ਹੁਸ਼ਿਆਰਪੁਰ: ਪੰਜਾਬ ਵਿੱਚ 19 ਮਈ ਨੂੰ ਲੋਕ ਸਭਾ ਚੋਣਾਂ ਹੋਣੀਆਂ ਹਨ। ਸਾਰੀਆਂ ਹੀ ਸਿਆਸੀ ਪਾਰਟੀਆਂ ਇਸ ਵਾਰ ਦੀਆਂ ਚੋਣਾਂ 'ਚ ਕੋਈ ਵੀ ਰਿਸ੍ਕ ਨਹੀਂ ਲੈਣਾ ਚਾਹੁੰਦੀਆਂ ਹਨ। ਸਾਰੀਆਂ ਪਾਰਟੀਆਂ ਵੱਖ-ਵੱਖ ਥਾਵਾਂ 'ਤੇ ਚੋਣ ਪ੍ਰਚਾਰ ਲਈ ਆਪਣੇ ਸਟਾਰ ਉਮੀਦਵਾਰ ਨੂੰ ਹੀ ਭੇਜ ਰਹੀਆਂ ਹਨ। ਅੱਜ ਵੀ ਭਾਜਪਾ ਵੱਲੋਂ ਨਰਿੰਦਰ ਮੋਦੀ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਚੋਣ ਪ੍ਰਚਾਰ ਕਰਨ ਲਈ ਆਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬੀਆਂ ਦਾ ਦਿਲ ਜਿੱਤਣ ਲਈ ਪੰਜਾਬੀ ਵਿੱਚ ਆਪਣੇ ਭਾਸ਼ਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਮੌਜੂਦ ਸੀ।
'ਬੋਲੇ ਸੋ ਨਿਹਾਲ' ਤੋਂ ਕੀਤੀ ਭਾਸ਼ਣ ਦੀ ਸ਼ੁਰੁਆਤ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਦ ਸਟੇਜ 'ਚ ਸੰਬੋਧ ਕਰਨ ਆਏ ਤਾਂ ਉਨ੍ਹਾਂ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ 'ਬੋਲੇ ਸੋ ਨਿਹਾਲ' ਤੋਂ ਕੀਤੀ। ਇਸਦੇ ਨਾਲ ਹੀ ਉਹ ਕਾਂਗਰਸ 'ਤੇ ਜੰਮ ਕੇ ਵਰ੍ਹੇ।
ਜਦ ਬਾਦਲ ਨੇ ਲਾਏ 'ਮੋਦੀ-ਮੋਦੀ' ਦੇ ਨਾਅਰੇ:
ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਵੀ ਮੋਦੀ ਦਾ ਜਾਦੂ ਸਿਰ ਚੜ੍ਹ ਕੇ ਬੋਲਿਆ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਅੱਜ 'ਮੋਦੀ-ਮੋਦੀ' ਦੇ ਨਾਅਰੇ ਲਗਾਏ।