ਕਲਬੁਰਗੀ: ਜ਼ਿਲੇ 'ਚ ਵੀਰਵਾਰ ਨੂੰ 25 ਸਾਲਾ ਹਿੰਦੂ ਨੌਜਵਾਨ ਦੇ ਕਤਲ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ ਹੈ, ਜੋ ਕਿ ਇਕ ਵੱਖਰੀ ਧਰਮ ਦੀ ਔਰਤ ਨਾਲ ਪਿਆਰ ਕਰਦਾ ਸੀ। ਮ੍ਰਿਤਕ ਦੀ ਪਛਾਣ ਜ਼ਿਲੇ ਦੇ ਵਾਡੀਟਾਊਨ ਦੇ ਭੀਮਾ ਨਗਰ ਲੇਆਉਟ ਦੀ ਰਹਿਣ ਵਾਲੇ ਵਿਜੇ ਕਾਂਬਲੇ ਵਜੋਂ ਹੋਈ ਹੈ।
ਪੁਲਿਸ ਮੁਤਾਬਕ ਕਾਂਬਲ ਕਿਸੇ ਹੋਰ ਧਰਮ ਨਾਲ ਸਬੰਧਤ ਲੜਕੀ ਨਾਲ ਪਿਆਰ ਕਰਦਾ ਸੀ ਅਤੇ ਉਸ ਨਾਲ ਵਿਆਹ ਕਰਨਾ ਚਾਹੁੰਦਾ ਸੀ। ਪਰ ਦੂਜੇ ਪਾਸੇ ਲੜਕੀ ਦਾ ਪਰਿਵਾਰ ਉਨ੍ਹਾਂ ਦੇ ਰਿਸ਼ਤੇ ਦਾ ਵਿਰੋਧ ਕਰ ਰਿਹਾ ਸੀ।
ਮੁਢਲੀਆਂ ਰਿਪੋਰਟਾਂ ਮੁਤਾਬਿਕ ਕਾਂਬਲੇ ਨੂੰ ਬਦਮਾਸ਼ਾਂ ਦੇ ਇੱਕ ਗਰੋਹ ਨੇ ਰੇਲਵੇ ਪੁਲ ਦੇ ਕੋਲ ਬੰਧਕ ਬਣਾ ਲਿਆ ਅਤੇ ਉਸ ’ਤੇ ਹਥਿਆਰਾਂ, ਪੱਥਰਾਂ ਅਤੇ ਇੱਟਾਂ ਨਾਲ ਹਮਲਾ ਕੀਤਾ ਗਿਆ ਸੀ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ’ਤੇ ਬੇਰਹਿਮੀ ਨਾਲ ਹਮਲਾ ਕੀਤਾ ਗਿਆ ਸੀ।
ਇਸ ਦੌਰਾਨ ਕਾਂਬਲ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਘਟਨਾ ਬੁੱਧਵਾਰ ਰਾਤ ਨੂੰ ਵਾਪਰੀ ਜਿਸ ਤੋਂ ਬਾਅਦ ਵਾੜੀ ਕਸਬੇ 'ਚ ਸਥਿਤੀ ਤਣਾਅਪੂਰਨ ਬਣ ਗਈ ਹੈ।
ਪੁਲਿਸ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਕਸਬੇ ਦੇ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਦੂਜੇ ਪਾਸੇ ਵਾੜੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜੋ: ਦਿੱਲੀ ਪੁਲਿਸ ਨੇ ਰੇਪ ਮਾਮਲੇ ’ਚ 21 ਸਾਲਾ ਨੌਜਵਾਨ ਸਣੇ 5 ਨਾਬਾਲਗ ਮੁਲਜ਼ਮਾਂ ਨੂੰ ਕੀਤਾ ਕਾਬੂ