ਸੰਗਰੂਰ: ਫ਼ਤਿਹਵੀਰ ਨੂੰ ਅੱਜ ਨਮ ਅੱਖਾਂ ਨਾਲ ਅੰਤਿਮ ਵਿਦਾਈ ਦੇ ਦਿੱਤੀ ਗਈ। ਫ਼ਤਿਹਵੀਰ ਦੀ ਆਤਮਾ ਦੀ ਸ਼ਾਂਤੀ ਲਈ ਭੋਗ ਪਾਇਆ ਗਿਆ। ਇਸ ਦੌਰਾਨ ਵਿਰੋਧੀਆ ਧਿਰ ਦੇ ਨੇਤਾ ਅਤੇ 'ਆਪ' ਆਗੂ ਹਰਪਾਲ ਸਿੰਘ ਚੀਮਾ ਤੇ ਅਮਨ ਅਰੋੜਾ ਵੀ ਮੌਜੂਦ ਰਹੇ।
ਉੱਥੇ ਹੀ 'ਆਪ' ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਵੀ ਕਿਹਾ ਕਿ ਪੰਜਾਬ ਸਰਕਾਰ ਨੂੰ ਬੋਰਵੈੱਲਾਂ ਨੂੰ ਲੈ ਕੇ ਕੋਈ ਠੋਸ ਉਪਾਅ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਫ਼ਤਿਹਵੀਰ ਦੇ ਨਾਂਅ 'ਤੇ ਸੜਕ ਦਾ ਨਾਂਅ ਰੱਖਣ 'ਤੇ ਸੰਤੁਸ਼ਟੀ ਪ੍ਰਗਟਾਈ।
ਇਸ ਦੌਰਾਨ 'ਆਪ' ਆਗੂ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਦੁੱਖ ਹੈ ਕਿ ਕਿ ਲਾਪਰਵਾਹੀ ਦੇ ਨਾਲ ਦੋ ਸਾਲ ਦੇ ਬੱਚੇ ਨੂੰ ਆਪਣੀ ਜਾਣ ਗਵਾਉਣੀ ਪਈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹਾ ਨਾ ਹੋਵੇ, ਇਸ ਲਈ ਸਰਕਾਰ ਨੂੰ ਵੀ ਕਦਮ ਚੁੱਕਣੇ ਚਾਹੀਦੇ ਹਨ।