ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹੇ ਦੇ ਬਾਜ਼ਾਰਾਂ ਵਿਚ ਐਸਐਸਪੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀਐਸਪੀ ਤਲਵਿੰਦਰ ਸਿੰਘ ਅਤੇ ਐਸਐਚਓ ਅਸ਼ੋਕ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ। ਲੋਕ ਸਭਾ ਨੂੰ ਮੱਦੇਨਜ਼ਰ ਰੱਖਦੇ ਇਹ ਫ਼ਲੈਗ ਮਾਰਚ ਕੱਢਦਿਆ ਉਨ੍ਹਾਂ ਕਾਨੂੰਨ ਵਿਵਸਥਾ ਬਣਾਏ ਰੱਖਣ ਦੀ ਅਪੀਲ ਕੀਤੀ।
ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀਐਸਪੀ ਤਲਵਿੰਦਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਤੋਂ ਲੈ ਕੇ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਬਾਜ਼ਾਰਾਂ, ਬਸ ਸਟੈਂਡ, ਰੇਲਵੇ ਸਟੇਸ਼ਨ ਆਦਿ ਤੱਕ ਇਹ ਫ਼ਲੈਗ ਮਾਰਚ ਕੱਢਿਆ ਗਿਆ ਹੈ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਲੋਕਾਂ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਫ਼ੋਰਸ ਤੈਨਾਤ ਕੀਤੀ ਗਈ ਹੈ ਅਤੇ ਹਰ ਹਾਲ ਵਿਚ ਕਾਨੂੰਨ ਵਿਵਸਥਾ ਬਰਕਰਾਰ ਰੱਖੀ ਜਾਵੇਗੀ।