ਤਰਨ ਤਾਰਨ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਵ ਸਮਾਗਮਾ ਦੀਆਂ ਤਿਆਰੀਆਂ ਦੇ ਸੰਬੰਧ ਵਿੱਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸਦੇ ਤਹਿਤ ਸੁਲਤਾਨਪੁਰ ਲੋਧੀ ਦੇ ਗੁਰਦਵਾਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਹਾਲ ਵਿੱਚ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਸ ਮੋਕੇ ਸ਼ਤਾਬਦੀ ਸਮਾਗਮਾ ਦੇ ਸੰਬੰਧ ਵਿੱਚ ਹੋਣ ਵਾਲੇ ਪ੍ਰੋਗਰਾਮ ਦਾ ਐਲਾਨ ਵੀ ਕੀਤਾ ਗਿਆ।
ਉਨ੍ਹਾਂ ਨੇ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਵਿਸ਼ਵ ਸਿੱਖ ਸੰਮੇਲਨ 10 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ। ਸੁਲਤਾਨਪੁਰ ਲੋਧੀ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਭਾਈ ਲੌਂਗੇਵਾਲ ਨੇ ਕਿਹਾ ਕਿ 9 ਨਵੰਬਰ ਨੂੰ ਵਿਸ਼ਵ ਪੱਧਰੀ ਢਾਡੀ ਦਰਬਾਰ, 10 ਨਵੰਬਰ ਨੂੰ ਕਵੀ ਦਰਬਾਰ, 11 ਨਵੰਬਰ ਨੂੰ ਰਾਗ ਦਰਬਾਰ ਹੋਵੇਗਾ।
ਇਸ ਸਮਾਗਮ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰਚਿਤ ਰਾਗਾਂ ਦੇ ਅਧਾਰਿਤ ਗੁਰਬਾਣੀ ਕੀਰਤਨ ਹੋਵੇਗਾ ਅਤੇ 12 ਨਵੰਬਰ ਨੂੰ ਮੁੱਖ ਧਾਰਮਕ ਸਮਾਗਮ ਹੋਵੇਗਾ। ਇਸ ਸਮਾਗਮ 'ਚ ਸ਼ਿਰਕਤ ਕਰਨ ਨੂੰ ਭਾਰਤ ਦੇ ਰਾਸ਼ਟਰਪਤੀ ਸਮੇਤ ਕਈ ਵੱਡੀਆਂ ਸ਼ਖਸ਼ੀਅਤਾਂ ਸ਼ਿਰਕਤ ਕਰਨਗੀਆਂ।
550ਵੇਂ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦੇ ਸੰਬੰਧ ਵਿੱਚ ਮੀਟਿੰਗ - raag darbar
550ਵੀਂ ਸ਼ਤਾਬਦੀ ਨੂੰ ਸਮਰਪਿਤ ਵਿਸ਼ਵ ਸਿੱਖ ਸੰਮੇਲਨ 10 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ। ਸੁਲਤਾਨਪੁਰ ਲੋਧੀ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਭਾਈ ਲੌਂਗੇਵਾਲ ਨੇ ਕਿਹਾ ਕਿ 9 ਨਵੰਬਰ ਨੂੰ ਵਿਸ਼ਵ ਪੱਧਰੀ ਢਾਡੀ ਦਰਬਾਰ, 10 ਨਵੰਬਰ ਨੂੰ ਕਵੀ ਦਰਬਾਰ, 11 ਨਵੰਬਰ ਨੂੰ ਰਾਗ ਦਰਬਾਰ ਹੋਵੇਗਾ।
ਤਰਨ ਤਾਰਨ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਵ ਸਮਾਗਮਾ ਦੀਆਂ ਤਿਆਰੀਆਂ ਦੇ ਸੰਬੰਧ ਵਿੱਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸਦੇ ਤਹਿਤ ਸੁਲਤਾਨਪੁਰ ਲੋਧੀ ਦੇ ਗੁਰਦਵਾਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਹਾਲ ਵਿੱਚ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਸ ਮੋਕੇ ਸ਼ਤਾਬਦੀ ਸਮਾਗਮਾ ਦੇ ਸੰਬੰਧ ਵਿੱਚ ਹੋਣ ਵਾਲੇ ਪ੍ਰੋਗਰਾਮ ਦਾ ਐਲਾਨ ਵੀ ਕੀਤਾ ਗਿਆ।
ਉਨ੍ਹਾਂ ਨੇ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਵਿਸ਼ਵ ਸਿੱਖ ਸੰਮੇਲਨ 10 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ। ਸੁਲਤਾਨਪੁਰ ਲੋਧੀ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਭਾਈ ਲੌਂਗੇਵਾਲ ਨੇ ਕਿਹਾ ਕਿ 9 ਨਵੰਬਰ ਨੂੰ ਵਿਸ਼ਵ ਪੱਧਰੀ ਢਾਡੀ ਦਰਬਾਰ, 10 ਨਵੰਬਰ ਨੂੰ ਕਵੀ ਦਰਬਾਰ, 11 ਨਵੰਬਰ ਨੂੰ ਰਾਗ ਦਰਬਾਰ ਹੋਵੇਗਾ।
ਇਸ ਸਮਾਗਮ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰਚਿਤ ਰਾਗਾਂ ਦੇ ਅਧਾਰਿਤ ਗੁਰਬਾਣੀ ਕੀਰਤਨ ਹੋਵੇਗਾ ਅਤੇ 12 ਨਵੰਬਰ ਨੂੰ ਮੁੱਖ ਧਾਰਮਕ ਸਮਾਗਮ ਹੋਵੇਗਾ। ਇਸ ਸਮਾਗਮ 'ਚ ਸ਼ਿਰਕਤ ਕਰਨ ਨੂੰ ਭਾਰਤ ਦੇ ਰਾਸ਼ਟਰਪਤੀ ਸਮੇਤ ਕਈ ਵੱਡੀਆਂ ਸ਼ਖਸ਼ੀਅਤਾਂ ਸ਼ਿਰਕਤ ਕਰਨਗੀਆਂ।
Slug:- 550 Sgpc meetingFeed ftpAnchor:- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸ਼ਤਾਬਦੀ ਸਮਾਗਮਾ ਦੀਆ ਤਿਆਰੀਆ ਦੇ ਸੰਬੰਧ ਵਿੱਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸਦੇ ਤਹਿਤ ਅੱਜ ਸੁਲਤਾਨਪੁਰ ਲੋਧੀ ਦੇ ਗੁਰਦਵਾਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਹਾਲ ਵਿੱਚ ਵਿਸ਼ੇਸ਼ ਇਕਤਾਰਤਾ ਕੀਤੀ ਗਈ ਇਸ ਮੋਕੇ ਸ਼ਤਾਬਦੀ ਸਮਾਗਮਾ ਦੇ ਸੰਬੰਧ ਵਿੱਚ ਚੱਲਣ ਵਾਲੇ ਪ੍ਰੋਗਰਾਮ ਦਾ ਐਲਾਨ ਵੀ ਕੀਤਾ ਗਿਆ।ਬਾਇਟ :- ਗੋਬਿੰਦ ਸਿੰਘ ਲੋਗੋਵਾਲਬਾਇਟ :- ਸੰਤ ਬਲਬੀਰ ਸਿੰਘ ਸੀਚੇਵਾਲ
Download link
https://wetransfer.com/downloads/9266026cc75e26bf014549b91bce9a7320190420112859/4bbe391ec112fc3ac570b51a714a78e120190420112859/973d982 files
550 sgpc meeting(bytes).wmv
550 sgpc meeting.wmvNote:- ਨੀਚੇ ਐਸ਼ ਜੀ ਪੀ ਸੀ ਦਾ ਪ੍ਰੈਸ ਨੋਟ ਹੈ।👇👇👇👇ਪ੍ਰੈੱਸ ਨੋਟਭਾਈ ਲੌਂਗੋਵਾਲ ਨੇ 550ਵੇਂ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਪ੍ਰਮੁੱਖ ਸਮਾਗਮਾਂ ਦਾ ਵੇਰਵਾ ਕੀਤਾ ਜਾਰੀਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਲਈ ਵਚਨਬੱਧਤਾ ਪ੍ਰਗਟਾਈਸੁਲਤਾਨਪੁਰ ਲੋਧੀ, 20 ਅਪ੍ਰੈਲ-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 12 ਨਵੰਬਰ 2019 ਨੂੰ ਮਨਾਏ ਜਾ ਰਹੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਨੇ ਸਮੁੱਚੇ ਸਿੱਖ ਜਗਤ ਦੇ ਸਹਿਯੋਗ ਨਾਲ ਕੀਤੇ ਜਾਣ ਵਾਲੇ ਕੁਝ ਪ੍ਰਮੁੱਖ ਗੁਰਮਤਿ ਸਮਾਗਮਾਂ ਦਾ ਵੇਰਵਾ ਜਾਰੀ ਕੀਤਾ ਹੈ। ਗੁਰੂ ਸਾਹਿਬ ਦੇ ਇਸ ਇਤਿਹਾਸਕ ਪੁਰਬ ਨੂੰ ਕੌਮਾਂਤਰੀ ਪੱਧਰ ’ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਿੱਖ ਜਥੇਬੰਦੀਆਂ, ਮਹਾਂਪੁਰਖਾਂ, ਨਿਹੰਗ ਸਿੰਘ ਦਲਾਂ ਅਤੇ ਸਭਾ-ਸੁਸਾਇਟੀਆਂ ਨਾਲ ਕੀਤੀ ਗਈ ਭਰਵੀਂ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੀ ਮਨੁੱਖਤਾ ਲਈ ਸਰਬਸਾਂਝੀ ਹੈ ਅਤੇ ਉਨ੍ਹਾਂ ਦਾ 550ਵਾਂ ਪ੍ਰਕਾਸ਼ ਪੁਰਬ ਵੀ ਸਮੁੱਚੇ ਸਿੱਖ ਜਗਤ ਵੱਲੋਂ ਇਕਜੁਟਤਾ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਕੀਤੇ ਜਾਣ ਵਾਲੇ ਪ੍ਰਮੁੱਖ ਸਮਾਗਮਾਂ ਦੀ ਰੂਪ ਰੇਖਾ ਜਾਰੀ ਕਰਦਿਆਂ ਉਨ੍ਹਾਂ ਦੱਸਿਆ ਕਿ ਜਿਥੇ 12 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵਿਸ਼ੇਸ਼ ਪੰਡਾਲ ਵਿਚ ਮੁੱਖ ਸਮਾਗਮ ਆਯੋਜਿਤ ਕੀਤਾ ਜਾਵੇਗਾ, ਉਥੇ ਹੀ 9 ਨਵੰਬਰ ਤੋਂ ਲੈ ਕੇ ਵੱਖ-ਵੱਖ ਸਮਾਗਮ ਵੀ ਹੋਣਗੇ। ਉਨ੍ਹਾਂ ਦੱਸਿਆ ਕਿ 9 ਨਵੰਬਰ ਨੂੰ ਸਵੇਰੇ ਵਿਸ਼ਾਲ ਇਸਤਰੀ ਸੰਮੇਲਨ ਕੀਤਾ ਜਾਵੇਗਾ, ਜਦਕਿ 9 ਨਵੰਬਰ ਦੀ ਰਾਤ ਨੂੰ ਇਕ ਮਹਾਨ ਢਾਡੀ ਦਰਬਾਰ ਹੋਵੇਗਾ, ਜਿਸ ਵਿਚ ਪੰਥ ਪ੍ਰਸਿੱਧ ਢਾਡੀ ਜਥੇ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਉਣਗੇ। 10 ਨਵੰਬਰ ਨੂੰ ਇਨਾਮੀ ਕਵੀ ਦਰਬਾਰ ਸੰਗਤਾਂ ਦੀ ਖਿੱਚ ਦਾ ਕੇਂਦਰ ਹੋਵੇਗਾ ਅਤੇ ਇਸ ਵਿਚ ਬੇਹਤਰ ਪੇਸ਼ਕਾਰੀ ਕਰਨ ਵਾਲੇ ਕਵੀਆਂ ਨੂੰ ਵਿਸ਼ੇਸ਼ ਤੌਰ ’ਤੇ ਇਨਾਮ ਦਿੱਤੇ ਜਾਣਗੇ। ਇਸੇ ਤਰ੍ਹਾਂ 11 ਨਵੰਬਰ ਦੀ ਰਾਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਗੁਰਬਾਣੀ ਦੇ ਅਧਾਰ ’ਤੇ ਰਾਗ ਦਰਬਾਰ ਕੀਤਾ ਜਾਵੇਗਾ। ਭਾਈ ਲੌਂਗੋਵਾਲ ਨੇ ਦੱਸਿਆ ਕਿ 12 ਨਵੰਬਰ ਨੂੰ ਮੁੱਖ ਸਮਾਗਮ ਦੌਰਾਨ ਤਖ਼ਤ ਸਾਹਿਬਾਨ ਦੇ ਜਥੇਦਾਰ, ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਵੱਖ ਵੱਖ ਸੂਬਿਆਂ ਦੇ ਗਵਰਨਰ ਸਾਹਿਬਾਨ ਅਤੇ ਮੁੱਖ ਮੰਤਰੀ ਸ਼ਿਰਕਤ ਕਰਨਗੇ। ਇਸ ਤੋਂ ਇਲਾਵਾ ਵਿਦੇਸ਼ਾਂ ਦੇ ਆਗੂਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵੀ ਸੱਦੇ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਤਾਬਦੀ ਵਾਲੇ ਦਿਨ ਸ਼੍ਰੋਮਣੀ ਕਮੇਟੀ ਵੱਲੋਂ ਦੁਨੀਆਂ ਭਰ ’ਚੋਂ ਕਿਰਤੀਆਂ ਦੇ ਸਨਮਾਨ ਲਈ ਸਮਾਗਮ ਹੋਵੇਗਾ। ਭਾਈ ਲੌਂਗੋਵਾਲ ਅਨੁਸਾਰ ਇਸ ਤੋਂ ਪਹਿਲਾਂ 10 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ਵ ਸਿੱਖ ਸੰਮੇਲਨ ਅਤੇ 8 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਅੰਤਰ ਧਰਮ ਸੰਵਾਦ ਸੰਮੇਲਨ ਵੀ ਕਰਵਾਏ ਜਾਣਗੇ। ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਪ੍ਰੋਗਰਾਮ ਜਾਰੀ ਰਹਿਣਗੇ। ਇਨ੍ਹਾਂ ਵਿਚ ਕੌਮੀ ਸੈਮੀਨਾਰ, ਨਗਰ ਕੀਰਤਨ, ਵਿਚਾਰ ਗੋਸ਼ਟੀਆਂ ਆਦਿ ਵਿਸ਼ੇਸ਼ ਹੋਣਗੀਆਂ। ਇਸ ਦੇ ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਤੇ ਜੀਵਨ ਇਤਿਹਾਸ ਨਾਲ ਸਬੰਧਤ ਵੱਖ ਵੱਖ ਭਾਸ਼ਾਵਾਂ ਵਿਚ ਪੁਸਤਕਾਂ ਛਪਵਾਈਆਂ ਜਾਣਗੀਆਂ। ਪੇਂਟਿੰਗ ਵਰਕਸ਼ਾਪ, ਧਾਰਮਿਕ ਮੁਕਾਬਲੇ ਤੇ ਸ਼ਬਦ ਵਿਚਾਰ ਸਮਾਗਮ ਵੀ ਕਰਵਾਏ ਜਾਣਗੇ ਅਤੇ ਸ਼ਤਾਬਦੀ ਸਬੰਧੀ ਸਟਿੱਕਰ, ਬੈਜ ਆਦਿ ਵੀ ਵੱਡੀ ਪੱਧਰ ’ਚ ਸੰਗਤ ਵਿਚ ਵੰਡੇ ਜਾਣਗੇ।ਇਕੱਤਰਤਾ ਦੌਰਾਨ ਬਾਬਾ ਬਲਬੀਰ ਸਿੰਘ ਸੀਚੇਵਾਲ, ਬਾਬਾ ਬਲਬੀਰ ਸਿੰਘ ਮੁੱਖੀ ਬੁੱਢਾ ਦਲ, ਸ. ਗੁਰਬਚਨ ਸਿੰਘ ਕਰਮੂੰਵਾਲਾ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਸ. ਅਵਤਾਰ ਸਿੰਘ ਹਿੱਤ, ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਜਗਜੀਤ ਸਿੰਘ ਹਰਖੋਵਾਲ, ਸ. ਮਨਜੀਤ ਸਿੰਘ ਭਾਟੀਆ ਇੰਦੌਰ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਗੁਰਮਤਿ ਸਿੰਘ ਰਾਏਪੁਰ, ਬੀਬੀ ਕਮਲੇਸ਼ ਕੌਰ ਸ਼ਾਹਜਹਾਨਪੁਰ, ਬਾਬਾ ਸੇਵਾ ਸਿੰਘ ਗੁਰਦੁਆਰਾ ਨਾਨਕ ਮਤਾ ਸਾਹਿਬ, ਸ. ਨਿਰਮਲ ਸਿੰਘ ਪ੍ਰਧਾਨ ਲਖਨਊ, ਬਾਬਾ ਬੁੱਧ ਸਿੰਘ ਨਿੱਕੇਘੁੰਮਣ, ਸ. ਦਰਬਾਰਾ ਸਿੰਘ ਬਿਦਰ, ਸ. ਨਿਰਮਲ ਸਿੰਘ ਪ੍ਰਧਾਨ ਚੀਫ ਖਾਲਸਾ ਦੀਵਾਨ, ਡਾ. ਜਸਵਿੰਦਰ ਸਿੰਘ ਉਪਕੁਲਪਤੀ ਗੁਰੂ ਕਾਸ਼ੀ ਯੂਨੀਵਰਸਿਟੀ, ਬਾਬਾ ਤੇਜਾ ਸਿੰਘ ਨਿਰਮਲਾ ਖੁੱਡਾ ਕੁਰਾਲਾ, ਭਾਈ ਰਣਧੀਰ ਸਿੰਘ ਰਾੜਾ ਸਾਹਿਬ, ਮਹੰਤ ਕਰਮਜੀਤ ਸਿੰਘ ਯਮੁਨਾਨਗਰ, ਸ. ਸਤਵੰਤ ਸਿੰਘ ਧਾਮਪੁਰ, ਬਾਬਾ ਗੁਰਦਿਆਲ ਸਿੰਘ ਟਾਂਡਾ ਆਦਿ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਤਾਬਦੀ ਸਬੰਧੀ ਆਪਣੇ ਸੁਝਾਅ ਪੇਸ਼ ਕੀਤੇ। ਸਟੇਜ ਦੀ ਸੇਵਾ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਨਿਭਾਈ। ਇਸ ਮੌਕੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੀ ਵਿਸ਼ੇਸ਼ ਡਾਇਰੀ ਸੰਗਤ ਅਰਪਣ ਕੀਤੀ ਗਈ।ਇਕੱਤਰਤਾ ਦੌਰਾਨ ਹੋਰਨਾਂ ਤੋਂ ਇਲਾਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਅਵਤਾਰ ਸਿੰਘ ਸੁਰਸਿੰਘ ਬਿਧੀਚੰਦ ਸੰਪਰਦਾ, ਬਾਬਾ ਅਮਰੀਕ ਸਿੰਘ ਪਟਿਆਲਾ, ਬਾਬਾ ਸੁਬੇਗ ਸਿੰਘ, ਬਾਬਾ ਬਚਨ ਸਿੰਘ ਦਿੱਲੀ ਵਾਲੇ, ਬਾਬਾ ਸੁਰਜਨ ਸਿੰਘ ਧੇਵਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਸੁਖਵਰਸ਼ ਸਿੰਘ ਪੰਨੂ, ਸ. ਅਵਤਾਰ ਸਿੰਘ ਵਣਵਾਲਾ, ਸ. ਮਨਜੀਤ ਸਿੰਘ ਬੱਪੀਆਣਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਪ੍ਰਿਤਪਾਲ ਸਿੰਘ ਪਾਲੀ, ਸ. ਸ਼ਿੰਗਾਰਾ ਸਿੰਘ ਲੋਹੀਆ, ਸ. ਜਸਬੀਰ ਕੌਰ ਜੱਫਰਵਾਲ, ਸ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਹਰਜਿੰਦਰ ਸਿੰਘ ਪਵਾਤ, ਸ. ਸਰਵਨ ਸਿੰਘ ਕੁਲਾਰ, ਸ. ਗੁਰਮੀਤ ਸਿੰਘ ਬੂਹ, ਸ. ਦਲਜੀਤ ਸਿੰਘ ਭਿੰਡਰ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਦਰਸ਼ਨ ਸਿੰਘ ਸ਼ੇਰ ਖਾਂ, ਬੀਬੀ ਦਵਿੰਦਰ ਕੌਰ ਕਾਲਰਾ, ਸ. ਬਲਦੇਵ ਸਿੰਘ ਕਲਿਆਣਾ, ਸ. ਰਤਨ ਸਿੰਘ ਜੱਫਰਵਾਲ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਬਾਬਾ ਮਹਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ ਅਗਵਾਨ, ਬਾਬਾ ਨਛੱਤਰ ਸਿੰਘ ਕੰਬਲੀਵਾਲੇ, ਬਾਬਾ ਜੀਤ ਸਿੰਘ ਨਿਰਮਲ ਕੁਟੀਆ ਜੋਹਲਾ, ਬਾਬਾ ਮਿਲਖਾ ਸਿੰਘ, ਬਾਬਾ ਸੁਖਦੇਵ ਸਿੰਘ ਵੱਲੋਂ ਬਾਬਾ ਨਾਨਕ ਸਿੰਘ, ਬਾਬਾ ਅਮਰੀਕ ਸਿੰਘ ਅਨੰਦਪੁਰ ਸਾਹਿਬ, ਬਾਬਾ ਦਿਲਬਾਗ ਸਿੰਘ, ਪ੍ਰੋਫੈਸਰ ਵਰਿਆਮ ਸਿੰਘ, ਸ. ਰਜਿੰਦਰ ਸਿੰਘ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਬਾਬਾ ਹਰਵਿੰਦਰ ਸਿੰਘ ਧਮਧਾਨ ਸਾਹਿਬ, ਬਾਬਾ ਮੋਹਨ ਸਿੰਘ ਬਹਾਦਰਗੜ੍ਹ, ਬਾਬਾ ਗੁਰਨਾਮ ਸਿੰਘ ਫਗਵਾੜਾ, ਸ. ਹਰਚਰਨ ਸਿੰਘ ਮਸਤੂਆਣਾ, ਮਾਸਟਰ ਅਜਮੇਰ ਸਿੰਘ ਨਾਭਾ, ਬਾਬਾ ਗੁਰਨਾਮ ਸਿੰਘ ਸਫਰੋਟ, ਬਾਬਾ ਹਰਭਜਨ ਸਿੰਘ ਜੰਡ ਸਾਹਿਬ, ਹਜ਼ੂਰ ਸਾਹਿਬ ਸੰਪਰਦਾ ਵੱਲੋਂ ਬਾਬਾ ਮੇਜਰ ਸਿੰਘ, ਸ. ਸਤਨਾਮ ਸਿੰਘ ਦਮਦਮੀ ਆਲ ਇੰਡੀਆ ਭਗਤ ਨਾਮਦੇਵ, ਬਾਬਾ ਸੁਖਵਿੰਦਰ ਸਿੰਘ ਆਲੋਵਾਲ, ਸ. ਸੁਖਬੀਰ ਸਿੰਘ ਵਾਹਲਾ, ਬਾਬਾ ਘੋਲਾ ਸਿੰਘ ਸਰਹਾਲੀ ਸਾਹਿਬ, ਬਾਬਾ ਮਹਿੰਦਰ ਸਿੰਘ, ਬਾਬਾ ਗੁਰਦਿਆਲ ਸਿੰਘ ਸੁਲਤਾਨਪੁਰ ਲੋਧੀ, ਬਾਬਾ ਨਾਗਰ ਸਿੰਘ ਹਰੀਆ ਵੇਲਾਂ, ਬਾਬਾ ਗੁਰਮੀਤ ਸਿੰਘ ਆਲੋਵਾਲ, ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ, ਬਾਬਾ ਸੁਬੇਗ ਸਿੰਘ ਰਾਜਿਸਥਾਨ, ਬਾਬਾ ਗੱਜਣ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਸਤਨਾਮ ਸਿੰਘ, ਸ. ਬਲਬੀਰ ਸਿੰਘ ਪ੍ਰਧਾਨ ਨਾਨਕ ਝੀਰਾ ਬਿਦਰ, ਬਾਬਾ ਸੁਰਜਨ ਸਿੰਘ ਪਿਹੇਵਾ, ਸ. ਹਰਭਜਨ ਸਿੰਘ ਮੀਤ ਪ੍ਰਧਾਨ ਪਾਉਂਟਾ ਸਾਹਿਬ, ਬਾਬਾ ਪ੍ਰੀਤਮ ਸਿੰਘ ਮੱਲੜੀ ਹਰਿਆਣਾ, ਬਾਬਾ ਜੋਗਾ ਸਿੰਘ ਨਾਨਕਸਰ, ਮਹੰਤ ਮੋਹਨ ਸਿੰਘ ਗੋਨੇਆਣਾ, ਬਾਬਾ ਗੁਰਚਰਨ ਸਿੰਘ ਠੱਠਾ, ਬਾਬਾ ਬਲਬੀਰ ਸਿੰਘ ਮੋਹਾਲੀ, ਬਾਬਾ ਰੋਸ਼ਨ ਸਿੰਘ ਰਾੜਾ ਸਾਹਿਬ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਬਾਬਾ ਹਰਚਰਨ ਸਿੰਘ ਮਸਤੂਆਣਾ, ਬਾਬਾ ਸਤਨਾਮ ਸਿੰਘ, ਬਾਬਾ ਅਮਰੀਕ ਸਿੰਘ ਤਰਨ ਤਾਰਨ, ਬਾਬਾ ਗਿਆਨ ਸਿੰਘ ਮਨਿਹਾਲਾ, ਸ. ਸਤਵੰਤ ਸਿੰਘ ਧਾਮਪੁਰ, ਬਾਬਾ ਅਰਜਨ ਸਿੰਘ ਪਟਿਆਲਾ, ਬਾਬਾ ਨੰਦ ਸਿੰਘ ਮੁੰਡਾਪਿੰਡ, ਬਾਬਾ ਦਇਆ ਸਿੰਘ, ਸ. ਹਰਜੀਤ ਸਿੰਘ ਭਾਟੀਆ ਸਿੰਘ ਸਭਾ, ਭਾਈ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਜਥੇਦਾਰ ਦਲਬਾਰ ਸਿੰਘ ਰਾਜਿਸਥਾਨ, ਬਾਬਾ ਸੁਰਜੀਤ ਸਿੰਘ ਭੁਸੇ, ਬਾਬਾ ਸਤਨਾਮ ਸਿੰਘ ਰੋਪੜ, ਬਾਬਾ ਅਵਤਾਰ ਸਿੰਘ ਬਾਬਾ ਬਕਾਲਾ, ਬਾਬਾ ਮੱਖਣ ਸਿੰਘ, ਬਾਬਾ ਗੱਜਣ ਸਿੰਘ, ਬਾਬਾ ਜੋਗਾ ਸਿੰਘ ਦਰਾਜਕੇ, ਬਾਬਾ ਪਾਲ ਸਿੰਘ ਨਿਰਮਲੇ, ਭਾਈ ਸੁਖਚੈਨ ਸਿੰਘ ਹਨੂਮਾਨਗੜ੍ਹ, ਬਾਬਾ ਜਸਮੀਤ ਸਿੰਘ, ਬਾਬਾ ਬਖ਼ਸ਼ੀਸ ਸਿੰਘ ਮਖੂ, ਭਾਈ ਜਗਦੀਸ਼ ਸਿੰਘ ਪਰਮਾਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਪਰਮਜੀਤ ਸਿੰਘ ਸਰੋਆ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਸਕੱਤਰ ਸਿੰਘ ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਹੈਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ ਆਦਿ ਮੌਜੂਦ ਸਨ।ਕੈਪਸ਼ਨ : ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਦੌਰਾਨ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਇਕੱਤਰਤਾ ’ਚ ਸ਼ਾਮਲ ਵੱਖ ਵੱਖ ਜਥੇਬੰਦੀਆਂ ਦੇ ਆਗੂ।