ਅੰਮ੍ਰਿਤਸਰ: ਪੰਜਾਬ ‘ਚ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰ ਦਿੱਤਾ ਹਨ। ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ। ਇਸੇ ਤਰ੍ਹਾਂ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਹਰਦੀਪ ਪੁਰੀ ਵੀ ਚੋਣ ਪ੍ਰਚਾਰ ਕਰ ਰਹੇ ਹਨ।
ਇਸ ਦੌਰਾਨ ਜਿੱਥੇ ਫ਼ਿਲਮ ਸਟਾਰ ਤੇ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਵੱਲੋਂ ਹਰਦੀਪ ਪੁਰੀ ਦੇ ਹੱਕ ‘ਚ ਰੋਡ ਸ਼ੋਅ ਕੀਤਾ ਜਾ ਰਿਹਾ ਹੈ, ਉੱਥੇ ਹੀ ਪੰਜਾਬੀ ਸੂਫ਼ੀ ਗਾਇਕ ਤੇ ਉੱਤਰ-ਪੱਛਮੀ ਦਿੱਲੀ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਵੀ ਇਸ ਰੋਡ ਸ਼ੋਅ 'ਚ ਅਚਾਨਕ ਪਹੁੰਚੇ ਹਨ। ਸੰਨੀ ਦਿਓਲ ਵੱਲੋਂ ਕੀਤੇ ਜਾ ਰਹੇ ਰੋਡ ਸ਼ੋਅ ਲਈ ਹੰਸ ਰਾਜ ਹੰਸ ਅੰਮ੍ਰਿਤਸਰ ਦੇ ਭੰਡਾਰੀ ਪੁੱਲ ਕੋਲ ਪਹੁੰਚੇ। ਇਸ ਤੋਂ ਬਾਅਦ ਹੰਸ ਰਾਜ ਹੰਸ ਅਤੇ ਸੰਨੀ ਦਿਓਲ ਵੱਲੋਂ ਭਾਜਪਾ ਦੇ ਉਮੀਦਵਾਰ ਹਰਦੀਪ ਪੁਰੀ ਲਈ ਵੋਟਾਂ ਮੰਗੀਆਂ ਜਾਣਗੀਆਂ।