ਬਠਿੰਡਾ: ਲੋਕ ਸਭਾ ਹਲਕੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਕਾਲੀ ਦਲ ਅਤੇ ਕਾਂਗਰਸ ਦੇ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸਮੇਂ ਵਿੱਚ ਕਿਸਾਨ ਆਤਮ ਹੱਤਿਆ ਕਰਦੇ ਸੀ। ਜਿਸ ਤੋਂ ਬਾਅਦ ਕਾਂਗਰਸ ਪਾਰਟੀ ਨੂੰ ਮੌਕਾ ਦਿੱਤਾ ਗਿਆ ਪਰ ਉਸਦੇ ਸਮੇਂ ਵਿੱਚ ਵੀ ਕੁੱਝ ਨਹੀਂ ਬਦਲਿਆ। ਉਨ੍ਹਾਂ ਕਿਹਾ ਕਿ ਅੱਜ ਵੀ ਨਸ਼ਾ ਵਿੱਕ ਰਿਹਾ ਹੈ। ਕੇਜਰੀਵਾਲ ਨੇ ਕਿਹਾ ਕਿ ਕੈਪਟਨ ਤਾਂ ਰਾਜਾ ਹੈ ਅਤੇ ਉਹ ਜਨਤਾ ਨੂੰ ਮਿਲਦਾ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਦਿੱਲੀ ਦਾ ਮੁੱਖ ਮੰਤਰੀ ਹੁੰਦੇ ਹੋਏ ਵੀ ਪੰਜਾਬ ਦੇ ਪਿੰਡਾਂ ਵਿੱਚ ਘੁੰਮ ਰਿਹਾ ਹਾਂ ਪਰ ਉਹ ਪੰਜਾਬ ਦਾ ਮੁੱਖ ਮੰਤਰੀ ਆਪਣੇ ਹੀ ਸੂਬੇ ਦੇ ਲੋਕਾਂ ਨੂੰ ਨਹੀਂ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਬਰਗਾੜੀ ਕਾਂਡ 'ਤੇ ਕੈਪਟਨ ਅਮਰਿੰਦਰ ਸਿੰਘ 'ਤੇ ਹਮਲਾ ਬੋਲਦਿਆਂ ਕਿਹਾ ਕਿ ਜੇਕਰ ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਦੀ ਔਕਾਤ ਹੈ ਤਾਂ ਬਾਦਲਾਂ ਨੂੰ ਸਜ਼ਾ ਦਿਵਾ ਕੇ ਦਿਖਾਵੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਨੌਜਵਾਨਾਂ ਨੂੰ ਸਮਾਰਟ ਫ਼ੋਨ ਅਤੇ ਨੌਕਰੀਆਂ ਦੇਣ ਦੇ ਝੂਠੇ ਵਾਅਦੇ ਕੀਤੇ ਹਨ। ਉਨ੍ਹਾਂ ਕਿਹਾ ਕਿ ਬਾਦਲ ਅਤੇ ਕੈਟਨ ਆਪਸ ਵਿੱਚ ਮਿਲ ਕੇ ਚੋਣਾਂ ਲੜ ਰਹੇ ਅਤੇ ਦੋਹਾਂ ਦਾ ਨਿਸ਼ਾਨਾ ਆਮ ਆਦਮੀ ਪਾਰਟੀ ਹੀ ਹੈ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਗਿਰਦੇ ਹੋਏ ਗ੍ਰਾਫ 'ਤੇ ਸਵਾਲ ਕੀਤਾ ਗਿਆ ਤਾਂ ਇਸ ਤਾਂ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕ ਬਹੁਤ ਪਿਆਰ ਦੇ ਰਹੇ ਹਨ।