ਕੋਲਕਾਤਾ: ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬਨਰਜੀ ਨੇ ਲੋਕ ਸਭਾ ਚੋਣਾਂ ਤੋਂ ਬਾਅਦ ਪਾਰਟੀ ਦੇ ਖ਼ਰਾਬ ਪ੍ਰਦਰਸ਼ਨ ਨੂੰ ਲੈ ਕੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਪਰ ਪਾਰਟੀ ਨੇ ਇਸ ਨੂੰ ਖ਼ਾਰਜ ਕਰ ਦਿੱਤਾ। ਮਮਤਾ ਨੇ ਕਿਹਾ, "ਤਰਿਣਮੂਲ ਕਾਂਗਰਸ ਦੀ ਬੈਠਕ ਵਿੱਚ ਮੈਂ ਮੁੱਖ ਮੰਤਰੀ ਦੀ ਕੁਰਸੀ ਛੱਡਣ ਦੀ ਪੇਸ਼ਕਸ਼ ਕੀਤੀ ਪਰ ਪਾਰਟੀ ਵੱਲੋਂ ਖ਼ਾਰਿਜ ਕਰ ਦਿੱਤਾ ਗਿਆ।"
ਉਨ੍ਹਾਂ ਭਾਜਪਾ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਵੀ ਖਦਸ਼ਾ ਜਤਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਜਿੱਤ ਸ਼ੱਕ ਦੇ ਘੇਰੇ 'ਚ ਹੈ। ਇਹ ਕਾਫ਼ੀ ਹੈਰਾਨੀ ਵਾਲੀ ਗੱਲ ਹੈ ਕਿ ਕਿਸ ਤਰ੍ਹਾਂ ਵਿਰੋਧੀ ਦਲ ਦਾ ਕਈ ਰਾਜਾਂ 'ਚ ਪੂਰੀ ਤਰ੍ਹਾਂ ਸਫ਼ਾਇਆ ਹੋ ਗਿਆ। ਤ੍ਰਿਣਮੂਲ ਕਾਂਗਰਸ ਦੀ ਮੁਖੀ ਨੇ ਇਹ ਵੀ ਕਿਹਾ ਕਿ ਭਾਜਪਾ ਨੇ ਚੋਣ ਜਿੱਤਣ ਲਈ ਰਾਜ 'ਚ ਐਮਰਜੰਸੀ ਵਰਗੇ ਹਾਲਤ ਬਣਾ ਦਿੱਤੇ।