ਚੰਡੀਗੜ੍ਹ: ਬਰਗਾੜੀ ਗੋਲਕਾਂਡ ਮਾਮਲੇ 'ਚ ਦੋਸ਼ੀ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੋਈ ਰਾਹਤ ਨਹੀਂ ਦਿੱਤੀ ਹੈ। ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਜਮਾਨਤ ਨੂੰ ਹਾਈ ਕੋਰਟ ਨੇ ਖ਼ਾਰਿਜ ਕਰ ਦਿੱਤਾ ਹੈ। ਉੱਥੇ ਇਸ ਮਾਮਲੇ 'ਚ ਨਾਮਜ਼ਦ ਹੋਰ ਪੁਲੀਸ ਅਫ਼ਸਰਾਂ ਦੀ ਗ੍ਰਿਫ਼ਤਾਰੀ 'ਤੇ ਕੋਰਟ ਨੇ ਰੋਕ ਲਗਾ ਦਿੱਤੀ ਹੈ।
ਅੱਜ ਹੋਈ ਸੁਣਵਾਈ 'ਤੇ ਹਾਈ ਕੋਰਟ ਨੇ ਇਸ ਮਾਮਲੇ 'ਚ ਨਾਮਜ਼ਦ ਹੋਰਨਾਂ ਪੁਲੀਸ ਅਫ਼ਸਰ ਬਿਕਰਮ ਸਿੰਘ, ਪ੍ਰਦੀਪ ਸਿੰਘ ਅਤੇ ਅਮਰਜੀਤ ਸਿੰਘ ਕੁਲਾਰ ਦੀ ਗ੍ਰਿਫ਼ਤਾਰ 'ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ 'ਤੇ ਚਾਲਾਨ ਦੀ ਕਾਪੀ (ਰਿਕਾਰਡ) ਪੇਸ਼ ਕਰਨ ਨੂੰ ਕਿਹਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 28 ਮਈ ਨੂੰ ਹੋਵੇਗੀ।