ETV Bharat / briefs

ਬਰਨਾਲਾ ਪ੍ਰਸ਼ਾਸਨ ਨੇ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਨੂੰ ਦਿੱਤੀ ਹੱਲਾਸ਼ੇਰੀ - barnala administration

ਕੋਰੋਨਾ ਵਾਇਰਸ ਦੇ ਮੱਦੇਨੇਜ਼ਰ ਬਰਨਾਲਾ ਪ੍ਰਸ਼ਾਸ਼ਨ ਵੱਲੋਂ ਅੱਜ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਕਰਮਚਾਰੀਆਂ ਦੀ ਸ਼ਾਲਾਘਾ ਕਰਦੇ ਹੋਏ ਉਨ੍ਹਾਂ ਨੂੰ ਕੰਮ ਕਰਨ ਲਈ ਹੱਲਾਸ਼ੇਰੀ ਦਿੱਤੀ ਗਈ।

ਫ਼ੋਟੋ
ਫ਼ੋਟੋ
author img

By

Published : Apr 7, 2020, 5:15 PM IST

ਬਰਨਾਲਾ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਬਰਨਾਲਾ ਪ੍ਰਸ਼ਾਸ਼ਨ ਵੱਲੋਂ ਅੱਜ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਕਰਮਚਾਰੀਆਂ ਦੀ ਸ਼ਾਲਾਘਾ ਕਰਦੇ ਹੋਏ ਉਨ੍ਹਾਂ ਨੂੰ ਕੰਮ ਕਰਨ ਲਈ ਹੱਲਾਸ਼ੇਰੀ ਦਿੱਤੀ ਗਈ। ਸਰਕਾਰੀ ਹਸਪਤਾਲ ਵਿਖੇ ਪਹੁੰਚ ਕੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫ਼ੂਲਕਾ, ਏਡੀਸੀ ਰੂਹੀ ਦੁੱਗ ਅਤੇ ਸਿਵਲ ਸਰਜਨ ਡਾ. ਗੁਰਿੰਦਰਵੀਰ ਸਿੰਘ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਇਲਾਜ ਕਰ ਰਹੇ ਡਾਕਟਰਾਂ ਅਤੇ ਕਰਮਚਾਰੀਆਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸੇਫ਼ਟੀ ਕਿੱਟਾਂ ਅਤੇ ਸਹੂਲਤਾਂ ਦੇਣ ਦਾ ਵਾਅਦਾ ਕੀਤਾ।

ਵੇਖੋ ਵੀਡੀਓ

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫ਼ੂਲਕਾ ਨੇ ਕਿਹਾ ਕਿ ਜੋ ਵੀ ਸਟਾਫ਼ ਇਸ ਸਮੇਂ ਕੰਮ ਕਰ ਰਿਹਾ ਹੈ, ਉਨ੍ਹਾਂ ਸਾਰਿਆਂ ਦਾ ਅਸੀਂ ਧੰਨਵਾਦ ਕਰਦੇ ਹਾਂ। ਸਾਰੇ ਡਾਕਟਰਾਂ ਅਤੇ ਕਰਮਚਾਰੀਆਂ ਦੀ ਹਿੰਮਤ ਅਤੇ ਜੋਸ਼ ਨੂੰ ਦੇਖਦੇ ਹੋਏ ਪ੍ਰਸ਼ਾਸ਼ਨ ਨੂੰ ਵੀ ਮਾਣ ਮਹਿਸੂਸ ਹੋ ਰਿਹਾ ਹੈ ਕਿ ਜੋ ਜੰਗ ਅਸੀਂ ਲੜ ਰਹੇ ਹਾਂ, ਉਸ ਵਿੱਚ ਸਾਨੂੰ ਸਫ਼ਲਤਾ ਜ਼ਰੂਰ ਮਿਲੇਗੀ। ਉਨ੍ਹਾਂ ਸਿਹਤ ਕਰਮਚਾਰੀਆਂ ਤੋਂ ਇਸੇ ਹਿੰਮਤ ਅਤੇ ਜੋਸ਼ ਨਾਲ ਡਿਊਟੀ ਨਿਭਾਉਂਦੇ ਰਹਿਣ ਦੀ ਆਸ ਪ੍ਰਗਟਾਈ।

ਇਹ ਵੀ ਪੜ੍ਹੋ: ਕੀ ਹੈ ਪ੍ਰੈਡਿਕਟ ਮਿਸ਼ਨ, ਕੀ ਇਸ ਤਰ੍ਹਾਂ ਫੈਲਿਆ ਕੋਰੋਨਾ ਵਾਇਰਸ ...

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਡਾਕਟਰਾਂ ਨੂੰ ਹਰ ਤਰ੍ਹਾਂ ਦੀ ਸੇਫ਼ਟੀ ਕਿੱਟ ਮੁਹੱਈਆ ਕਰਵਾਏਗਾ। ਉਨ੍ਹਾਂ ਇਹ ਵੀ ਦੱਸਿਆ ਕਿ ਪੀਪੀਟੀ ਕਿੱਟ ਦਾ ਇਤਜ਼ਾਮ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸੈਨੇਟਾਈਜ਼ਰ ਅਤੇ ਗਲਵਜ਼ ਵੀ ਲੋੜ ਮੁਤਾਬਕ ਮੁਹੱਈਆ ਕਰਵਾਏ ਜਾਣਗੇ। ਜੇਕਰ ਕਿਸੇ ਨੂੰ ਵੀ ਕੋਈ ਚੀਜ਼ ਦੀ ਲੋੜ ਹੋਵੇਗੀ, ਤਾਂ ਉਹ ਸੀਐਮਓ ਨਾਲ ਜਾਂ ਖ਼ੁਦ ਮੇਰੇ ਨਾਲ ਸੰਪਰਕ ਕਰ ਸਕਦੇ ਹਨ। ਕਿਸੇ ਨੂੰ ਵੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ETV Bharat Logo

Copyright © 2025 Ushodaya Enterprises Pvt. Ltd., All Rights Reserved.