ਪਾਇਲ: ਪੰਜਾਬੀ ਏਕਤਾ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਲਾਪਰਾ ਨੇ ਸੁਖਪਾਲ ਖਹਿਰਾ ਨੂੰ ਵੱਡਾ ਝਟਕਾ ਦੇ ਦਿੱਤਾ ਹੈ। ਲਾਪਰਾ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਲਾਪਰਾ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਜੋਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ। ਗੁਰਪ੍ਰੀਤ ਸਿੰਘ ਲਾਪਰਾ ਨੇ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਹੇਠ ਪਾਇਲ ਦੀ ਰੈਲੀ ਦੌਰਾਨ ਅਕਾਲੀ ਦਲ 'ਚ ਸ਼ਾਮਿਲ ਹੋਏ। ਲਾਪਰਾ ਦਾ ਕਹਿਣਾ ਹੈ ਕਿ ਮੇਰਾ ਅਕਾਲੀ ਦਲ ਹੈ। ਮੈਂ ਅਕਾਲੀ ਦਲ 'ਚ ਸ਼ਾਮਿਲ ਹੋ ਕੇ ਆਪਣੇ ਆਪ 'ਤੇ ਮਾਣ ਮਹਿਸੂਸ ਕਰ ਰਿਹਾ ਹੈ।
ਗੁਰਪ੍ਰੀਤ ਸਿੰਘ ਲਾਪਰਾ ਦੇ ਇਸ ਫੈਸਲੇ ਦਾ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਵਾਗਤ ਕਿਤਾ। ਇਸ ਦੌਰਾਨ ਗੁਰਪ੍ਰੀਤ ਸਿੰਘ ਲਾਪਰਾ ਦੇ ਨਾਲ ਸੈਂਕੜੇ ਸਾਥੀ ਵੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਲਾਪਰਾ ਪਹਿਲਾਂ ਸੁਖਪਾਲ ਖਹਿਰਾ ਦੀ ਪੰਜਾਬੀ ਏਕਤਾ ਪਾਰਟੀ ਦੇ ਆਗੂ ਸਨ।