ਗੁਰਦਾਸਪੁਰ: ਸ਼ਹਿਰ ਬਟਾਲਾ ਵਿੱਚ ਫ਼ਤਿਹਵੀਰ ਨੂੰ ਸ਼ਰਧਾਂਜਲੀ ਦਿੰਦਿਆਂ ਲੋਕਾਂ ਵੱਲੋਂ ਕੈਂਡਲ ਮਾਰਚ ਕੱਢਿਆ ਗਿਆ। ਲੋਕਾਂ ਵੱਲੋਂ ਸੰਗਰੂਰ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਹ ਜ਼ਾਹਿਰ ਕੀਤਾ ਗਿਆ। ਕੈਂਡਲ ਮਾਰਚ ਕੱਢ ਰਹੇ ਨੌਜਵਾਨਾਂ ਨੇ ਕਿਹਾ ਕਿ ਫ਼ਤਿਹਵੀਰ ਦੇ ਮਾਮਲੇ ਵਿੱਚ ਲਾਪਰਵਾਹੀ ਵਰਤਣ ਵਾਲਿਆਂ ਖ਼ਿਲਾਫ਼ ਕਰਵਾਈ ਕੀਤੀ ਜਾਵੇ।
ਲੋਕਾਂ ਦਾ ਕਹਿਣਾ ਹੈ ਪੰਜਾਬ ਸਰਕਾਰ ਨੂੰ ਅਜਿਹੇ ਮਾਮਲੇ ਨੂੰ ਨਿਪਟਾਉਣ ਲਈ ਛੇਤੀ ਤੋਂ ਛੇਤੀ ਕੋਈ ਨਵੀਂ ਤਕਨੀਕ ਲਿਆਉਣ ਚਾਹੀਦੀ ਹੈ। ਜ਼ਿਕਰਯੋਗ ਹੈ ਕਿ 110 ਘੰਟੇ ਬਾਅਦ ਬੋਰਵੈੱਲ ਤੋਂ ਬਾਹਰ ਨਿਕਲੇ ਫ਼ਤਿਹਵੀਰ ਨੂੰ ਪੀਜੀਆਈ ਦੇ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਲੋਕਾਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ।