ਨੇੜੇ ਬੈਠੇ 6-7 ਲੜਕਿਆਂ ਨੇ ਮਲਕੀਤ ਅਤੇ ਉਸ ਦੇ ਦੋਸਤ ਦੀ ਕੁੱਟਮਾਰ ਕੀਤੀ।"
ਮਲਕੀਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਤੋਂ ਬਾਅਦ ਦੋਸ਼ੀ ਫ਼ਰਾਰ ਹੋ ਗਏ। ਮਲਕੀਤ ਨੂੰ ਭਿਲਾਈ ਦੇ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਦੋਂ ਉਸਦੀ ਹਾਲਤ ਵਿਗੜ ਗਈ ਤਾਂ ਉਸਨੂੰ ਰਾਏਪੁਰ ਦੇ ਰਾਮਕ੍ਰਿਸ਼ਨ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। -ਕੁਲਵੰਤ ਸਿੰਘ, ਮਲਕੀਤ ਦਾ ਪਰਿਵਾਰ।
ਪਰਿਵਾਰਕ ਮੈਂਬਰਾਂ ਤੇ ਭਾਈਚਾਰੇ ਦੇ ਲੋਕਾਂ ਨੇ ਥਾਣੇ ਦਾ ਕੀਤਾ ਘਿਰਾਓ: ਪੁਲਿਸ ਦਾ ਕਹਿਣਾ ਹੈ ਕਿ ਇਹ ਮਾਮਲਾ ਥਾਣਾ ਖੁਰਸੀਪਰ ਇਲਾਕੇ ਦਾ ਹੈ। ਦੋਵੇਂ ਧਿਰਾਂ ਵਿੱਚ ਲੜਾਈ ਹੋ ਗਈ। ਮਲਕੀਤ ਸਿੰਘ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਹਸਪਤਾਲ ਵਿੱਚ ਇਲਾਜ ਦੌਰਾਨ ਮਲਕੀਤ ਦੀ ਮੌਤ ਹੋ ਗਈ। ਇਸ ਘਟਨਾ ਤੋਂ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਸਮਾਜ ਦੇ ਲੋਕਾਂ ਨੇ ਥਾਣੇ ਦਾ ਘਿਰਾਓ ਵੀ ਕੀਤਾ।
ਇਸ ਮਾਮਲੇ ਵਿੱਚ, ਆਈਪੀਸੀ ਦੀ ਧਾਰਾ 302 ਦੇ ਤਹਿਤ ਕੇਸ਼ ਦਰਜ ਕੀਤਾ ਜਾ ਰਿਹਾ ਹੈ। ਸ਼ੱਕੀਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਲਦੀ ਹੀ ਇਸ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ। ਇਲਾਕਾ ਨਿਵਾਸੀ ਅਤੇ ਸਮਾਜ ਦੇ ਲੋਕ ਗੁੱਸੇ 'ਚ ਆ ਕੇ ਥਾਣੇ ਪਹੁੰਚ ਗਏ। ਉਨ੍ਹਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। - ਸੰਜੇ ਧਰੁਵ, ਏਐਸਪੀ, ਦੁਰਗ ਸ਼ਹਿਰ।
ਪੁਲਿਸ ਮੁਲਜ਼ਮਾਂ ਦੀ ਭਾਲ ਵਿੱਚ ਜੁੱਟੀ: ਥਾਣਾ ਖੁਰਸੀਪਰ ਪੁਲੀਸ ਨੇ ਕਤਲ ਦਾ ਕੇਸ ਦਰਜ ਕਰ ਲਿਆ ਹੈ। ਨੌਜਵਾਨ ਮਲਕੀਤ ਦੀ ਮੌਤ ਤੋਂ ਬਾਅਦ ਪੁਲੀਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਇਸ ਤੋਂ ਇਲਾਵਾ ਕੁੱਟਮਾਰ ਦੇ ਹੋਰ ਦੋਸ਼ੀਆਂ ਦੀ ਵੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਪੁੱਛਗਿੱਛ ਤੋਂ ਬਾਅਦ ਇਸ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ।
ਘਟਨਾ ਤੋਂ ਤੁਰੰਤ ਬਾਅਦ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹੁਣ ਤੱਕ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਬਾਕੀਆਂ ਦਾ ਪਤਾ ਲਗਾਇਆ ਜਾ ਰਿਹਾ ਹੈ। ਦੋਸ਼ੀ ਬੱਲੂ ਬਿਹਾਰ, ਫੈਜ਼ਲ, ਤਸਵੀਰ ਖਾਨ, ਅਵਿਕ ਮਰਾਠੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਰਿਵਾਰ ਵਾਲਿਆਂ ਦੀ ਮੰਗ ਤੇ ਸਰਕਾਰੀ ਪੱਧਰ 'ਤੇ ਚਰਚਾ ਕੀਤੀ ਜਾ ਰਹੀ ਹੈ। - ਸੰਜੇ ਧਰੁਵ, ਏਐਸਪੀ ਦੁਰਗ ਸਿਟੀ
ਸਮਾਜ ਦੇ ਲੋਕਾਂ ਨੇ ਹਾਈਵੇਅ ਕੀਤਾ ਜਾਮ: ਇਸ ਦੌਰਾਨ ਸਮਾਜ ਦੇ ਲੋਕਾਂ ਅਤੇ ਭਾਜਪਾ ਨੇ ਥਾਣੇ ਦਾ ਘਿਰਾਓ ਕੀਤਾ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ ਅਤੇ ਪਤਨੀ ਨੂੰ 50 ਲੱਖ ਰੁਪਏ ਮੁਆਵਜ਼ਾ ਸਮੇਤ ਸਰਕਾਰੀ ਨੌਕਰੀ ਦਿੱਤੀ ਜਾਵੇ। ਇਨ੍ਹਾਂ ਮੰਗਾਂ ਨੂੰ ਲੈ ਕੇ ਸਮਾਜ ਦੇ ਲੋਕਾਂ ਨੇ ਹਾਈਵੇਅ ਜਾਮ ਕਰ ਦਿੱਤਾ ਹੈ। ਭਾਜਪਾ ਦੇ ਜ਼ਿਲਾ ਪ੍ਰਧਾਨ, ਕੌਂਸਲਰ ਅਤੇ ਸ਼੍ਰੀ ਰਾਮ ਜਨਮ ਉਤਸਵ ਕਮੇਟੀ ਦੇ ਯੁਵਾ ਪ੍ਰਧਾਨ ਮਨੀਸ਼ ਪਾਂਡੇ ਸਮੇਤ ਵੱਡੀ ਗਿਣਤੀ 'ਚ ਭਾਈਚਾਰੇ ਦੇ ਲੋਕ ਖੁਰਸੀਪਰ ਥਾਣੇ ਪਹੁੰਚ ਗਏ ਹਨ।