ETV Bharat / briefs

ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਦੇਹ ਪਹੁੰਚੀ ਫ਼ਰੀਦਕੋਟ, ਅੱਜ ਕੀਤਾ ਜਾਵੇਗਾ ਸਸਕਾਰ - mahinderpal bittu

ਨਾਭਾ ਦੀ ਜੇਲ੍ਹ ਵਿੱਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਫ਼ਰੀਦਕੋਟ ਦੇ ਕੋਟਕਪੂਰਾ 'ਚ ਰੱਖਿਆ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

ਫ਼ੋਟੋ
author img

By

Published : Jun 23, 2019, 9:02 AM IST

ਫ਼ਰੀਦਕੋਟ: ਨਾਭਾ ਜੇਲ੍ਹ ਵਿੱਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਤੋਂ ਬਾਅਦ ਮ੍ਰਿਤਕ ਦਾ ਸਰੀਰ ਫ਼ਰੀਦਕੋਟ ਪਹੁੰਚ ਗਿਆ ਹੈ। ਮ੍ਰਿਤਕ ਸਰੀਰ ਨੂੰ ਕੋਟਕਪੂਰਾ ਦੇ ਡੇਰਾ ਸਤਿਸੰਗ ਹਾਲ ਵਿੱਚ ਰੱਖਿਆ ਗਿਆ ਹੈ। ਮਹਿੰਦਰ ਪਾਲ ਦਾ ਪੋਸਟਮਾਰਟਮ ਵੀ ਕਰ ਲਿਆ ਗਿਆ ਹੈ। ਸੂਤਰਾਂ ਮੁਤਾਬਕ ਐਤਵਾਰ ਦੇ ਸਤਸੰਗ ਤੋਂ ਬਾਅਦ ਮਹਿੰਦਰਪਾਲ ਬਿੱਟੂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

ਵੀਡੀਓ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਨਾਭਾ ਦੀ ਜੇਲ੍ਹ ਵਿੱਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਕਤਲ ਕਰ ਦਿੱਤਾ ਗਿਆ ਸੀ। ਕੈਪਟਨ ਸਰਕਾਰ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਹਨ। ਮਹਿੰਦਰ ਪਾਲ ਨੂੰ 2015 'ਚ ਬਰਗਾੜੀ ਬੇਅਦਬੀ ਕਾਂਡ ਨੂੰ ਲੈ ਕੇ ਗਿਰਫ਼ਤਾਰ ਕੀਤਾ ਗਿਆ ਸੀ।

ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਮਿਰਤਕ ਦੇਹ ਪਹੁੰਚੀ ਕੋਟਕਪੂਰਾ ਦੇ ਡੇਰਾ ਵਿਚ, 
ਸਤਿਸੰਗ ਹਾਲ ਵਿਚ ਅੰਤਿਮ ਦਰਸ਼ਨਾਂ ਲਈ ਰੱਖੀ  ਗਈ ਮਹਿੰਦਰਪਾਲ ਬਿੱਟੂ ਦੀ ਮਿਰਤਕ ਦੇਹ,

2015 ਵਿਚ ਬਰਗਾੜੀ ਵਿਖੇ ਵਾਪਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਬੀਤੇ ਸਾਲ ਗਿਰਫ਼ਤਾਰ ਕੀਤੇ ਗਏ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਕੋਟਕਪੂਰਾ ਵਾਸੀ ਮਹਿੰਦਰਪਾਲ ਬਿੱਟੂ ਦਾ ਨਾਭਾ ਜੇਲ੍ਹ ਵਿਚ ਕਤਲ ਹੋਣ ਤੋਂ ਬਾਅਦ ਲਾਸ਼ ਅੱਜ ਸਵੇਰੇ ਕੋਟਕਪੂਰਾ ਦੇ ਸਤਸੰਗ ਘਰ ਵਿਚ ਪਹੁੰਚ ਗਈ। ਜਿਥੇ ਮਿਰਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਭਰੋਸੇਯੋਗ ਸੂਤਰਾਂ ਤੋਂ ਪਤਾ ਚਲਿਆ ਹੈ ਕਿ ਅੱਜ ਐਤਵਾਰ ਦਾ ਸਤਸੰਗ ਡੇਰੇ ਵਿਚ ਹੋਵੇਗਾ ਅਤੇ ਸਤਿਸੰਗ ਤੋਂ ਬਾਅਦ ਹੀ ਮਹਿੰਦਰਪਾਲ ਬਿੱਟੂ ਦੇ ਅੰਤਿਮ ਸੰਸਕਾਰ ਬਾਰੇ ਫੈਸਲਾ ਹੋਵੇਗਾ। ਇਸ ਸਮੇਂ ਡੇਰੇ ਵਿਚ ਡੇਰੇ ਦੇ ਪੈਰੋਕਾਰ ਆਉਣੇ ਸ਼ੁਰੂ ਹੋ ਚੁੱਕੇ ਹਨ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਸਖਤ ਕੀਤੀ ਗਈ ਹੈ।

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.