ਨਵੀਂ ਦਿੱਲੀ: ਲੰਦਨ ਦੀ ਰਾਇਲ ਕੋਰਟ ਨੇ ਭਗੌੜੇ ਸ਼ਰਾਬ ਕਾਰੋਬਾਰੀ ਵਿਜੈ ਮਾਲੀਆ ਨੂੰ ਆਪਣੀ ਭਾਰਤ ਸਪੁਰਦਗੀ ਵਿਰੁੱਧ ਅਪੀਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਵਿਜੈ ਮਾਲੀਆ ਨੇ ਅ੍ਰਪੈਲ ਵਿੱਚ ਹੇਠਲੀ ਅਦਾਲਤ ਦੇ ਫ਼ੈਸਲੇ ਵਿਰੁੱਧ ਪਟੀਸ਼ਨ ਪਾਈ ਸੀ।
ਦੱਸ ਦਈਏ ਕਿ ਫ਼ਰਵਰੀ ਮਹੀਨੇ ਵਿੱਚ ਇੰਗਲੈਂਡ ਦੇ ਗ੍ਰਹਿ ਮੰਤਰੀ ਨੇ ਸ਼ਰਾਬ ਕਾਰੋਬਾਰੀ ਵਿਜੈ ਮਾਲਆ ਨੂੰ ਭਾਰਤ ਭੇਜਣ ਦਾ ਹੁਕਮ ਦਿੱਤਾ ਸੀ।
ਇੱਥੇ ਇਹ ਵੀ ਜ਼ਿਕਰ ਕਰ ਦਈਏ ਕਿ ਕੁਝ ਮਹੀਨੇ ਪਹਿਲਾਂ ਹੀ ਵਿਜੈ ਮਾਲੀਆ ਨੂੰ ਲੰਦਨ ਦੀ ਕੋਰਟ ਨੇ ਸਪੁਰਦੀ ਵਿਰੁੱਧ ਦਿੱਤੀ ਗਈ ਪਟੀਸ਼ਨ ਨੂੰ ਰੱਦ ਕਰ ਦਿੱਤੀ ਸੀ ਜਿਸ ਵਿੱਚ ਮਾਲੀਆ ਨੇ ਅਪੀਲ ਕੀਤੀ ਸੀ ਕਿ ਉਸ ਨੂੰ ਭਾਰਤ ਸਪੁਰਦ ਨਾ ਕੀਤਾ ਜਾਵੇ।
ਇਸ ਤੋਂ ਬਾਅਦ ਮਾਲੀਆ ਨੇ ਹੇਠਲੀ ਅਦਾਲਤ ਦੇ ਫ਼ੈਸਲੇ ਵਿਰੁੱਧ ਪਟੀਸ਼ਨ ਦਾਖ਼ਲ ਕਰਨ ਦੀ ਮਨਜ਼ੂਰੀ ਲਈ ਪਟੀਸ਼ਨ ਪਾਈ ਸੀ ਜਿਸ 'ਤੇ ਲੰਘੇ ਕੱਲ੍ਹ ਬ੍ਰਿਟੇਨ ਦੀ ਅਦਾਲਤ ਨੇ ਭਗੌੜੇ ਸ਼ਰਾਬ ਕਾਰੋਬਾਰੀ ਵਿਜੈ ਮਾਲੀਆ ਦੇ ਸਪੁਰਦਗੀ ਮਾਮਲੇ ਵਿੱਚ ਸੁਣਵਾਈ ਹੋਈ।
ਮਾਲੀਆ ਨੇ ਬ੍ਰਿਟੇਨ ਦੇ ਗ੍ਰਹਿ ਮੰਤਰੀ ਸਾਜਿਦ ਜਾਵਿਦ ਵੱਲੋਂ ਉਨ੍ਹਾਂ ਦੇ ਸਪੁਰਦਗੀ ਦੇ ਹੁਕਮ ਉੱਤੇ ਦਸਤਖ਼ਤ ਕਰਨ ਵਿਰੁਧ ਹਾਈ ਕੋਰਟ ਵਿੱਚ ਅਪੀਲ ਕਰਨ ਦੀ ਆਗਿਆ ਮੰਗੀ ਸੀ।