ਨਵੀਂ ਦਿੱਲੀ: ਸ਼ਿਲਾਂਗ ਵਿੱਚ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਐਤਵਾਰ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਨਾਲ ਮੁਲਾਕਾਤ ਕੀਤੀ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਹ ਮੀਟਿੰਗ ਦਿੱਲੀ ਸਥਿਤ ਮੇਘਾਲਿਆ ਹਾਊਸ ‘ਚ ਕੀਤੀ। ਉਨ੍ਹਾਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੀ ਮੌਜੂਦ ਰਹੇ।
ਮੇਘਾਲਿਆ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਸ਼ਿਲਾਂਗ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਰੱਖੀ। ਮੇਘਾਲਿਆ ਦੇ ਮੁੱਖ ਮੰਤਰੀ ਨੇ ਵੀ ਕੇਂਦਰੀ ਮੰਤਰੀ ਨੂੰ ਇਹ ਵਿਸ਼ਵਾਸ ਦਿਵਾਇਆ ਹੈ ਕਿ ਉਥੇ ਰਹਿਣ ਵਾਲੇ ਹਰ ਨਾਗਰਿਕ ਦੀ ਸੁਰੱਖਿਆ ਦੀ ਜਿੰਮੇਵਾਰੀ ਸਰਕਾਰ ਦੀ ਹੈ। ਖ਼ਬਰਾਂ ਮੁਤਾਬਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਲੀਗਲ ਸੈੱਲ ਦੀ ਟੀਮ ਸੋਮਵਾਰ ਨੂੰ ਸ਼ਿਲਾਂਗ ਜਾਵੇਗੀ।