ਨਵੀਂ ਦਿੱਲੀ: ਬੰਗਲਾਦੇਸ਼ ਵਿੱਚ ਰੋਹਿੰਗਿਆ ਕੈਂਪ ਦੀ ਤਾਰਬੰਦੀ ਸ਼ੁਰੂ ਹੋ ਗਈ ਹੈ। ਬੰਗਲਾਦੇਸ਼ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਦੇਸ਼ ਦੇ ਕੋਕਸ ਬਜ਼ਾਰ ਜ਼ਿਲ੍ਹੇ ਵਿੱਚ ਸਥਿਤ ਰੋਹਿੰਗਿਆ ਕੈਂਪ ਨੇੜੇ ਕੰਡਿਆਲੀ ਤਾਰ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਬੰਗਲਾਦੇਸ਼ ਫ਼ੌਜ ਦੇ ਮੁਖੀ ਜਨਰਲ ਅਜ਼ੀਜ਼ ਅਹਿਮਦ ਨੇ ਇੱਕ ਸਮਾਗਮ ਦੌਰਾਨ ਕਿਹਾ ਕਿ ਉਨ੍ਹਾਂ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਉੱਤੇ ਹਨ। ਇੱਕ ਕੈਂਪ ਵਿੱਚ ਖੰਭੇ ਬਣ ਗਏ ਹਨ।
ਇੱਕ ਸਮਾਚਾਰ ਏਜੰਸੀ ਮੁਤਾਬਕ ਅਹਿਮਦ ਨੇ ਕਿਹਾ ਕਿ ਕੰਡਿਆਲੀ ਤਾਰ ਲਈ ਤਾਰ ਖਰੀਦਣ ਦੀ ਮੰਗ ਕੀਤੀ ਜਾ ਚੁੱਕੀ ਹੈ ਅਤੇ ਇਸ ਪ੍ਰਕਿਰਿਆ ਨੂੰ ਪੂਰਾ ਹੋਣ ਵਿਚ ਕੁਝ ਸਮਾਂ ਲੱਗੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੇ ਮਿਆਂਮਾਰ ਅਤੇ ਭਾਰਤੀ ਸਰਹੱਦ ਉੱਤੇ 278 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਸੜਕ ਨਿਰਮਾਣ ਇਸ ਸਮੇਂ ਯੋਜਨਾਬੰਦੀ ਦੇ ਪੜਾਅ ਉੱਤੇ ਹੈ। ਛੇਤੀ ਠੇਕੇਦਾਰ ਨਿਯੁਕਤ ਕੀਤੇ ਜਾਣਗੇ। ਰੋਹਿੰਗਿਆ ਨੂੰ ਦੇਸ਼ ਭਰ ਵਿੱਚ ਫੈਲਣ ਤੋਂ ਰੋਕਣ ਲਈ ਬੰਗਲਾਦੇਸ਼ ਨੇ ਕੋਕਸ ਬਾਜ਼ਾਰ ਜ਼ਿਲ੍ਹੇ ਵਿਚ ਰੋਹਿੰਗਿਆ ਕੈਂਪ ਦੇ ਨੇੜੇ-ਤੇੜੇ ਕੰਡਿਆਲੀ ਤਾਰ ਲਗਾਉਣ ਦੀ ਯੋਜਨਾ ਦਾ ਐਲਾਨ ਕੀਤਾ ਹੈ।