ਬਠਿੰਡਾ: ਸਰਕਾਰ ਦੇ ਨਿਰਦੇਸ਼ਾਂ ਤੋਂ ਬਾਅਦ ਵੀ ਬਠਿੰਡਾ 'ਚ ਕਿਸਾਨਾਂ ਨੇ ਝੋਨਾ ਲਾਉਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਵਿੱਚ ਸਰਕਾਰ ਵੱਲੋਂ 13 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਕਾਰਨ ਦੇ ਨਿਰਦੇਸ਼ ਦਿੱਤੇ ਗਏ ਸਨ ਪਰ ਕਿਸਾਨਾਂ ਨੇ ਤੈਅ ਸਮੇਂ ਤੋਂ ਪਹਿਲਾਂ ਹੀ ਝੋਨਾ ਬੀਜਣਾ ਸ਼ੁਰੂ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਰੇਸ਼ਮ ਸਿੰਘ ਨੇ ਕਿਹਾ ਕਿ ਯੂਨੀਅਨ ਦੇ ਫ਼ੈਸਲੇ ਦੇ ਮੁਤਾਬਕ ਝੋਨੇ ਨੂੰ ਬੀਜਣਾ ਸ਼ੁਰੂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਮੂਹ ਕਿਸਾਨ ਯੂਨੀਅਨ ਨੇ ਇਹ ਵੀ ਫ਼ੈਸਲਾ ਕੀਤਾ ਹੈ ਕਿ ਜੇਕਰ ਕਿਸਾਨਾਂ ਨੂੰ ਝੋਨਾ ਲਾਉਣ ਤੋਂ ਰੋਕਿਆ ਗਿਆ ਤਾਂ ਉਹ ਕਿਸਾਨ ਯੂਨੀਅਨ ਉਸਦਾ ਡੱਟ ਕੇ ਵਿਰੋਧ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਦੇਰੀ ਨਾਲ ਝੋਨਾ ਲਾਉਣਗੇ ਤਾਂ ਉਨ੍ਹਾਂ ਨੂੰ ਦੇਰੀ ਨਾਲ ਫ਼ਸਲ ਮਿਲੇਗੀ।